ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਭਰਪੂਰ ਧਰਨਾ
ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਜੇ. ਐਸ.
ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਜੇ. ਐਸ. ਨਿੱਕੂਵਾਲ)- ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਬਣਾਈ ਸਾਂਝੀ ਐਕਸ਼ਨ ਕਮੇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਸਸਕੌਰ, ਕੁਲਦੀਪ ਗਿੱਲ, ਰਜਿੰਦਰ ਬਿਸ਼ਨੂ, ਹਰਜੀਤ ਸੈਣੀ, ਵਾਸ਼ਿੰਗਟਨ ਸਿੰਘ, ਕਰਮਜੀਤ ਸਿੰਘ ਬੈਂਸ, ਦਰਸ਼ਨ ਸਿੰਘ ਬੜਵਾ, ਕਿਰਪਾਲ ਸਿੰਘ ਭੱਟੋ, ਜਸਵਿੰਦਰ ਸਿੰਘ, ਕਰਮ ਚੰਦ, ਵੀਰ ਸਿੰਘ, ਮੋਹਨ ਲਾਲ, ਹਰਮੇਸ਼ ਸੈਣੀ, ਜਸਕਰਨ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਵਾਅਦੇ ਕੀਤੇ ਜਾ ਰਹੇ ਹਨ। ਪਰੰਤੂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੇ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ ਜਾ ਰਹੇ। ਉਹਨਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮੁਲਾਜ਼ਮ ਮਾਰੂ ਪੱਤਰ ਵਾਪਸ ਲਏ ਜਾਣ, ਕੇਂਦਰੀ ਸਕੇਲ ਰੱਦ ਕਰਕੇ ਪੰਜਾਬ ਦੇ ਸਕੇਲ ਲਾਗੂ ਕੀਤੇ, ਜਾਣ ਵੱਖ-ਵੱਖ ਪ੍ਰਕਾਰ ਦੇ ਮਾਣ ਭੱਤਾ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤਾ ਤੇ ਰੁਜ਼ਗਾਰ ਦਿੱਤਾ ਜਾਵੇ। ਇਸ ਮੌਕੇ ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੀ ਗਈ ਤਾਂ ਆਉਣ ਵਾਲੀਆਂ ਚੋਣਾਂ ਵਿਚ ਇਸ ਸਰਕਾਰ ਦੇ ਆਗੂਆਂ ਨੂੰ ਪਿੰਡਾਂ ਵਿਚ ਆਉਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ 4161 ਭਰਤੀ ਦੇ 253 ਅਧਿਆਪਕਾਂ ਦੇ ਨੌਕਰੀ ਤੋਂ ਕੱਢਣ ਦੇ ਨੋਟਿਸ ਵਾਪਸ ਨਾ ਲਏ ਤਾਂ ਸਿੱਖਿਆ ਮੰਤਰੀ ਦੇ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸਪੈਸ਼ਲ ਕਾਡਰ ਅਧਿਆਪਕਾਂ ਦੇ ਲਈ ਮੰਗ ਕੀਤੀ ਗਈ ਕਿ ਇਹਨਾਂ ਨੂੰ ਸਕੇਲ ਦੇ ਅਨੁਸਾਰ ਸਾਰੇ ਲਾਭ ਦਿੱਤੇ ਜਾਣ। ਇਸ ਮੌਕੇ ਬਿਕਰਮ ਸਿੰਘ, ਗੌਰਵ ਬਾਸੋਵਾਲ, ਲਖਵਿੰਦਰ ਸਿੰਘ ਲੱਖੀ, ਕੇਵਲ ਕ੍ਰਿਸ਼ਨ, ਸੁੰਦਰ ਸਿੰਘ, ਰਾਮ ਦਾਸ, ਮਹਿੰਦਰ ਸਿੰਘ, ਹਰਮੇਸ਼ ਕੌਰ, ਮਹਿੰਦਰ ਕੌਰ, ਸੀਮਾ ਦੇਵੀ, ਸੋਮ ਨਾਥ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।