24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜ਼ਿਲ੍ਹੇ ਵਿਚ ਵੱਖ - ਵੱਖ ਪਾਬੰਦੀਆਂ ਲਾਗੂ

ਰੂਪਨਗਰ, 23 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ ਕੀਤੇ ਗਏ ਹਨ, ਜਿਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ। ਇਨ੍ਹਾਂ ਪਾਬੰਦੀਆਂ ਵਿਚ ਕੋਈ ਵੀ ਵਿਅਕਤੀ ਜ਼ਿਲ੍ਹਾ ਰੂਪਨਗਰ ਦੇ ਅੰਦਰ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ, ਜ਼ਿਲ੍ਹਾ ਮੈਜਿਸਟਰੇਟ ਨੇ ਸੜਕਾਂ ਕਿਨਾਰੇ ਪਸ਼ੂ ਚਰਾਉਣ ’ਤੇ ਲਗਾਈ ਪਾਬੰਦੀ, ਜ਼ਿਲ੍ਹੇ ਵਿਚ ਪਸ਼ੂਆਂ ਨੂੰ ਜ਼ਿਲ੍ਹਾ ਰੂਪਨਗਰ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

Ad Position 21
No active advertisement
ਅਜੀਤ ਡੈਸਕ 24-10-2026
ਰੂਪਨਗਰ, 23 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ ਕੀਤੇ ਗਏ ਹਨ, ਜਿਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ। ਇਨ੍ਹਾਂ ਪਾਬੰਦੀਆਂ ਵਿਚ ਕੋਈ ਵੀ ਵਿਅਕਤੀ ਜ਼ਿਲ੍ਹਾ ਰੂਪਨਗਰ ਦੇ ਅੰਦਰ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ, ਜ਼ਿਲ੍ਹਾ ਮੈਜਿਸਟਰੇਟ ਨੇ ਸੜਕਾਂ ਕਿਨਾਰੇ ਪਸ਼ੂ ਚਰਾਉਣ ’ਤੇ ਲਗਾਈ ਪਾਬੰਦੀ, ਜ਼ਿਲ੍ਹੇ ਵਿਚ ਪਸ਼ੂਆਂ ਨੂੰ ਜ਼ਿਲ੍ਹਾ ਰੂਪਨਗਰ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਮੋਟਸਾਈਕਲਾਂ, ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੈਂਟ ਆਯੋਜਿਤ ਕਰਨ ’ਤੇ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਨੇ ਨਸ਼ੇ ਦੇ ਤੌਰ ’ਤੇ ਵਰਤੀ ਜਾ ਰਹੀ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ, ਉਨ੍ਹਾਂ ਦੱਸਿਆ ਕਿ ਇਹ ਸਾਲਟ ਫਿਲਹਾਲ ਐਨ.ਡੀ.ਪੀ.ਐੱਸ. ਐਕਟ ਦੇ ਦਾਇਰੇ ਵਿਚ ਨਹੀਂ ਆਉਂਦਾ, ਇਸ ਲਈ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਤੋਂ ਵੱਧ ਰੱਖਣ ਤੇ ਵੇਚਣ, ਬਿੱਲਾਂ ਆਦਿ ਦਾ ਦਰੁੱਸਤ ਰਿਕਾਰਡ ਮੇਨਟੇਨ ਕਰਨ ਅਤੇ ਇਹ ਦਵਾਈ ਸਿਰਫ ਡਾਕਟਰ ਵਲੋਂ ਦਿੱਤੀ ਗਈ ਪਰਚੀ ’ਤੇ ਹੀ ਦੇਣ ਸੰਬੰਧੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਰੂਪਨਗਰ, ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਸਿਵਲ ਸਰਜਨ ਰੂਪਨਗਰ ਜਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਆਦਿ ਤੇ ਰਿਫਲੈਕਟਰ ਜਾਂ ਚਮਕਦਾਰ ਟੇਪ ਲਗਾਈ ਜਾਣ ਦੀ ਵੀ ਹਦਾਇਤ ਕੀਤੀ ਗਈ, ਡਰੌਨਜ਼, ਪੈਰਾ ਗਲਾਈਡਰਜ਼, ਪੈਰਾਮੀਟਰਜ਼, ਪਾਵਰਡ-ਹੈਂਗ ਗਲਾਈਡਰਜ਼, ਮਾਈਕਰੋ ਲਾਈਟ ਏਅਰ ਕਰਾਫਟ ਅਤੇ ਏਅਰ ਬੈਲੂਨਜ਼ ’ਤੇ ਪਾਬੰਦੀ, ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ ਵਿਚ ਡਰੋਨ ਦੀ ਵਰਤੋਂ ਉਤੇ ਪਾਬੰਦੀ, ਜਨਤਕ ਸਥਾਨਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ, ਨੰਬਰ ਪਲੇਟ ਬਣਾਉਣ ਵਾਲੇ ਤੇ ਨੰਬਰ ਲਿਖਦੇ ਸਮੇਂ ਰਜਿਸਟਰ ਮੇਨਟੇਨ ਕਰਨ ਦੀ ਹਦਾਇਤ, ਨੰਬਰ ਪਲੇਟ ਬਣਾਉਣ ਵਾਲੇ ਤੇ ਨੰਬਰ ਲਿਖਦੇ ਸਮੇਂ ਰਜਿਸਟਰ ਮੇਨਟੇਨ ਕਰਨ ਦੀ ਹਦਾਇਤ, ਪਲਾਸਟਿਕ ਲਿਫਾਫਿਆਂ ਦੀ ਵਰਤੋਂ ਉੱਤੇ ਮੁਕੰਮਲ ਪਾਬੰਦੀ, ਜਿਲ੍ਹਾ ਰੂਪਨਗਰ ਵਿਚ ਸਮਾਂ ਸ਼ਾਮ 7.00 ਵਜੇ ਤੋ ਸਵੇਰੇ 6.00 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ਤੇ ਪੂਰਨ ਪਾਬੰਦੀ, ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਦੀ ਪਾਬੰਦੀ, ਹੋਟਲ, ਢਾਬੇ, ਸਰਾਵਾਂ, ਮਕਾਨ ਮਾਲਕਾਂ, ਖੇਤੀਬਾੜੀ ਫਾਰਮਾਂ, ਕਾਰਖਾਨੇਦਾਰਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਜਦੀਕੀ ਚੌਂਕੀ ਜਾਂ ਥਾਣੇ ਜਮਾਂ ਕਰਨੀ ਯਕੀਨੀ ਬਣਾਈ ਜਾਵੇ, ਹੁੱਕਾਂ ਬਾਰਾ ਦੇ ਸੰਚਾਲਨ ’ਤੇ ਪੂਰਨ ਪਾਬੰਦੀ, ਨਕਲੀ ਅਤੇ ਅਣ-ਅਧਿਕਾਰਤ ਸੀਮਨ ਦੀ ਵਿਕਰੀ ’ਤੇ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਵਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਹਿੰਸਾ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਤੇ ਨਫਰਤੀ ਭਾਸ਼ਣਾਂ ’ਤੇ ਪਾਬੰਦੀ, ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐੱਸ.ਐਫ. ਦੀ ਵਰਦੀ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਪਾਬੰਦੀ, ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ ਵਿਚ ਡਰੋਨ ਦੀ ਵਰਤੋਂ ਉੱਤੇ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਵਲੋਂ ਚਾਈਨਾ ਡੋਰ ਵੇਚਣ, ਰੱਖਣ ਜਾਂ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਸਾਰੇ ਹੁਕਮ 23 ਦਸੰਬਰ 2026 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਦੇ ਮੇਨ ਬਾਜ਼ਾਰ ’ ਚ ਗੋਦਾਮ ਨੂੰ ਭਿਆਨਕ ਅੱਗ , ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ ਅਗਲੀ ਖ਼ਬਰ ਸੀ.ਪੀ.ਆਈ. (ਐੱਮ) ਦਾ ਵੋਟਾਂ ਦੀ ਕਟੌਤੀ ਵਿਰੁੱਧ ਹੱਲਾ ਬੋਲ; ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ
Ad Position 24