21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਭਾਜਪਾ ਨੇ ਡਾ. ਪਰਮਿੰਦਰ ਸ਼ਰਮਾ ਨੂੰ ਸੂਬਾ ਕਾਰਜਕਾਰਨੀ ’ਚ ਲਿਆ ਕੇ ਦਿੱਤਾ ਸਿਆਸੀ ਸੰਕੇਤ

ਡਾ . ਸ਼ਰਮਾ ਨੇ 2027 ਦੀਆਂ ਚੋਣਾਂ ਲਈ ਭਾਜਪਾ ਦੀ ਜਿੱਤ ਵਾਸਤੇ ਪਿੰਡ - ਪਿੰਡ ਪ੍ਰਚਾਰ ਕਰਨ ਦਾ ਕੀਤਾ ਐਲਾਨ ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰਨ ਦਰਮਿਆਨ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਡਾ.

Ad Position 21
No active advertisement
ਡਾ. ਪਰਮਿੰਦਰ ਸ਼ਰਮਾ 21-10-2026
ਡਾ . ਸ਼ਰਮਾ ਨੇ 2027 ਦੀਆਂ ਚੋਣਾਂ ਲਈ ਭਾਜਪਾ ਦੀ ਜਿੱਤ ਵਾਸਤੇ ਪਿੰਡ - ਪਿੰਡ ਪ੍ਰਚਾਰ ਕਰਨ ਦਾ ਕੀਤਾ ਐਲਾਨ ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰਨ ਦਰਮਿਆਨ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਡਾ. ਪਰਮਿੰਦਰ ਸ਼ਰਮਾ ਨੂੰ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਦੀ ਮਨਜ਼ੂਰੀ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੀਤੀ ਗਈ ਇਸ ਨਿਯੁਕਤੀ ਨੂੰ ਹਲਕੇ ਵਿਚ ਪਾਰਟੀ ਦੀਆਂ ਆਗਾਮੀ ਸਿਆਸੀ ਸਰਗਰਮੀਆਂ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਡਾ. ਸ਼ਰਮਾ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਦੋ ਵਾਰ ਚੋਣ ਲੜ ਚੁੱਕੇ ਹਨ। ਆਪਣੀ ਨਿਯੁਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਡਾ. ਪਰਮਿੰਦਰ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਪਹਿਲਾਂ ਵੀ ਕੰਮ ਕਰਦੇ ਰਹੇ ਹਨ ਅਤੇ ਭਵਿੱਖ ਵਿਚ ਵੀ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ’ਤੇ ਖਰਾ ਉੱਤਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਡਾ. ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਉਹ ਪਹਿਲਾਂ ਨਾਲੋਂ ਵੀ ਵਧੇਰੇ ਸਰਗਰਮੀ ਨਾਲ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨਗੇ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਵਰਕਰਾਂ ਅਤੇ ਸਾਥੀਆਂ ਦੇ ਸਹਿਯੋਗ ਨਾਲ ਭਾਜਪਾ ਨੂੰ ਮਜ਼ਬੂਤ ਕਰਨਾ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਯਤਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਪੰਜਾਬ ਦੀ ਮੌਜੂਦਾ ਸਥਿਤੀ ’ਤੇ ਟਿੱਪਣੀ ਕਰਦਿਆਂ ਡਾ. ਸ਼ਰਮਾ ਨੇ ਦਾਅਵਾ ਕੀਤਾ ਕਿ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਕਰਨ, ਭਾਈਚਾਰਕ ਸਾਂਝ ਮਜ਼ਬੂਤ ਕਰਨ, ਨਸ਼ਿਆਂ ਦਾ ਖ਼ਾਤਮਾ ਕਰਨ, ਗੈਂਗਸਟਰ ਵਾਦ ਨੂੰ ਠੱਲ੍ਹ ਪਾਉਣ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਭਾਜਪਾ ਹੀ ਪ੍ਰਭਾਵਸ਼ਾਲੀ ਬਦਲ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਤਰੱਕੀ ਅਤੇ ਜਨ-ਆਧਾਰ ਵਧਾਉਣ ਲਈ ਆਪਣੇ ਸਾਥੀਆਂ ਨਾਲ ਮਿਲ ਕੇ ਲਗਾਤਾਰ ਕੰਮ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਨੂਰਪੁਰ ਬੇਦੀ ’ਚ ਰਾਮ-ਲੀਲ੍ਹਾ ਦੀ ਦਸਵੀਂ ਨਾਈਟ ਦਾ ਗੌਰਵ ਰਾਣਾ ਨੇ ਕੀਤਾ ਉਦਘਾਟਨ
Ad Position 24