23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ੍ਰੀ ਅਨੰਦਪੁਰ ਸਾਹਿਬ ਦੀਆਂ 12 ਮੰਡੀਆਂ ਵਿਚ 13,864 ਮੀਟ੍ਰਿਕ ਟਨ ਝੋਨੇ ਦੀ ਆਮਦ - ਐੱਸ . ਡੀ . ਐੱਮ

ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਗਾਤਾਰ ਜਾਰੀ ਹੈ। ਮੰਡੀਆਂ ਵਿਚ ਝੋਨੇ ਦੀ ਆਮਦ ਨੇ ਰਫ਼ਤਾਰ ਫੜ ਲਈ ਹੈ ਅਤੇ ਖ਼ਰੀਦ ਏਜੰਸੀਆਂ ਵਲੋਂ ਫ਼ਸਲ ਦੀ ਖ਼ਰੀਦ ਦੇ ਨਾਲ-ਨਾਲ ਚੁਕਾਈ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 24-10-2026
ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਗਾਤਾਰ ਜਾਰੀ ਹੈ। ਮੰਡੀਆਂ ਵਿਚ ਝੋਨੇ ਦੀ ਆਮਦ ਨੇ ਰਫ਼ਤਾਰ ਫੜ ਲਈ ਹੈ ਅਤੇ ਖ਼ਰੀਦ ਏਜੰਸੀਆਂ ਵਲੋਂ ਫ਼ਸਲ ਦੀ ਖ਼ਰੀਦ ਦੇ ਨਾਲ-ਨਾਲ ਚੁਕਾਈ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਨੰਗਲ ਸਚਿਨ ਪਾਠਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵਲੋਂ ਵੀ ਕਿਸਾਨਾਂ ਦੀ ਸਹੂਲਤ ਲਈ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਸਚਿਨ ਪਾਠਕ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਅਧੀਨ ਅਗੰਮਪੁਰ, ਕੀਰਤਪੁਰ ਸਾਹਿਬ, ਤਖਤਗੜ੍ਹ, ਨੂਰਪੁਰ ਬੇਦੀ, ਨੰਗਲ, ਸੂਰੇਵਾਲ, ਅਬਿਆਣਾ, ਸੁਖੇਮਾਜਰਾ, ਡੂਮੇਵਾਲ, ਅਜੋਲੀ, ਕਲਵਾ ਅਤੇ ਮਹੈਣ ਸਮੇਤ ਕੁੱਲ 12 ਅਨਾਜ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਫ਼ਾਈ ਅਤੇ ਰੌਸ਼ਨੀ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਨੁਸਾਰ ਹੁਣ ਤੱਕ ਇਨ੍ਹਾਂ ਮੰਡੀਆਂ ਵਿਚ 13,864 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇੰਨੀ ਹੀ ਮਾਤਰਾ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਨੈਤਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਨੰਗਲ ਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਮੰਤਰੀ ਕੋਲ ਕੀਤੀ ਪੈਰਵੀ
Ad Position 24