19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

21 ਅਕਤੂਬਰ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਧਿਆਪਕ ਲੈਣਗੇ ਸਮੂਹਿਕ ਛੁੱਟੀ

ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੇ ਖਿਲਾਫ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੋਇਆ ਹੈ। ਜਿਸ ਦੇ ਤਹਿਤ ਅੱਜ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਇਕੱਠੇ ਹੋ ਕੇ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਅਧਿਆਪਕਾਂ ਨੂੰ 21 ਅਕਤੂਬਰ ਨੂੰ ਸੰਘਰਸ ਦਾ ਹਿੱਸਾ ਬਣਨ ਲਈ ਲਾਮਬੰਦ ਕੀਤਾ।

Ad Position 21
No active advertisement
ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਧਿਆਪਕ ਆਗੂ ਵੱਖ-ਵੱਖ ਸਕੂਲਾਂ ’ਚ ਕੀਤੇ ਦੌਰੇ ਉਪਰੰਤ ਗੱਲਬਾਤ ਕਰਦੇ ਹੋਏ। ਤਸਵੀਰ: ਜਗਮੋਹਣ ਸਿੰਘ ਨਾਰੰਗ 20-10-2026
ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੇ ਖਿਲਾਫ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੋਇਆ ਹੈ। ਜਿਸ ਦੇ ਤਹਿਤ ਅੱਜ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਇਕੱਠੇ ਹੋ ਕੇ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਅਧਿਆਪਕਾਂ ਨੂੰ 21 ਅਕਤੂਬਰ ਨੂੰ ਸੰਘਰਸ ਦਾ ਹਿੱਸਾ ਬਣਨ ਲਈ ਲਾਮਬੰਦ ਕੀਤਾ। ਇਸ ਮੌਕੇ ਈ ਟੀ ਟੀ ਅਧਿਆਪਕ ਯੂਨੀਅਨ ਤੋਂ ਗੁਰਪ੍ਰੀਤ ਸਿੰਘ ਕੈਂਬੋ, ਲੈਕਚਰਾਰ ਯੂਨੀਅਨ ਤੋਂ ਅਵਤਾਰ ਸਿੰਘ ਧਨੋਆ, ਐਲੀਮੈਂਟਰੀ ਟੀਚਰ ਯੂਨੀਅਨ ਤੋਂ ਜਤਿੰਦਰ ਕੁਮਾਰ, ਐਸੋਸੀਏਟ ਅਧਿਆਪਕ ਯੂਨੀਅਨ ਵਲੋਂ ਇੰਦਰਜੀਤ ਸਿੰਘ,ਐਸ ਸੀ ਬੀ ਸੀ ਯੂਨੀਅਨ ਤੋਂ ਇੰਦਰਜੀਤ ਸਿੰਘ ਨਾਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਆਦਿ ਅਧਿਆਪਕ ਆਗੂਆਂ ਨੇ ਦੱਸਿਆ ਕਿ ਡੀ. ਏ. ਦੇ ਬਕਾਏ 15-01-2015 ਅਤੇ 20-07-2020 ਦਾ ਪੱਤਰ ਰੱਦ ਕਰਨ ਅਤੇ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਪੱਕੇ ਕਰਨ ਦੀਆਂ ਮੰਗਾਂ ਨੂੰ ਲੈ ਕੇ ਸਮੁੱਚਾ ਮੁਲਾਜ਼ਮ ਵਰਗ ਸੜਕਾਂ ਤੇ ਉਤਰਿਆ ਹੋਇਆ ਹੈ, ਇਸੇ ਤਹਿਤ 21 ਅਕਤੂਬਰ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸਾਰੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨਾਲ ਪਹਿਲਾਂ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਨੇ ਅਕਤੂਬਰ ਮਹੀਨੇ ਦੇ ਪਹਿਲੇ ਹਫਤੇ ਦੁਬਾਰਾ ਮੀਟਿੰਗ ਕਰਕੇ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਕਰਨ ਦਾ ਵਾਅਦਾ ਕੀਤਾ ਸੀ ਜੋ ਕਿ ਪੂਰਾ ਨਹੀਂ ਕੀਤਾ ਗਿਆ, ਸਗੋਂ ਸਰਕਾਰ ਆਪਣੇ ਅੜੀਅਲ ਵਤੀਰੇ ਕਾਰਨ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਬੇਰੁਖੀ ਦਿਖਾ ਰਹੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਦਾ ਖਮਿਆਜਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਅਗਲੀ ਖ਼ਬਰ ਘਨੌਲੀ ਵਿਖੇ ਦੁਸਹਿਰਾ ਸਮਾਗਮ ਅੱਜ , ਤਿਆਰੀਆਂ ਮੁਕੰਮਲ
Ad Position 24