22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਰੂਪਨਗਰ, 21 ਅਕਤੂਬਰ (ਯਸ਼ਵੰਤ ਬੱਸੀ)-ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 22-10-2026
ਰੂਪਨਗਰ, 21 ਅਕਤੂਬਰ (ਯਸ਼ਵੰਤ ਬੱਸੀ)-ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਏ ਗਏ। ਇਹ ਸੈਸ਼ਨ ਐਸ.ਡੀ.ਐੱਚ. ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਖੇ ਆਯੋਜਿਤ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਲੋਕਾਂ ਨੂੰ ਆਇਓਡੀਨ ਦੀ ਮਹੱਤਤਾ ਅਤੇ ਇਸ ਦੀ ਘਾਟ ਕਾਰਨ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਸਾਰਿਕਾ ਨੇ ਦੱਸਿਆ ਕਿ ਆਇਉਡੀਨ ਸਾਡੇ ਸਰੀਰ ਲਈ ਇੱਕ ਜ਼ਰੂਰੀ ਪੋਸ਼ਕ ਤੱਤ ਹੈ , ਜੋ ਥਾਇਰਾਇਡ ਗਲੈਂਡ ਨੂੰ ਸਹੀ ਢੰਗ ਨਾਲ ਕੰਮ ਕਰਨ ਅਤੇ ਸਰੀਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਆਇਓਡੀਨ ਦੀ ਘਾਟ ਕਾਰਨ ਗਲਗੰਡ, ਥਾਇਰਾਇਡ ਨਾਲ ਸਬੰਧਿਤ ਸਮੱਸਿਆਵਾਂ ਅਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਉੱਤੇ ਮਾੜਾ ਅਸਰ ਪੈ ਸਕਦਾ ਹੈ। ਗਰਭਵਤੀ ਔਰਤਾਂ ਵਿਚ ਇਸ ਦੀ ਘਾਟ ਹੋਣ ਨਾਲ ਗਰਭ ਵਿਚ ਪਲ ਰਹੇ ਬੱਚੇ ਦੇ ਵਿਕਾਸ ਉੱਤੇ ਵੀ ਪ੍ਰਭਾਵ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਇਓਡੀਨ ਦੀ ਘਾਟ ਤੋਂ ਬਚਾਅ ਲਈ ਰੋਜ਼ਾਨਾ ਭੋਜਨ ਵਿਚ ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨੀ ਚਾਹੀਦੀ ਹੈ। ਨਮਕ ਨੂੰ ਸੁੱਕੀ ਅਤੇ ਢੱਕਣ ਵਾਲੀ ਡੱਬੀ ਵਿਚ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਨਮੀ ਤੇ ਗਰਮੀ ਤੋਂ ਬਚਾਉਣਾ ਚਾਹੀਦਾ ਹੈ । ਇਸ ਦੇ ਨਾਲ ਹੀ ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ਲੈਣੀ ਵੀ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਇਓਡੀਨ ਦੀ ਘਾਟ ਸਬੰਧੀ ਜਾਗਰੂਕ ਰਹਿਣ ਅਤੇ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਸਿਹਤ ਦਾ ਧਿਆਨ ਰੱਖਣ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਧਾਰਮਿਕ ਵਿਰਾਸਤ ਦੀ ਸੰਭਾਲ ਦਾ ਮੁੱਦਾ ਚੁੱਕਿਆ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡੀ . ਸੀ . ਦਫ਼ਤਰ ਅੱਗੇ ਰੋਸ ਰੈਲੀ
Ad Position 24