ਕਰੰਟ ਲੱਗਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ
ਮੋਰਿੰਡਾ, 24 ਅਕਤੂਬਰ (ਪ੍ਰਿਤਪਾਲ ਸਿੰਘ)-ਨਜ਼ਦੀਕੀ ਪਿੰਡ ਕਾਂਝਲਾ ਵਿਖੇ ਮਕਾਨ ਦੇ ਉੱਤੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨਾਲ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਨੇਕ ਸਿੰਘ ਵਾਸੀ ਪਿੰਡ ਕਾਂਝਲਾ ਨੇ ਦੱਸਿਆ ਕਿ ਉਨ੍ਹਾਂ ਦੇ ਮਕਾਨ ਦੇ ਉੱਤੋਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਲੰਘ ਰਹੀਆਂ ਹਨ।
ਮੋਰਿੰਡਾ, 24 ਅਕਤੂਬਰ (ਪ੍ਰਿਤਪਾਲ ਸਿੰਘ)-ਨਜ਼ਦੀਕੀ ਪਿੰਡ ਕਾਂਝਲਾ ਵਿਖੇ ਮਕਾਨ ਦੇ ਉੱਤੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨਾਲ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਨੇਕ ਸਿੰਘ ਵਾਸੀ ਪਿੰਡ ਕਾਂਝਲਾ ਨੇ ਦੱਸਿਆ ਕਿ ਉਨ੍ਹਾਂ ਦੇ ਮਕਾਨ ਦੇ ਉੱਤੋਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਲੰਘ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਾਡੇ ਮਕਾਨ ਦੀ ਛੱਤ ਤੇ ਲੋਹੇ ਦੀ ਪੌੜੀ ਪਈ ਸੀ ਜਿਸ ਨੂੰ ਉਸ ਦਾ ਪੁੱਤਰ ਰਣਜੀਤ ਸਿੰਘ ਚੁੱਕਣ ਲੱਗਾ ਸੀ ਕਿ ਪਿਛਲੇ ਪਾਸੇ ਤੋਂ ਉਹ ਪੌੜੀ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨਾਲ ਟਕਰਾ ਗਈ, ਜਿਸ ਕਾਰਨ ਮੇਰਾ ਪੁੱਤਰ ਬਿਜਲੀ ਦਾ ਕਰੰਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ। ਇਸ ਮੌਕੇ ਹਰਨੇਕ ਸਿੰਘ, ਨਾਗਰ ਸਿੰਘ, ਲਖਵਿੰਦਰ ਸਿੰਘ, ਮਲਕੀਅਤ ਸਿੰਘ, ਲਖਵੀਰ ਸਿੰਘ, ਸਰਵਣ ਸਿੰਘ, ਗੁਰਮੀਤ ਸਿੰਘ, ਹਾਕਮ ਆਦਿ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਮਕਾਨਾਂ ਦੀ ਉੱਤੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨੂੰ ਹਟਾਇਆ ਜਾਵੇ ਤਾਂ ਜੋ ਕਿਸੇ ਹੋਰ ਨਾਲ ਅਜਿਹੀ ਅਣਹੋਣੀ ਨਾ ਵਾਪਰ ਸਕੇ।