22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਖੋਲ੍ਹਿਆ ਮੋਰਚਾ, ਨੰਗਲ ਬੱਸ ਸਟੈਂਡ ’ਤੇ ਰੋਸ ਪ੍ਰਦਰਸ਼ਨ

ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਵਿਰੁੱਧ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੰਗਲ ਵਲੋਂ ਸੰਘਰਸ਼ ਤੇਜ਼ ਕਰਦਿਆਂ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਫਰੰਟ ਦੇ ਪ੍ਰਧਾਨ ਤਰਸੇਮ ਲਾਲ ਸੈਣੀ ਭਨਾਮ ਦੀ ਪ੍ਰਧਾਨਗੀ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਤੇ ਮੈਂਬਰਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟਾਇਆ।

Ad Position 21
No active advertisement
ਅਜੀਤ ਡੈਸਕ 22-10-2026
ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਵਿਰੁੱਧ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੰਗਲ ਵਲੋਂ ਸੰਘਰਸ਼ ਤੇਜ਼ ਕਰਦਿਆਂ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਫਰੰਟ ਦੇ ਪ੍ਰਧਾਨ ਤਰਸੇਮ ਲਾਲ ਸੈਣੀ ਭਨਾਮ ਦੀ ਪ੍ਰਧਾਨਗੀ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਤੇ ਮੈਂਬਰਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵਲੋਂ ਟਾਲਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਵਰਗਾਂ ਵਿਚ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਕਮੇਟੀ ਵਲੋਂ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਅਤੇ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਹਵਾਲੇ ਨਾਲ ਆਗੂਆਂ ਨੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਗੰਭੀਰਤਾ ਨਾਲ ਹੱਲ ਕਰਨ ਦੀ ਅਪੀਲ ਕੀਤੀ। ਪ੍ਰਦਰਸ਼ਨ ਦੌਰਾਨ ਫੈਸਲਾ ਕੀਤਾ ਗਿਆ ਕਿ 22 ਅਕਤੂਬਰ ਨੂੰ ਵੀ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿਚ ਪੈਦਲ ਮਾਰਚ ਕੱਢ ਕੇ ਤਹਿਸੀਲ ਕੰਪਲੈਕਸ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਤਾਂ ਜੋ ਸਰਕਾਰ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਆਵਾਜ਼ ਪਹੁੰਚਾਈ ਜਾ ਸਕੇ। ਇਸ ਮੌਕੇ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਦੌਲਤ ਰਾਮ ਮਜਾਰੀ, ਸਕੱਤਰ ਗੁਰਚਰਨ ਕੁਮਾਰ, ਮੀਤ ਪ੍ਰਧਾਨ ਜਰਨੈਲ ਸਿੰਘ ਸੰਧੂ, ਗੁਰਮੇਲ ਸਿੰਘ, ਹਰੀਸ਼ ਚੰਦਰ, ਬਲਦੇਵ ਸਿੰਘ ਢੰਡ, ਤਰਸੇਮ ਚੰਦ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਨੰਨ੍ਹੇ ਬੱਚਿਆਂ ਨੇ ਫੂਕੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਅਗਲੀ ਖ਼ਬਰ 22 ਲੱਖ ਰੁਪਏ ਨਹੀਂ ਲਏ : ਸੰਜੀਵ ਰਾਣਾ
Ad Position 24