22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨੂਰਪੁਰ ਬੇਦੀ ਵਿਖੇ ਨੰਨ੍ਹੇ ਬੱਚਿਆਂ ਨੇ ਫੂਕੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ

ਨੂਰਪੁਰ ਬੇਦੀ, 21 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਵਿਖੇ ਦੇਰ ਸ਼ਾਮ ਦੁਸਹਿਰੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਬੱਚਿਆਂ ਵਲੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਅਗਨ ਭੇਟ ਕਰਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਗਿਆ।

Ad Position 21
No active advertisement
ਨੂਰਪੁਰ ਬੇਦੀ ਵਿਖੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਫੂਕਦੇ ਬੱਚੇ। ਤਸਵੀਰ: ਰਾਜੇਸ਼ ਚੌਧਰੀ 22-10-2026
ਨੂਰਪੁਰ ਬੇਦੀ, 21 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਵਿਖੇ ਦੇਰ ਸ਼ਾਮ ਦੁਸਹਿਰੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਬੱਚਿਆਂ ਵਲੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਅਗਨ ਭੇਟ ਕਰਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਬੱਚਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸ਼ਹਿਰ ਵਾਸੀਆਂ ਨੇ ਵੀ ਇਸ ਤਿਉਹਾਰ ਨੂੰ ਸ਼ਰਧਾ ਪੂਰਵਕ ਮਨਾਇਆ। ਇਸ ਮੌਕੇ ਸ਼ਹਿਰ ਵਾਸੀਆਂ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਆਪਣੀਆਂ ਧਾਰਮਿਕ ਪ੍ਰੰਪਰਾਵਾਂ, ਰੀਤੀ-ਰਿਵਾਜਾਂ ਅਤੇ ਚੰਗੇ ਸੰਸਕਾਰਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀ ਵਿਰਾਸਤ ਨਾਲ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਅੰਦਰ ਨੈਤਿਕ ਕਦਰਾਂ-ਕੀਮਤਾਂ ਵੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਬੁਰਾਈ ਦਾ ਤਿਆਗ ਕਰਕੇ ਸਚਾਈ, ਨੇਕੀ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਬੱਚਿਆਂ ਨੂੰ ਇਨ੍ਹਾਂ ਆਦਰਸ਼ਾਂ ਬਾਰੇ ਜਾਣੂ ਕਰਵਾਉਣ ਨਾਲ ਉਨ੍ਹਾਂ ਅੰਦਰ ਸਮਾਜ ਅਤੇ ਮਨੁੱਖਤਾ ਪ੍ਰਤੀ ਸੇਵਾ ਭਾਵਨਾ ਪੈਦਾ ਕੀਤੀ ਜਾ ਸਕਦੀ ਹੈ, ਤਾਂ ਜੋ ਉਹ ਭਵਿੱਖ ਵਿਚ ਇੱਕ ਚੰਗੇ ਨਾਗਰਿਕ ਵਜੋਂ ਸਮਾਜ ਦੀ ਬਿਹਤਰੀ ਵਿਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਤੁਸ਼ਾਰ, ਗਿਰੀਸ਼ਾ, ਬਿਨਾਇਕ, ਸ਼ਿਵਾਨਿਆ, ਆਦਵਿਕ, ਨਿਤਿਆ, ਸ਼ਿਵਾਂਸ਼ੀ ਤੇ ਅੰਸ਼ ਸਮੇਤ ਹੋਰ ਨੰਨੇ-ਮੁੰਨੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ’ਚ ਹੁੰਦਿਆਂ ਹਲਕਾ ਵਿਧਾਇਕ ਚੰਨੀ ਤੇ ਗੜ੍ਹੀ ਨੂੰ ਨਸ਼ਿਆਂ ਨੂੰ ਬੰਦ ਕਰਾਉਣਾ ਚਾਹੀਦਾ-ਹਰਮੋਹਣ ਸਿੰਘ ਸੰਧੂ ਅਗਲੀ ਖ਼ਬਰ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਖੋਲ੍ਹਿਆ ਮੋਰਚਾ, ਨੰਗਲ ਬੱਸ ਸਟੈਂਡ ’ਤੇ ਰੋਸ ਪ੍ਰਦਰਸ਼ਨ
Ad Position 24