20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁਸਹਿਰੇ ਮੌਕੇ ਬਉੜੀ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਰਾਣਾ ਕੇ. ਪੀ. ਸਿੰਘ ਨੇ ਇਲਾਕੇ ਦੀ ਖ਼ੁਸ਼ਹਾਲੀ ਲਈ ਕੀਤੀ ਕਾਮਨਾ

ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਦੁਸਹਿਰੇ ਦੇ ਪਾਵਨ ਤਿਉਹਾਰ ਮੌਕੇ ਸਾਬਕਾ ਸਪੀਕਰ ਪੰਜਾਬ ਰਾਣਾ ਕੇ. ਪੀ.

Ad Position 21
No active advertisement
ਅਜੀਤ ਡੈਸਕ 21-10-2026
ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਦੁਸਹਿਰੇ ਦੇ ਪਾਵਨ ਤਿਉਹਾਰ ਮੌਕੇ ਸਾਬਕਾ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਸ੍ਰੀ ਹਨੂਮਾਨ ਜੀ ਬਉੜੀ ਮੰਦਰ, ਬ੍ਰਹਮਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਵਨ, ਸੁੰਦਰ ਕਾਂਡ ਦੇ ਪਾਠ ਅਤੇ ਲੰਗਰ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਇਲਾਕੇ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਾਲ-ਨਾਲ ਸਰਬੱਤ ਦੇ ਭਲੇ ਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਕਾਮਨਾ ਕੀਤੀ ਗਈ। ਇਸ ਮੌਕੇ ਧਾਰਮਿਕ ਮਾਹੌਲ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਭਗਵਾਨ ਸ੍ਰੀ ਹਨੂਮਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਇਕ-ਦੂਜੇ ਨੂੰ ਦਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਵੀ ਦਿੱਤੀਆਂ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ’ਚ ਸਿਆਸੀ ਸਰਗਰਮੀਆਂ ਵੀ ਹੌਲੀ-ਹੌਲੀ ਤੇਜ਼ ਹੋ ਰਹੀਆਂ ਹਨ। ਅਜਿਹੇ ਮਾਹੌਲ ਵਿਚ ਧਾਰਮਿਕ ਸਮਾਗਮਾਂ ਰਾਹੀਂ ਲੋਕਾਂ ਨਾਲ ਸਾਂਝ ਬਣਾਈ ਰੱਖਣ ਦੀਆਂ ਕੋਸ਼ਿਸ਼ਾਂ ਨੂੰ ਸਿਆਸੀ ਹਲਕਿਆਂ ਵਿਚ ਵੀ ਦਿਲਚਸਪੀ ਨਾਲ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਸ ਧਾਰਮਿਕ ਸਮਾਗਮ ਨੂੰ ਕਿਸੇ ਚੋਣ ਮੁਹਿੰਮ ਨਾਲ ਜੋੜਨ ਸਬੰਧੀ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ। ਇਸ ਮੌਕੇ ਅਸ਼ੋਕ ਸਵਾਮੀ ਪੁਰ, ਰਕੇਸ਼ ਨਈਅਰ, ਸੰਜੇ ਸਾਹਨੀ, ਹਰਬੰਸ ਮਹਿੰਦਰੀ, ਵਿਨੋਦ ਸ਼ਰਮਾ, ਕਮਲ ਜੋਸ਼ੀ, ਚੰਦਨ ਰਾਣਾ, ਆਸ਼ੂ ਜਿੰਦਬੜੀ, ਵਿਸ਼ਾਲ ਐਰੀ, ਲਲਿਤ ਚੌਧਰੀ, ਐਡਵੋਕੇਟ ਅਮਨ ਬਜਾਜ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਾਰਮਲ ਸਕੂਲ, ਰੂਪਨਗਰ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਸਜਾਏ ਨਗਰ ਕੀਰਤਨ ਨਾਲ ਦਰਬਾਰ ਖ਼ਾਲਸਾ ਸਮਾਗਮ ਹੋਏ ਸੰਪੂਰਨ < ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤ...
Ad Position 24