23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ਼੍ਰੋਮਣੀ ਅਕਾਲੀ ਦਲ (ਬਾਦਲ) ਬੀ. ਸੀ. ਵਿੰਗ ਦੇ ਹਲਕਾ ਪ੍ਰਧਾਨ ਗੁਰਨਾਮ ਸਿੰਘ ਮਟੌਰ, ਪੀ. ਏ. ਸੀ. ਕਮੇਟੀ ਮੈਂਬਰ ਜਥੇਦਾਰ ਸੁਰਿੰਦਰ ਸਿੰਘ ਮਟੌਰ ਅਤੇ ਹੋਰ ਘਰ-ਘਰ ਮੁਹਿੰਮ ਤਹਿਤ ਪ੍ਰਚਾਰ ਕਰਦੇ ਹੋਏ। ਅਕਾਲੀ ਆਗੂਆਂ ਨੇ ‘ ਪੰਜਾਬ ਬਚਾਓ ਮੁਹਿੰਮ ’ ਤਹਿਤ ਘਰ - ਘਰ ਕੀਤਾ ਪ੍ਰਚਾਰ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਆਰੰਭੀ ‘ਪੰਜਾਬ ਬਚਾਓ ਮੁਹਿੰਮ’ ਪਾਰਟੀ ਦੇ ਬੀਸੀ ਵਿੰਗ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਮਟੌਰ ਵਲੋਂ ਵਿੰਗ ਦੇ ਸਰਕਲ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਨਾਲ ਲੈ ਕੇ ਘਰ ਘਰ ਪ੍ਰਚਾਰ ਕੀਤਾ ਜਾ ਰਿਹਾ ਹੈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਨਾਮ ਸਿੰਘ ਮਟੌਰ ਨੇ ਕਿਹਾ ਕਿ ਘਰ ਘਰ ਪ੍ਰਚਾਰ ਮੁਹਿੰਮ ਨੂੰ ਆਮ ਜਨਤਾ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 23-10-2026
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਆਰੰਭੀ ‘ਪੰਜਾਬ ਬਚਾਓ ਮੁਹਿੰਮ’ ਪਾਰਟੀ ਦੇ ਬੀਸੀ ਵਿੰਗ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਮਟੌਰ ਵਲੋਂ ਵਿੰਗ ਦੇ ਸਰਕਲ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਨਾਲ ਲੈ ਕੇ ਘਰ ਘਰ ਪ੍ਰਚਾਰ ਕੀਤਾ ਜਾ ਰਿਹਾ ਹੈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਨਾਮ ਸਿੰਘ ਮਟੌਰ ਨੇ ਕਿਹਾ ਕਿ ਘਰ ਘਰ ਪ੍ਰਚਾਰ ਮੁਹਿੰਮ ਨੂੰ ਆਮ ਜਨਤਾ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਲੋਕਾਂ ਮੌਜੂਦਾ ਸਰਕਾਰ ਤੋਂ ਅੰਤਾਂ ਦੇ ਦੁਖੀ ਹਨ । ਉਨ੍ਹਾਂ ਦੱਸਿਆ ਕਿ ਲੋਕ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਫੈਲੇ ਅੰਤਾਂ ਦੇ ਭ੍ਰਿਸ਼ਟਾਚਾਰ, ਦਿਨ ਪ੍ਰਤੀ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ, ਵੱਗ ਰਹੇ ਨਸ਼ਿਆਂ ਦੇ ਦਰਿਆ ਅਤੇ ਨਜਾਇਜ਼ ਮਾਈਨਿੰਗ ਤੋਂ ਹੱਦੋਂ ਵੱਧ ਪ੍ਰੇਸ਼ਾਨ ਹਨ ਅਤੇ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਚੱਲਦਾ ਕਰਨ ਦਾ ਪੂਰਾ ਮਨ ਬਣਾ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਆਸ ਤੋਂ ਵੱਧ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ । ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਵਾਇਆ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਲੋਕ ਮੁੱਦਿਆਂ ’ਤੇ ਸਭ ਤੋਂ ਪਹਿਲਾ ਗੱਲ ਕੀਤੀ ਜਾਵੇਗੀ । ਇਸ ਮੌਕੇ ਉਨ੍ਹਾਂ ਦੇ ਨਾਲ ਬਲਦੇਵ ਸਿੰਘ ਨਿੱਕੂਵਾਲ, ਸੇਵਾ ਸਿੰਘ ਮਝੇੜ ਸਰਕਲ ਪ੍ਰਧਾਨ ਕੀਰਤਪੁਰ ਸਾਹਿਬ, ਗਿਆਨੀ ਤਾਰਾ ਸਿੰਘ ਬੁਰਜ ਅਤੇ ਸਾਧੂ ਸਿੰਘ ਸੀਨੀਅਰ ਮੀਤ ਪ੍ਰਧਾਨ, ਰਾਮ ਪਾਲ ਸਿੰਘ ਜਨਰਲ ਸਕੱਤਰ, ਵਿਸ਼ੇਸ਼ ਤੌਰ ’ਤੇ ਸੁਰਿੰਦਰ ਸਿੰਘ ਮਟੌਰ ਮੈਂਬਰ ਪੀ. ਏ. ਸੀ., ਗੁਰਬਚਨ ਸਿੰਘ ਸਾਬਕਾ ਸਰਪੰਚ ਲੋਧੀਪੁਰ ਆਦਿ ਵੀ ਨਾਲ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐੱਸ . ਡੀ . ਐੱਮ . ਵਲੋਂ ਅਨਾਜ ਮੰਡੀ ਅਗੰਮਪੁਰ ਦਾ ਕੀਤਾ ਦੌਰਾ ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਅੱਜ
Ad Position 24