20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ 4 ਰੋਜ਼ਾ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਸ੍ਰੀ ਆਨੰਦਪੁਰ ਸਾਹਿਬ, 20 ਅਕਤੂਬਰ (ਕਰਨੈਲ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ ਰੂਪਨਗਰ-ਫਤਹਿਗੜ੍ਹ ਸਾਹਿਬ ਜ਼ੋਨ ਦਾ 4 ਰੋਜ਼ਾ ਯੁਵਕ ਤੇ ਲੋਕ ਮੇਲਾ ਅੱਜ ਵਿਦਿਆਰਥੀਆਂ ਦੀਆਂ ਕਲਾਤਮਕ ਪੇਸ਼ਕਾਰੀਆਂ ਅਤੇ ਸੱਭਿਆਚਾਰਕ ਰੰਗਾਂ ਨਾਲ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। 16 ਤੋਂ 19 ਅਕਤੂਬਰ ਤੱਕ ਚੱਲੇ ਇਸ ਮੇਲੇ ਦੌਰਾਨ 67 ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਨਾਚ, ਥੀਏਟਰ, ਸ਼ਬਦ ਗਾਇਨ, ਸੰਗੀਤ ਦੀਆਂ ਵੱਖ-ਵੱਖ ਵੰਨਗੀਆਂ, ਲੋਕ-ਕਲਾਵਾਂ ਅਤੇ ਹੋਰ ਸੱਭਿਆਚਾਰਕ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 21-10-2026
ਸ੍ਰੀ ਆਨੰਦਪੁਰ ਸਾਹਿਬ, 20 ਅਕਤੂਬਰ (ਕਰਨੈਲ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ ਰੂਪਨਗਰ-ਫਤਹਿਗੜ੍ਹ ਸਾਹਿਬ ਜ਼ੋਨ ਦਾ 4 ਰੋਜ਼ਾ ਯੁਵਕ ਤੇ ਲੋਕ ਮੇਲਾ ਅੱਜ ਵਿਦਿਆਰਥੀਆਂ ਦੀਆਂ ਕਲਾਤਮਕ ਪੇਸ਼ਕਾਰੀਆਂ ਅਤੇ ਸੱਭਿਆਚਾਰਕ ਰੰਗਾਂ ਨਾਲ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। 16 ਤੋਂ 19 ਅਕਤੂਬਰ ਤੱਕ ਚੱਲੇ ਇਸ ਮੇਲੇ ਦੌਰਾਨ 67 ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਨਾਚ, ਥੀਏਟਰ, ਸ਼ਬਦ ਗਾਇਨ, ਸੰਗੀਤ ਦੀਆਂ ਵੱਖ-ਵੱਖ ਵੰਨਗੀਆਂ, ਲੋਕ-ਕਲਾਵਾਂ ਅਤੇ ਹੋਰ ਸੱਭਿਆਚਾਰਕ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੇਲੇ ਦੇ ਸਮਾਪਤੀ ਸਮਾਰੋਹ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਸਿੱਖਿਆ ਮੰਤਰੀ ਅਤੇ ਕਾਲਜ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀਆਂ ਕਲਾਤਮਕ ਅਤੇ ਸਿਰਜਣਾਤਮਕ ਰੁਚੀਆਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ, ਮਾਂ-ਬੋਲੀ ਅਤੇ ਸੱਭਿਆਚਾਰ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਮੰਚ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ ਅਤੇ ਕਾਲਜ ਦੇ ਸਾਬਕਾ ਵਿਦਿਆਰਥੀ ਤੇ ਸੇਵਾਮੁਕਤ ਡੀ.ਆਈ.ਜੀ. ਦਲਜੀਤ ਸਿੰਘ ਰਾਣਾ ਨੇ ਸਵੇਰ ਦੇ ਸੈਸ਼ਨ ’ਚ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਮੁੱਖ ਮਹਿਮਾਨ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਸਾਂਝਾ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਮੇਲੇ ਨੂੰ ਸਫ਼ਲ ਬਣਾਉਣ ਲਈ ਕਾਲਜ ਮੈਨੇਜਮੈਂਟ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ, ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ, ਪ੍ਰਬੰਧਕੀ ਟੀਮ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਕਾਲਜ ਦੇ ਡੀਨ ਸੱਭਿਆਚਾਰਕ ਮਾਮਲੇ ਡਾ. ਜੇ.ਪੀ. ਸਿੰਘ ਨੇ ਕਿਹਾ ਕਿ ਮੇਲੇ ਦੀ ਸਫ਼ਲਤਾ ਸਮੂਹ ਸਹਿਯੋਗੀਆਂ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਯੁਵਕ ਮੇਲੇ ਦੇ ਆਖ਼ਰੀ ਦਿਨ ਤਖ਼ਤ ਸ੍ਰੀ ਕੇਸਗੜ੍ਹ੍ਹ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਸ੍ਰੀਮਤੀ ਹਰਬੀਰ ਕੌਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ, ਡਾ. ਹਰਿੰਦਰ ਹੁੰਦਲ, ਰਮਨਪ੍ਰੀਤ ਕੌਰ, ਡੈਨੀ ਸ਼ਰਮਾ, ਪ੍ਰੋਗਰਾਮ ਆਰਗੇਨਾਈਜ਼ਰ ਗੁਰਕਵਰ ਸਿੰਘ ਰੂਬਲ ਚਾਹਲ, ਪ੍ਰੋ. ਅਵਤਾਰ ਸਿੰਘ, ਪ੍ਰੋ. ਜਤਿੰਦਰ ਸਿੰਘ ਗਿੱਲ, ਪ੍ਰੋ. ਹਰਜਿੰਦਰ ਸਿੰਘ ਬਲਿੰਗ ਅਤੇ ਵਧੀਕ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਅੱਜ ਤੋਂ- ਗੁਰਚਰਨ ਕੌਰ ਅਗਲੀ ਖ਼ਬਰ ਪੰਜਾਬ-ਹਿਮਾਚਲ ਸਰਹੱਦ ’ਤੇ ਐਂਟਰੀ ਟੈਕਸ ਖ਼ਤਮ ਕਰਨ ਤੇ ਮਾਜਰਾ ਕਚਰਾ ਪਲਾਂਟ ਬੰਦ ਕਰਨ ਦੀ ਮੰਗ 6.10 ਲੱਖ ਰੁਪਏ ਜੁਰਮਾਨੇ...
Ad Position 24