24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕਲਾਸ-4 ਦੀ ਪ੍ਰੀਖਿਆ ਲਈ ਜ਼ਿਲ੍ਹੇ ਵਿਚ 14 ਪ੍ਰੀਖਿਆ ਕੇਂਦਰ ਸਥਾਪਿਤ ਪ੍ਰੀਖਿਆ ਦੇ ਮੱਦੇਨਜ਼ਰ ਧਾਰਾ 163 ਤਹਿਤ ਹੁਕਮ ਜਾਰੀ

ਰੂਪਨਗਰ, 24 ਅਕਤੂਬਰ (ਯਸ਼ਵੰਤ ਬੱਸੀ)-ਪੀ. ਐੱਸ.

Ad Position 21
No active advertisement
ਅਜੀਤ ਡੈਸਕ 25-10-2026
ਰੂਪਨਗਰ, 24 ਅਕਤੂਬਰ (ਯਸ਼ਵੰਤ ਬੱਸੀ)-ਪੀ.ਐੱਸ.ਐੱਸ.ਐੱਸ.ਬੀ. ਵਲੋਂ ਗਰੁੱਪ-ਡੀ ਦੀਆਂ ਅਸਾਮੀਆਂ ਲਈ ਅੱਜ 25 ਅਕਤੂਬਰ 2026 ਨੂੰ ਕਰਵਾਈ ਜਾ ਰਹੀ ਕਲਾਸ-4 ਦੀ ਪ੍ਰੀਖਿਆ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਅਕਸ਼ਿਤਾ ਗੁਪਤਾ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਕਰਵਾਈ ਜਾ ਰਹੀ ਇਸ ਪ੍ਰੀਖਿਆ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਰੂਪਨਗਰ ਜ਼ਿਲ੍ਹੇ ਵਿਚ ਪ੍ਰੀਖਿਆ ਲਈ ਕੁੱਲ 14 ਕੇਂਦਰ ਸਥਾਪਤ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਦਾ ਉਦੇਸ਼ ਪ੍ਰੀਖਿਆ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਅਤੇ ਪ੍ਰੀਖਿਆ ਪ੍ਰਕਿਰਿਆ ਨੂੰ ਨਿਰਪੱਖ ਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣਾ ਹੈ। ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਅਤੇ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰੀਖਿਆ ਦੇ ਸੁਚਾਰੂ ਆਯੋਜਨ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਰੱਖਦਿਆਂ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਰੂਪਨਗਰ ’ ਚ ਸਜਾਈ ਸ਼ੋਭਾ ਯਾਤਰਾ ਅਗਲੀ ਖ਼ਬਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਕੈਂਪਸ ਵਿਚ ਦੋ ਦਿਨਾਂ ਖੇਡਾਂ ਇਨਾਮ ਵੰਡ ਸਮਾਰੋਹ ਨਾਲ ਹੋਈਆਂ ਸੰਪੰਨ
Ad Position 24