ਐੱਸ.ਜੀ.ਐੱਸ. ਖ਼ਾਲਸਾ ਸਕੂਲ ਨੇ ਵਿਦਿਆਰਥੀਆਂ ਦੇ ਚਿੱਤਰ ਕਲਾ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ
ਸ੍ਰੀ ਅਨੰਦਪੁਰ ਸਾਹਿਬ, 24 ਅਕਤੂਬਰ (ਕਰਨੈਲ ਸਿੰਘ)-ਪੁਰਾਤਨ ਵਿੱਦਿਅਕ ਸੰਸਥਾ ਐੱਸ. ਜੀ.
ਸ੍ਰੀ ਅਨੰਦਪੁਰ ਸਾਹਿਬ, 24 ਅਕਤੂਬਰ (ਕਰਨੈਲ ਸਿੰਘ)-ਪੁਰਾਤਨ ਵਿੱਦਿਅਕ ਸੰਸਥਾ ਐੱਸ.ਜੀ.ਐੱਸ. ਖ਼ਾਲਸਾ ਸੀ. ਸੈ. ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੇ ਚਿੱਤਰਕਲਾ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਇਹ ਮੁਕਾਬਲੇ ਕਰਵਾਏ ਗਏ ਸਨ । ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਬਾਹਰ ਕੱਢਣਾ ਹੈ ਅਤੇ ਵਿਦਿਆਰਥੀਆਂ ਦੇ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਸਰਲ ਅਤੇ ਰੋਚਕ ਬਣਾਉਣਾ ਹੈ । ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਦੇ ਨਾਲ ਇਨ੍ਹਾਂ ਮੁਕਾਬਲਿਆਂ ’ਚ ਭਾਗ ਲਿਆ ਗਿਆ । ਚਿੱਤਰਕਲਾ ’ਚ ਨਰਸਰੀ ਜਮਾਤ ਦੀ ਅੰਸ਼ਿਕਾ ਅਤੇ ਜਸਮੀਤ ਕੌਰ ਨੇ ਪਹਿਲਾ ਅਤੇ ਦੂਜਾ ਸਥਾਨ ਹਾਸਿਲ ਕੀਤਾ । ਐਲ. ਕੇ. ਜੀ. ਜਮਾਤ ’ਚ ਆਰਵਜੋਤ ਸਿੰਘ, ਸ਼ਿਵਮ ਅਤੇ ਆਰਿਅਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ । ਪਹਿਲੀ ਜਮਾਤ ’ਚੋਂ ਮੰਨਤ ਅਤੇ ਅੰਕਿਤ ਨੇ ਕ੍ਰਮਵਾਰ ਪਹਿਲਾਂ ਤੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਦੂਸਰੀ ਕਲਾਸ ’ਚੋਂ ਪੀਯੂਸ਼ ਅਤੇ ਵੰਸ਼ਕਾ ਨੇ ਪਹਿਲਾ ਤੇ ਦੂਸਰਾ ਸਥਾਨ ਹਾਸਿਲ ਕੀਤਾ ਤੇ ਤੀਸਰੀ ਜਮਾਤ ’ਚੋਂ ਨੈਨਾ ਅਤੇ ਹਰਨੂਰ ਕੌਰ ਨੇ ਪਹਿਲਾਂ ਅਤੇ ਦੂਸਰਾ ਸਥਾਨ ਹਾਸਿਲ । ਚੌਥੀ ਜਮਾਤ ’ਚੋਂ ਅਗਮਜੋਤ ਸਿੰਘ ਅਤੇ ਈਸ਼ਾ ਨੇ ਪਹਿਲਾ ਅਤੇ ਦੂਸਰਾ ਸਥਾਨ ਹਾਸਿਲ ਕੀਤਾ ਇਸੇ ਤਰ੍ਹਾਂ ਪੰਜਵੀਂ ਜਮਾਤ ’ਚੋਂ ਦੀਆ ਅਤੇ ਰੁਕਈਆ ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਹਾਸਿਲ ਕੀਤਾ । ਸੁੰਦਰ ਲਿਖਾਈ ਦੇ ਮੁਕਾਬਲੇ ’ਚ ਪਹਿਲੀ ਜਮਾਤ ਦੇ ਵਿਦਿਆਰਥੀ ਸ਼ਗੁਨ ਨੇ ਪਹਿਲਾ ਸਥਾਨ ਹਾਸਿਲ ਕੀਤਾ, ਦੂਸਰੀ ਜਮਾਤ ਦੇ ਵਿਦਿਆਰਥੀ ਹਰਜੋਤ ਸਿੰਘ ਨੇ ਪਹਿਲਾ ਅਤੇ ਤੀਸਰੀ ਜਮਾਤ ਦੇ ਵਿਦਿਆਰਥੀ ਗੁਰਨੂਰ ਅਤੇ ਚਾਰੂ ਨੇ ਪਹਿਲਾ ਅਤੇ ਦੂਸਰਾ ਸਥਾਨ ਹਾਸਿਲ ਕੀਤਾ । ਚੌਥੀ ਦਮਾਤ ਦੇ ਸੁੰਦਰ ਲਿਖਾਈ ਮੁਕਾਬਲਿਆਂ ’ਚ ਅਰਸ਼ਦੀਪ ਅਤੇ ਜਸਮੀਤ ਕੌਰ ਨੇ ਪਹਿਲਾ ਤੇ ਦੂਸਰਾ ਸਥਾਨ ਹਾਸਿਲ ਕੀਤਾ ਤੇ ਪੰਜਵੀਂ ਜਮਾਤ ਦੇ ਸੁੰਦਰ ਲਿਖਾਈ ਦੇ ਮੁਕਾਬਲਿਆਂ ਦੇ ਵਿਚ ਆਯੂਸ਼ ਅਤੇ ਬ੍ਰਜੇਸ਼ ਨੇ ਪਹਿਲਾਂ ਅਤੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ । ਇਸ ਮੌਕੇ ਉਤੇ ਐਨਸੀਸੀ ਅਫ਼ਸਰ ਰਣਜੀਤ ਸਿੰਘ, ਜਸਪ੍ਰੀਤ ਸਿੰਘ, ਹਰਸ਼ਦੀਪ ਕੌਰ, ਦਲਜੀਤ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਅਮਨਦੀਪ ਕੌਰ, ਹਰਕੀਰਤ ਕੌਰ, ਸ਼ਿਵਾਨੀ, ਜਤਿੰਦਰ ਕੌਰ, ਸਿਮਰਨਪ੍ਰੀਤ ਕੌਰ, ਹਰਵਿੰਦਰ ਕੌਰ ਸਮੇਤ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।