ਪਿੰਡ ਅਮਰਪੁਰ ਬੇਲਾ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ
ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਅਮਰਪੁਰ ਬੇਲਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਅਮਰਪੁਰ ਬੇਲਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ। ਦਿਨੇਸ਼ ਚੱਢਾ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ , ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ ਤੇ ਹੋਰ ਪਿੰਡ ਵਾਸੀ ਪੰਚਾਇਤ ਮੈਂਬਰ ਹਾਜ਼ਰ ਸਨ।