ਸ੍ਰੀ ਅਨੰਦਪੁਰ ਸਾਹਿਬ ਵਿਖੇ ਦੁਸਹਿਰਾ ਮਨਾਇਆ
ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਦੁਸਹਿਰਾ ਮਨਾਇਆ ਗਿਆ। ਇਸ ਮੌਕੇ ਡਾ.
ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਦੁਸਹਿਰਾ ਮਨਾਇਆ ਗਿਆ। ਇਸ ਮੌਕੇ ਡਾ. ਸੁਭਾਸ਼ ਸ਼ਰਮਾ ਸੂਬਾ ਮੀਤ ਪ੍ਰਧਾਨ ਭਾਰਤੀ ਜਨਤਾ ਪਾਰਟੀ ਨੇ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੁਸਹਿਰੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਦੁਸਹਿਰਾ ਜਿਸ ਨੂੰ ਵਿਜੇ ਦਸਵੀਂ ਵਜੋਂ ਵੀ ਜਾਣਿਆ ਜਾਂਦਾ ਹੈ ਇਸ ਦਿਨ ਭਗਵਾਨ ਸ੍ਰੀ ਰਾਮ ਚੰਦਰ ਜੀ ਵਲੋਂ ਰਾਵਣ ਰਾਵਣ ਦੇ ਪਾਪਾਂ ਦਾ ਅੰਤ ਕਰਦੇ ਹੋਏ ਉਸ ਦਾ ਨਾਸ਼ ਕੀਤਾ ਸੀ। ਅੱਜ ਪੂਰੇ ਭਾਰਤ ’ਚ ਦੁਸ਼ਹਿਰਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਰਿਆ ਵਗ ਰਿਹਾ ਹੈ ਚਿੱਟੇ ਦੇ ਨਾਮ ਨਾਲ ਜਾਣੇ ਜਾਂਦੇ ਨਸ਼ੀਲੇ ਪਦਾਰਥ ਨੇ ਪੰਜਾਬ ਦੀ ਨੌਜਵਾਨੀ ਨੂੰ ਪੂਰੀ ਤਰ੍ਹਾਂ ਨਾਲ ਤਬਾਹ ਕਰਕੇ ਰੱਖ ਦਿੱਤਾ ਹੈ। ਉਨ੍ਹ੍ਹਾਂ ਹਾਜ਼ਰੀਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੌਜਵਾਨੀ ਨੂੰ ਬਚਾਉਣ ਦੇ ਲਈ ਕਲਯੁੱਗੀ ਰਾਵਣ ਚਿੱਟੇ ਨੂੰ ਖਤਮ ਕਰਨ ਲਈ ਅੱਗੇ ਆਉਣ। ਇਸ ਮੌਕੇ ਮਹੇਸ਼ ਗਿਰੀ, ਰਤਨ ਕੁਮਾਰ ਧਨੇੜਾ ਮੰਡਲ ਪ੍ਰਧਾਨ ਭਾਰਤੀ ਜਨਤਾ ਪਾਰਟੀ, ਹਰਗੋਪਾਲ ਗਾਂਧੀ ਪ੍ਰਧਾਨ ਰਾਮ-ਲੀਲ੍ਹਾ ਕਮੇਟੀ ਸ੍ਰੀ ਅਨੰਦਪੁਰ ਸਾਹਿਬ, ਮਧੂ ਸੂਧਨ, ਰਾਜੀਵ ਪੁਰੀ, ਅਮਰ ਸਿੰਘ ਸੋਢੀ, ਨਰੇਸ਼ ਕੰਚਨ, ਮਾ. ਮੋਹਨ ਲਾਲ, ਨਾਰਾਇਣ ਦੱਤ ਨਰਗਿਸ ਆਦਿਕ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਹਿਰ ਅਤੇ ਇਲਾਕਾ ਵਾਸੀ ਹਾਜ਼ਰ ਸਨ।