20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨੰਗਲ ਤੋਂ ਪੀ. ਜੀ. ਆਈ. ਚੰਡੀਗੜ੍ਹ ਜਾਣ ਵਾਲੇ ਮਰੀਜ਼ਾਂ ਲਈ ਵੱਡੀ ਰਾਹਤ

ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਲੋਂ ਨਵੀਂ ਮੁਫ਼ਤ ਬੱਸ ਸੇਵਾ ਸ਼ੁਰੂ ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਸ੍ਰੀ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਲੋਂ ਪੀ. ਜੀ.

Ad Position 21
No active advertisement
ਅਜੀਤ ਡੈਸਕ 21-10-2026
ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਲੋਂ ਨਵੀਂ ਮੁਫ਼ਤ ਬੱਸ ਸੇਵਾ ਸ਼ੁਰੂ ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਸ੍ਰੀ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਲੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਦੀ ਸਹੂਲਤ ਲਈ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲਾਂ ਹੀ ਮੁਫ਼ਤ ਬੱਸ ਸੇਵਾ ਚਲਾਈ ਜਾ ਰਹੀ ਹੈ, ਜਿਸ ਦਾ ਵਿਸਥਾਰ ਕਰਦਿਆਂ ਇਹ ਉਪਰਾਲਾ ਕੀਤਾ ਗਿਆ ਹੈ। ਨਵੀਂ ਬੱਸ ਰੋਜ਼ਾਨਾ ਸਵੇਰੇ ਨੰਗਲ ਤੋਂ ਪੀ.ਜੀ.ਆਈ. ਲਈ ਰਵਾਨਾ ਹੋਵੇਗੀ ਅਤੇ ਵਾਪਸੀ ਦੀ ਸਹੂਲਤ ਵੀ ਮੁਹੱਈਆ ਕਰਵਾਏਗੀ। ਇਹ ਸੇਵਾ ਲੋੜਵੰਦ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਕਮੇਟੀ ਪ੍ਰਧਾਨ ਇੰਦਰਪਾਲ ਸਿੰਘ ਮਦਾਨ, ਜਨਰਲ ਸਕੱਤਰ ਹਰਪਾਲ ਸਿੰਘ ਭਸੀਨ ਅਤੇ ਹੋਰ ਪ੍ਰਬੰਧਕਾਂ ਨੇ ਕਿਹਾ ਕਿ ਇਹ ਉਪਰਾਲਾ ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੈ। ਉਨ੍ਹਾਂ ਦਾਨੀ ਸੱਜਣਾਂ ਨੂੰ ਅਜਿਹੇ ਲੋਕ-ਭਲਾਈ ਕਾਰਜਾਂ ਵਿਚ ਸਹਿਯੋਗ ਦੇਣ ਤੇ ਲੋੜਵੰਦ ਮਰੀਜ਼ਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕੁਝ ਕੁ ਸੜਕਾਂ ਦੀ ਮੁਰੰਮਤ ਕਰਵਾ ਕੇ ਆਪਣੇ ਵਿਕਾਸ ਵਜੋਂ ਪੇਸ਼ ਕਰ ਰਹੀ ਹੈ- ਅਸ਼ਵਨੀ ਸ਼ਰਮਾ ਜ਼ਿਆਦਾਤਰ ਸੰਪਰਕ... ਅਗਲੀ ਖ਼ਬਰ ਪਿੰਡ ਬਸੀ ਵਿਖੇ ਵਿਧਾਇਕ ਚੱਢਾ ਨੇ ਕੀਤੀ ਲੋਕ ਮਿਲਣੀ, 9 ਲੱਖ ਰੁਪਏ ਦੀ ਦਿੱਤੀ ਗਰਾਂਟ
Ad Position 24