ਪਿੰਡ ਸਿੰਘਪੁਰ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗਰਾਂਟ
ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਦਿਨੇਸ਼ ਚੱਢਾ ਵਲੋਂ ਗ੍ਰਾਮ ਪੰਚਾਇਤ ਸਿੰਘਪੁਰ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਪ੍ਰਦਾਨ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਉਣਾ ਜ਼ਰੂਰੀ ਹੈ।
ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਦਿਨੇਸ਼ ਚੱਢਾ ਵਲੋਂ ਗ੍ਰਾਮ ਪੰਚਾਇਤ ਸਿੰਘਪੁਰ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਪ੍ਰਦਾਨ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਦੀ ਭੂਮਿਕਾ ਅਹਿਮ ਹੁੰਦੀ ਹੈ, ਕਿਉਂਕਿ ਸਥਾਨਕ ਨੁਮਾਇੰਦੇ ਆਪਣੇ ਖੇਤਰ ਦੀਆਂ ਲੋੜਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਹੁੰਦੇ ਹਨ। ਇਸ ਲਈ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਦਿਆਂ ਪਿੰਡ ਵਾਸੀਆਂ ਦੇ ਸੁਝਾਵਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਾਂਟ ਦੀ ਰਾਸ਼ੀ ਨਾਲ ਪਿੰਡ ਦੀਆਂ ਤਰਜੀਹੀ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਵਿਚ ਮਦਦ ਮਿਲੇਗੀ। ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦਾ ਮਕਸਦ ਵੀ ਇਹੀ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਸਬੰਧਿਤ ਮਸਲਿਆਂ ਦੇ ਹੱਲ ਲਈ ਲੋੜੀਂਦੇ ਯਤਨ ਕੀਤੇ ਜਾ ਸਕਣ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ fgg ਬਿੱਲਾ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਰਵਿੰਦਰ ਸਿੰਘਪੁਰ ਮੈਂਬਰ ਰੋਗੀ ਕਲਿਆਣ ਸਮਿਤੀ, ਜਗਦੀਪ ਸਿੰਘ ਸੋਹਲ ਤੋਂ ਇਲਾਵਾ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।