ਦੁੱਖ ਦਾ ਪ੍ਰਗਟਾਵਾ
ਕੀਰਤਪੁਰ ਸਾਹਿਬ, 20 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਆਮ ਆਦਮੀ ਪਾਰਟੀ ਦੇ ਯੂਥ ਆਗੂ ਸੋਨੂੰ ਚੌਧਰੀ ਜੋ ਕਿ ਕੱਲ੍ਹ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਬੇਵਕਤੀ ਮੌਤ ’ਤੇ ਵੱਖ ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੁੱਖ ਪ੍ਰਗਟ ਕੀਤਾ।
ਸ
ਸੋਨੂੰ ਚੌਧਰੀ ਦੀ ਪੁਰਾਣੀ ਤਸਵੀਰ।
21-10-2026
ਕੀਰਤਪੁਰ ਸਾਹਿਬ, 20 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਆਮ ਆਦਮੀ ਪਾਰਟੀ ਦੇ ਯੂਥ ਆਗੂ ਸੋਨੂੰ ਚੌਧਰੀ ਜੋ ਕਿ ਕੱਲ੍ਹ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਬੇਵਕਤੀ ਮੌਤ ’ਤੇ ਵੱਖ ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ, ਕਮਿੱਕਰ ਸਿੰਘ ਡਾਢੀ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ, ਤਰਲੋਚਨ ਸਿੰਘ ਮੱਸੇਵਾਲ ਇੰਚਾਰਜ ਟਰੱਕ ਯੂਨੀਅਨ ਕੀਰਤਪੁਰ ਸਾਹਿਬ, ਗੁਰਪ੍ਰੀਤ ਸਿੰਘ ਅਰੋੜਾ ਚੇਅਰਮੈਨ ਵਪਾਰ ਕਮਿਸ਼ਨ ਹਲਕਾ ਸ਼੍ਰੀ ਅਨੰਦਪੁਰ ਸਾਹਿਬ, ਰਾਜਮੁੱਖ ਸਿੰਘ ਰਾਣਾ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ,ਗਗਨਦੀਪ ਸਿੰਘ ਭਾਰਜ ਬਲਾਕ ਪ੍ਰਧਾਨ ਰਾਮਗੜ੍ਹੀਆ ਬੋਰਡ, ਗੁਰਮੀਤ ਸਿੰਘ ਟੀਨਾ ਪ੍ਰਧਾਨ ਨਗਰ ਪੰਚਾਇਤ ਕੀਰਤਪੁਰ ਸਾਹਿਬ, ਗਫੂਰ ਮੁਹੰਮਦ ਬਲਾਕ ਪ੍ਰਧਾਨ ਕੀਰਤਪੁਰ ਸਾਹਿਬ, ਜਗਤਾਰ ਸਿੰਘ ਕੌਂਸਲਰ, ਨੰਬਰਦਾਰ ਤੇਜਵੀਰ ਸਿੰਘ ਜਗੀਰਦਾਰ ਕੌਂਸਲਰ, ਪਰਮਿੰਦਰ ਸਿੰਘ ਜਿੰਮੀ ਯੂਥ ਆਗੂ, ਠੇਕੇਦਾਰ ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਸੇਵਕ ਸਿੰਘ ਭਰਤਗੜ, ਯੂਨੀਸ ਖ਼ਾਨ ਆਦਿ ਨੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ।