23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਰਾਹੁਲ ਗਾਂਧੀ ਦੀ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਨਾਲ ਚੱਟਾਨ ਵਾਂਗ ਖੜ੍ਹੀ ਹੈ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ-ਅਸ਼ਵਨੀ ਸ਼ਰਮਾ

ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਲੋਕਤੰਤਰ ਦੀ ਰਾਖੀ ਅਤੇ ਵੋਟ ਦੇ ਅਧਿਕਾਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਇਸ ਮੁਹਿੰਮ ਵਿਚ ਰਾਹੁਲ ਗਾਂਧੀ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਾਰਟੀ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 24-10-2026
ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਲੋਕਤੰਤਰ ਦੀ ਰਾਖੀ ਅਤੇ ਵੋਟ ਦੇ ਅਧਿਕਾਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਇਸ ਮੁਹਿੰਮ ਵਿਚ ਰਾਹੁਲ ਗਾਂਧੀ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਾਰਟੀ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਦੌਰਾਨ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਸ਼ਹਿਰ ਦੇ ਬਾਜ਼ਾਰ ਵਿਚ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਮੁਹਿੰਮ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਆਗੂਆਂ ਨੇ ਦੁਕਾਨਾਂ ਅਤੇ ਘਰਾਂ ਵਿਚ ਜਾ ਕੇ ਪੈਂਫਲਿਟ ਵੀ ਵੰਡੇ ਅਤੇ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਾਈ। ਬਲਾਕ ਕਾਂਗਰਸ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਮੁਹਿੰਮ ਨੂੰ ਨੂਰਪੁਰ ਬੇਦੀ ਬਲਾਕ ਦੇ ਹਰ ਪਿੰਡ, ਹਰ ਬੂਥ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਐਡਵੋਕੇਟ ਪਰਾਸ਼ਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਘਰ-ਘਰ ਅਤੇ ਦੁਕਾਨ-ਦੁਕਾਨ ਤੱਕ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਰਾਜ ਕੁਮਾਰ ਕਾਕੂ, ਗੌਰਵ ਕਾਲੜਾ, ਸੂਰਜ ਧੀਮਾਨ ਤੇ ਬਾਬੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਸਤਿਕਾਰ ਸਹਿਤ ਸਸਕਾਰ ਕੀਤਾ ਜਾਵੇ : ਇਲਾਕਾ ਸੰਘਰਸ਼ ਕਮੇਟੀ ਅਗਲੀ ਖ਼ਬਰ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਅੱਜ ਰੂਪਨਗਰ ਪਹੁੰਚੇਗਾ
Ad Position 24