22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਜ਼ੁਰਗਾਂ ਦਾ ਸਤਿਕਾਰ ਕਰਨਾ ਸਭਿਅਕ ਸਮਾਜ ਦੀ ਪਹਿਚਾਣ: ਸੁਰਿੰਦਰ ਸਿੰਘ ਤੋਗੜ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਵਲੋਂ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ 23 ਅਕਤੂਬਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੇਲਾ ਚੌਕ, ਰੂਪਨਗਰ ਵਿਖੇ ਮਨਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 22-10-2026
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਵਲੋਂ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ 23 ਅਕਤੂਬਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੇਲਾ ਚੌਕ, ਰੂਪਨਗਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਸਵੇਰੇ 9.30 ਵਜੇ ਸ਼ੁਰੂ ਹੋਵੇਗਾ ਅਤੇ ਦੁਪਹਿਰ 1.30 ਵਜੇ ਸਮਾਪਤ ਹੋਵੇਗਾ। ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਕਿਹਾ ਕਿ ਬਜ਼ੁਰਗ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦੇ ਤਜਰਬੇ, ਸੇਵਾਵਾਂ ਤੇ ਯੋਗਦਾਨ ਦਾ ਸਤਿਕਾਰ ਕਰਨਾ ਹਰ ਵਿਅਕਤੀ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਪਿਆਰ, ਸਤਿਕਾਰ ਅਤੇ ਸਨੇਹ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਬਜ਼ੁਰਗਾਂ ਦੀ ਦੇਖਭਾਲ ਅਤੇ ਸਤਿਕਾਰ ਸਿਰਫ਼ ਕਿਸੇ ਇੱਕ ਦਿਨ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਹ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਸੇਵਾ ਦੀ ਭਾਵਨਾ ਅਪਣਾਉਣ ਦਾ ਸੱਦਾ ਦਿੱਤਾ। ਕੌਂਸਲ ਦੇ ਐਡੀਟਰ ਇੰਜ. ਦੀਦਾਰ ਸਿੰਘ ਨੇ ਦੱਸਿਆ ਕਿ ਸਮਾਗਮ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਗਮ ਦੌਰਾਨ ਕੌਂਸਲ ਦਾ ਸਾਲਾਨਾ ਸੋਵੀਨਰ ਵੀ ਰਿਲੀਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੇ ਮਨੋਰੰਜਨ ਲਈ ਗੀਤ-ਸੰਗੀਤ ਦੇ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਵਾਤਾਵਰਨ ਦੀ ਸੰਭਾਲ ਸਬੰਧੀ ਗੀਤ ਅਤੇ ਸਮਾਜਿਕ ਸੁਨੇਹਾ ਦੇਣ ਵਾਲੀ ਸਕਿੱਟ ਵੀ ਪੇਸ਼ ਕੀਤੀ ਜਾਵੇਗੀ। ਸਮਾਗਮ ਵਿਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਅਤੇ ਹਾਜ਼ਰੀਨ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਸਮੂਹ ਕੌਂਸਲ ਮੈਂਬਰਾਂ ਅਤੇ ਇਲਾਕੇ ਦੇ ਸੀਨੀਅਰ ਸਿਟੀਜ਼ਨਾਂ ਨੂੰ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। 21 ਆਰਪੀਆਰ09 ਸੁਰਿੰਦਰ ਸਿੰਘ ਤੋਗੜ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਭਰਪੂਰ ਧਰਨਾ ਅਗਲੀ ਖ਼ਬਰ ਸਰਕਾਰ ’ਚ ਹੁੰਦਿਆਂ ਹਲਕਾ ਵਿਧਾਇਕ ਚੰਨੀ ਤੇ ਗੜ੍ਹੀ ਨੂੰ ਨਸ਼ਿਆਂ ਨੂੰ ਬੰਦ ਕਰਾਉਣਾ ਚਾਹੀਦਾ-ਹਰਮੋਹਣ ਸਿੰਘ ਸੰਧੂ
Ad Position 24