19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਘਨੌਲੀ ਵਿਖੇ ਦੁਸਹਿਰਾ ਸਮਾਗਮ ਅੱਜ , ਤਿਆਰੀਆਂ ਮੁਕੰਮਲ

ਘਨੌਲੀ, 19 ਅਕਤੂਬਰ (ਜਸਵੀਰ ਸਿੰਘ ਸੈਣੀ)-ਦਸ਼ਮੇਸ਼ ਨਗਰ ਘਨੌਲੀ ਵਿਖੇ ਦੁਸਹਿਰੇ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਸਮਾਗਮ 20 ਅਕਤੂਬਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 20-10-2026
ਘਨੌਲੀ, 19 ਅਕਤੂਬਰ (ਜਸਵੀਰ ਸਿੰਘ ਸੈਣੀ)-ਦਸ਼ਮੇਸ਼ ਨਗਰ ਘਨੌਲੀ ਵਿਖੇ ਦੁਸਹਿਰੇ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਸਮਾਗਮ 20 ਅਕਤੂਬਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਸਮਾਗਮ ਸ਼ਾਮ 3 ਵਜੇ ਤੋਂ 6 ਵਜੇ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਦੇ ਪ੍ਰਧਾਨ ਸੰਜੀਵ ਘਨੌਲੀ ਅਤੇ ਜ਼ਿਲ੍ਹਾ ਚੇਅਰਮੈਨ ਸਚਿਨ ਘਨੌਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਨਾਟਕ ਮੰਡਲੀ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਅਤੇ ਰਾਮਾਇਣ ਨਾਲ ਸਬੰਧਤ ਮਨਮੋਹਕ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਉਪਰੰਤ ਸੂਰਜ ਢਲਦਿਆਂ ਹੀ ਬੁਰਾਈ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਲ ਹੋ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸੰਦੀਪ ਪ੍ਰਜਾਪਤ ਨੇ ਪ੍ਰਬੰਧਕਾਂ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸਾਡੀਆਂ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਵਿਚ ਆਪਸੀ ਸਾਂਝ ਅਤੇ ਭਾਈਚਾਰਕ ਸਦਭਾਵਨਾ ਨੂੰ ਵੀ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਸੰਜੀਵ ਘਨੌਲੀ, ਸਚਿਨ ਘਨੌਲੀ, ਗੁਰਪ੍ਰੀਤ ਸਿੰਘ ਰੋਬਨ, ਮਾਸਟਰ ਸਤੀਸ਼ ਕੁਮਾਰ, ਤੇਜਿੰਦਰ ਲਾਭ ਸਿੰਘ ਤੇਜੀ, ਦੀਵਾਨ ਚੰਦ, ਸ਼ੁਭ ਕਰਨ ਅਤੇ ਏਐੱਸਆਈ ਕਰਨੈਲ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 21 ਅਕਤੂਬਰ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਧਿਆਪਕ ਲੈਣਗੇ ਸਮੂਹਿਕ ਛੁੱਟੀ ਅਗਲੀ ਖ਼ਬਰ ਸਾਬਕਾ ਸਰਪੰਚ ਮਾਤਾ ਮਹਿੰਦਰ ਕੌਰ ਖੈਰਪੁਰ ਨੂੰ ਸ਼ਰਧਾਂਜਲੀਆਂ ਭੇਟ
Ad Position 24