ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਸਤਿਕਾਰ ਸਹਿਤ ਸਸਕਾਰ ਕੀਤਾ ਜਾਵੇ : ਇਲਾਕਾ ਸੰਘਰਸ਼ ਕਮੇਟੀ
ਘਨੌਲੀ, 23 ਅਕਤੂਬਰ (ਜਸਵੀਰ ਸਿੰਘ ਸੈਣੀ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਇੱਕ ਹਫ਼ਤੇ ਤੋਂ ਸਸਕਾਰ ਨਾ ਹੋਣ ’ਤੇ ਇਲਾਕਾ ਸੰਘਰਸ਼ ਕਮੇਟੀ ਨੇ ਚਿੰਤਾ ਪ੍ਰਗਟਾਈ ਹੈ। ਲੋਧੀ ਮਾਜਰੇ ਵਿਖੇ ਹੋਈ ਭਰਵੀਂ ਇਕੱਤਰਤਾ ਦੌਰਾਨ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਲੜਦਿਆਂ ਆਪਣੀ ਜਾਨ ਗੁਆ ਬੈਠੇ, ਪਰ ਉਨ੍ਹਾਂ ਦੀ ਸੋਚ ਅਤੇ ਸੰਘਰਸ਼ ਨੂੰ ਜਿਊਂਦਾ ਰੱਖਣਾ ਬੇਹੱਦ ਜ਼ਰੂਰੀ ਹੈ।
ਘਨੌਲੀ, 23 ਅਕਤੂਬਰ (ਜਸਵੀਰ ਸਿੰਘ ਸੈਣੀ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਇੱਕ ਹਫ਼ਤੇ ਤੋਂ ਸਸਕਾਰ ਨਾ ਹੋਣ ’ਤੇ ਇਲਾਕਾ ਸੰਘਰਸ਼ ਕਮੇਟੀ ਨੇ ਚਿੰਤਾ ਪ੍ਰਗਟਾਈ ਹੈ। ਲੋਧੀ ਮਾਜਰੇ ਵਿਖੇ ਹੋਈ ਭਰਵੀਂ ਇਕੱਤਰਤਾ ਦੌਰਾਨ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਲੜਦਿਆਂ ਆਪਣੀ ਜਾਨ ਗੁਆ ਬੈਠੇ, ਪਰ ਉਨ੍ਹਾਂ ਦੀ ਸੋਚ ਅਤੇ ਸੰਘਰਸ਼ ਨੂੰ ਜਿਊਂਦਾ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਨੂੰ ਲੈ ਕੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਰਾਜਨੀਤੀ ਕਰਨਾ ਮੰਦਭਾਗਾ ਹੈ। ਕਿਉਂਕਿ ਹੁਣ ਚੋਣਾਂ ਨੇੜੇ ਆ ਗਈਆਂ ਹਨ ਉਨ੍ਹਾਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਐਕਸ਼ਨ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਜਲਦ ਹੱਲ ਕਰਕੇ ਮ੍ਰਿਤਕ ਦੇਹ ਦਾ ਪੂਰੇ ਅਦਬ ਅਤੇ ਸਤਿਕਾਰ ਨਾਲ ਸਸਕਾਰ ਕੀਤਾ ਜਾਵੇ, ਤਾਂ ਜੋ ਇੱਕ ਹਫ਼ਤੇ ਤੋਂ ਸਸਕਾਰ ਦੀ ਉਡੀਕ ਕਰ ਰਹੀ ਦੇਹ ਦਾ ਹੋਰ ਨਿਰਾਦਰ ਨਾ ਹੋਵੇ। ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਰਕਾਰ ਅਤੇ ਪੁਲਿਸ ਨੂੰ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਹਰਲੇ ਸੂਬਿਆਂ ਤੋਂ ਪੰਜਾਬ ਵਿਚ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ ਅਤੇ ਭਾਵੇਂ ਪੁਲਿਸ ਵਲੋਂ ਨਸ਼ਿਆਂ ਸਮੇਤ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ, ਪਰ ਤਸਕਰੀ ਦੇ ਇਸ ਨੈੱਟਵਰਕ ਨੂੰ ਤੋੜਨ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਲਾਜ਼ਮੀ ਹੈ। ਉਨ੍ਹਾਂ ਨਸ਼ਾ ਤਸਕਰੀ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਤਾਂ ਜੋ ਨਸ਼ਾ ਤਸਕਰ ਅਜਿਹਾ ਕੰਮ ਕਰਨ ਤੋਂ ਪਹਿਲਾਂ 100 ਵਾਰ ਸੋਚਣ ਲਈ ਮਜਬੂਰ ਹੋਵੇ। ਇਸ ਮੌਕੇ ਨਿਰਮਲ ਸਿੰਘ ਲੌਦੀ ਮਾਜਰਾ ਕਮੇਟੀ ਦੇ ਸਕੱਤਰ ਗਿਆਨ ਸਿੰਘ ਘਨੌਲੀ, ਸਾਬਕਾ ਸਰਪੰਚ ਬਲਜੀਤ ਸਿੰਘ ਦਸਮੇਸ਼ ਨਗਰ, ਮਾਸਟਰ ਅਵਤਾਰ ਸਿੰਘ, ਮੇਵਾ ਸਿੰਘ ਘਨੌਲੀ, ਮਾਸਟਰ ਜਗਤਾਰ ਸਿੰਘ, ਬਲਦੇਵ ਸਿੰਘ ਚਮਕੌਰ ਸਾਹਿਬ ਸੁਰਜੀਤ ਸਿੰਘ, ਪ੍ਰੇਮ ਸਿੰਘ, ਰਣਜੀਤ ਸਿੰਘ, ਮਾਨ ਸਿੰਘ ਬਿੱਕੋ, ਮਾਨ ਸਿੰਘ ਜਗਤਪੁਰ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਰਾਮ ਸਿੰਘ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।