ਸ਼੍ਰੋਮਣੀ ਕਮੇਟੀ ਵਲੋਂ ਸਜਾਏ ਨਗਰ ਕੀਰਤਨ ਨਾਲ ਦਰਬਾਰ ਖ਼ਾਲਸਾ ਸਮਾਗਮ ਹੋਏ ਸੰਪੂਰਨ
< ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ < ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ
ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਅਦ ਦੁਪਹਿਰ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸਜਾਏ ਨਗਰ ਕੀਰਤਨ ਨਾਲ ਦਰਬਾਰ ਖ਼ਾਲਸਾ (ਦੁਸ਼ਹਿਰੇ ਦਾ ਜੋੜ ਮੇਲਾ) ਅਮਨ ਅਮਾਨ ਨਾਲ ਸੰਪੂਰਨ ਹੋ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਵਲੋਂ ਕੀਤੀ ਗਈ।
ਬ
ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਸੰਗਤਾਂ ਨੂੰ ਬਾਣੀ ਨਾਲ ਜੋੜ ਰਿਹਾ ਢਾਡੀ ਜਥਾ। ਤਸਵੀਰਾਂ: ਜਗਮੋਹਣ ਸਿੰਘ ਨਾਰੰ ਗ
21-10-2026
ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਅਦ ਦੁਪਹਿਰ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸਜਾਏ ਨਗਰ ਕੀਰਤਨ ਨਾਲ ਦਰਬਾਰ ਖ਼ਾਲਸਾ (ਦੁਸ਼ਹਿਰੇ ਦਾ ਜੋੜ ਮੇਲਾ) ਅਮਨ ਅਮਾਨ ਨਾਲ ਸੰਪੂਰਨ ਹੋ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ, ਗੁਰਦੁਆਰਾ ਸ੍ਰੀ ਸ਼ਹੀਦ ਬੁਰਜ ਭਾਈ ਜੈਤਾ ਜੀ ਵਿਖੇ ਹੁੰਦਾ ਹੋਇਆ ਮੁੜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਇਆ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦਿਆਂ ਗੁਰੂੁ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਭੋਗ ਉਪਰੰਤ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਕੀਰਤਨੀ ਤੇ ਢਾਡੀ ਜਥਿਆਂ ਤੇ ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ। ਸ਼੍ਰੋਮਣੀ ਕਮੇਟੀ ਦੀ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚਲੀ ਸਟੇਜ ਨਿਰੋਲ ਧਾਰਮਿਕ ਰਹੀ ਕਿਸੇ ਵੀ ਸਿਆਸੀ ਆਗੂ ਨੇ ਸੰਬੋਧਨ ਨਹੀ ਕੀਤਾ, ਸਿਰਫ, ਕੀਰਤਨੀ ਅਤੇ ਢਾਡੀ ਜਥੇ ਹੀ ਸੰਗਤਾਂ ਨੂੰ ਬਾਣੀ ਨਾਲ ਜੋੜ ਰਹੇ ਸਨ। ਇਸ ਮੌਕੇ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਜਥੇਦਾਰ ਅਜਮੇਰ ਸਿੰਘ ਖੇੜਾ, ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਅਤੇ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਅਮਨਦੀਪ ਸਿੰਘ ਮਾਂਗਟ, ਪਰਗਟ ਸਿੰਘ ਰੌਲੂਮਾਜਰਾ, ਅਮਰਜੀਤ ਸਿੰਘ ਢਿੱਲੋਂ, ਤੇਜਪਾਲ ਸਿੰਘ ਸਿੱਧੂ, ਨਿਰਭੈਅ ਸਿੰਘ, ਅਮਰਿੰਦਰ ਸਿੰਘ ਬਿੰਦਰ ਜੰਡ ਸਾਹਿਬ, ਜਥੇਦਾਰ ਦਰਸ਼ਨ ਸਿੰਘ ਸੌਲਖੀਆਂ, ਜਥੇਦਾਰ ਮਨੋਹਰ ਸਿੰਘ ਮੱਕੜ, ਲਖਵੀਰ ਸਿੰਘ ਲੱਖੀ ਹਾਫਿਜਾਬਾਦ, ਕਥਾ ਵਾਚਕ ਗਿਆਨੀ ਗੁਰਬਾਜ਼ ਸਿੰਘ, ਭਾਈ ਨਰਿੰਦਰ ਸਿੰਘ ਸੌਲਖੀਆਂ, ਭਾਈ ਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਸਖ਼ਤ ਸੁਰਖਿਆ ਪ੍ਰਬੰਧ, ਡਿਊਟੀ ਮੈਜਿਸਟ੍ਰੇਟ ਨੇ ਸੰਗਤਾਂ ਦਾ ਕੀਤਾ ਧੰਨਵਾਦ- ਦਰਬਾਰ ਖ਼ਾਲਸਾ ਮੌਕੇ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ, ਵੱਡੀ ਗਿਣਤੀ ਵਿਚ ਜ਼ਿਲ੍ਹੇ ਅਤੇ ਜ਼ਿਲ੍ਹੇ ਤੋਂ ਬਾਹਰਲੀ ਪੁਲਿਸ ਤਾਇਨਾਤ ਸੀ। ਸੁਰੱਖਿਆ ਪ੍ਰਬੰਧਾਂ ਦੀ ਦੇਖਰੇਖ ਕਰ ਰਹੇ ਸਥਾਨਕ ਡੀ. ਐਸ. ਪੀ. ਮਨਜੀਤ ਸਿੰਘ ਔਲਖ, ਡੀ. ਐਸ. ਪੀ. ਗੁਰਜੀਤ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਸਵਿੰਦਰ ਸਿੰਘ ਨੇ ਮੇਲੇ ਦੀ ਅਮਨ ਅਮਾਨ ਨਾਲ ਸੰਪੂਰਨਤਾ ਤੇ ਸੰਗਤਾਂ ਦਾ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਵਲੋਂ ਕਰਵਾਇਆ ਅੰਮ੍ਰਿਤ ਸੰਚਾਰ- ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਏ ਪੰਜ ਪਿਆਰੇ ਸਾਹਿਬਾਨ ਵਲੋਂ ਵੱਡੀ ਗਿਣਤੀ ਵਿਚ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਕਰਵਾ ਕੇ ਸਿੰਘ ਸਜਾਇਆ ਗਿਆ।