25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਰੂਪਨਗਰ ’ ਚ ਸਜਾਈ ਸ਼ੋਭਾ ਯਾਤਰਾ

ਰੂਪਨਗਰ, 24 ਅਕਤੂਬਰ (ਸਤਨਾਮ ਸਿੰਘ ਸੱਤੀ)-ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਵਾਲਮੀਕਿ ਗੇਟ ਦੇ ਨਿਵਾਸੀਆਂ ਅਤੇ ਵਾਲਮੀਕਿ ਸਮਾਜ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਦੌਰਾਨ ਸ਼ਹਿਰ ਵਿਚ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 25-10-2026
ਰੂਪਨਗਰ, 24 ਅਕਤੂਬਰ (ਸਤਨਾਮ ਸਿੰਘ ਸੱਤੀ)-ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਵਾਲਮੀਕਿ ਗੇਟ ਦੇ ਨਿਵਾਸੀਆਂ ਅਤੇ ਵਾਲਮੀਕਿ ਸਮਾਜ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਦੌਰਾਨ ਸ਼ਹਿਰ ਵਿਚ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਦੇ ਰਸਤੇ ਵਿਚ ਵੱਖ-ਵੱਖ ਥਾਈਂ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ। ਸ਼ੋਭਾ ਯਾਤਰਾ ਦਾ ਆਗਾਜ਼ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਸਚਾਈ, ਸਮਾਨਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ।ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਭਾਜਪਾ ਆਗੂ ਜਗਦੀਸ਼ ਚੰਦਰ ਕਜਲਾ, ਯੂਥ ਕਾਂਗਰਸ ਆਗੂ ਜਿੰਦਾ ਗਿੱਲ, ਜਗਮੋਹਣ ਸਿੰਘ ਰੰਗੀਲਪੁਰ, ਨਵਨੀਤ ਰਾਣਾ ਕੰਗ ਅਤੇ ਇਸ਼ੂਪਾਲ ਸਿੰਘ ਚੌਧਰੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਸ਼ਾਮਲ ਹੋਈਆਂ । ਧੰਨਾ ਜੀ ਅਜੇ ਭੱਟੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ੋਭਾ ਯਾਤਰਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਈ ਗਈ ਹੈ। ਵਾਲਮੀਕਿ ਆਸ਼ਰਮ ਦੇ ਪ੍ਰਧਾਨ ਰੋਹਿਤ ਸੁਲਤਾਨ ਨੇ ਦੱਸਿਆ ਕਿ 26 ਅਕਤੂਬਰ ਨੂੰ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਭਵਨ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦੌਰਾਨ ਗਿੱਲ ਸਿਸਟਰਜ਼, ਸੰਜੂ ਭਾਮਾ ਅਤੇ ਹੋਰ ਕਲਾਕਾਰ ਧਾਰਮਿਕ ਪੇਸ਼ਕਾਰੀਆਂ ਦੇਣਗੇ। ਛੋਟੇ ਬੱਚੇ ਵੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ। ਇਸ ਮੌਕੇ ਕਿੰਨਰ ਸਮਾਜ ਵਲੋਂ ਵੀ ਸ਼ੋਭਾ ਯਾਤਰਾ ਵਿਚ ਸ਼ਾਮਲ ਸੰਗਤਾਂ ਲਈ ਲੰਗਰ ਲਗਾਇਆ ਗਿਆ। ਕਿੰਨਰ ਸਮਾਜ ਦੀ ਮੁਖੀ ਤਮੰਨਾ ਮਹੰਤ ਨੇ ਦੱਸਿਆ ਕਿ ਉਨ੍ਹਾਂ ਦੇ ਸਮਾਜ ਵਲੋਂ ਹਰ ਸਾਲ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਦੀ ਸੇਵਾ ਨਿਭਾਈ ਜਾਂਦੀ ਹੈ। ਇਸ ਵਾਰ ਵੀ ਸਮਾਜ ਦੇ ਮੈਂਬਰਾਂ ਨੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ। ਇਸ ਮੌਕੇ ਵੱਡੀ ਗਿਣਤੀ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸਮਾਜ ਵਿਚ ਪਿਆਰ, ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕਲਾਸ-4 ਦੀ ਪ੍ਰੀਖਿਆ ਲਈ ਜ਼ਿਲ੍ਹੇ ਵਿਚ 14 ਪ੍ਰੀਖਿਆ ਕੇਂਦਰ ਸਥਾਪਿਤ ਪ੍ਰੀਖਿਆ ਦੇ...
Ad Position 24