24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡਾ. ਸੁਭਾਸ਼ ਸ਼ਰਮਾ ਨੇ ਮੰਡਲ ਕਾਰਜਕਾਰਨੀ ਦੀ ਮੀਟਿੰਗ ’ਚ ਵਰਕਰਾਂ ਨਾਲ ਸੰਗਠਨ ਦੀ ਮਜ਼ਬੂਤੀ ਬਾਰੇ ਕੀਤੀ ਚਰਚਾ

ਸ੍ਰੀ ਅਨੰਦਪੁਰ ਸਾਹਿਬ, 24 ਅਕਤੂਬਰ (ਕਰਨੈਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਸ਼੍ਰੀ ਅਨੰਦਪੁਰ ਸਾਹਿਬ ਮੰਡਲ ਕਾਰਜਕਾਰਨੀ ਦੀ ਮੀਟਿੰਗ ਹੋਈ। ਜਿਸ ’ਚ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 25-10-2026
ਸ੍ਰੀ ਅਨੰਦਪੁਰ ਸਾਹਿਬ, 24 ਅਕਤੂਬਰ (ਕਰਨੈਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਸ਼੍ਰੀ ਅਨੰਦਪੁਰ ਸਾਹਿਬ ਮੰਡਲ ਕਾਰਜਕਾਰਨੀ ਦੀ ਮੀਟਿੰਗ ਹੋਈ। ਜਿਸ ’ਚ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਨਾਲ ਸੰਗਠਨ ਦੇ ਵਿਸਥਾਰ, ਆਪਸੀ ਤਾਲਮੇਲ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਡਾ. ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ, ਜੋ ਲੋਕਾਂ ਦੇ ਵਿਚਕਾਰ ਰਹਿ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਜਨਤਾ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਗਠਨ ਦੀ ਮਜ਼ਬੂਤੀ ਲਈ ਵਰਕਰਾਂ ਦੀ ਸਰਗਰਮ ਭਾਗੀਦਾਰੀ, ਆਪਸੀ ਤਾਲਮੇਲ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਵਰਕਰਾਂ ਨੂੰ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਰਾਹੀਂ ਜਨਤਾ ਨਾਲ ਬਿਹਤਰ ਸੰਪਰਕ ਬਣਾਈ ਰੱਖਣ ਦੀ ਮਹੱਤਤਾ ’ ਤੇ ਜ਼ੋਰ ਦਿੱਤਾ। ਮੀਟਿੰਗ ’ਚ ਪਾਰਟੀ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਅਟਵਾਲ ਅਤੇ ਮੰਡਲ ਪ੍ਰਧਾਨ ਰਤਨ ਧਨੇੜਾ, ਪ੍ਰਦੀਪ ਕੋਟਲਾ, ਮਹਿੰਦਰ ਕਾਹੀਵਾਲ, ਧਰਮਪਾਲ ਪਹਾੜਪੁਰ, ਦਲਜੀਤ ਸਿੰਘ ਮਾਂਗੇਵਾਲ, ਮੀਨਾ ਗਾਂਧੀ, ਅੰਮ੍ਰਿਤਪਾਲ ਘੋਗਾ, ਅਮਰ ਸਿੰਘ ਸੋਢੀ, ਸਤਵਿੰਦਰ ਪਾਲ , ਵੰਦਨਾ ਸ਼ਾਰਦਾ, ਪ੍ਰਵੀਨ ਕੌਸ਼ਲ, ਵਿਨੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਪਿੰਡ ਅਮਰਪੁਰ ਬੇਲਾ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ
Ad Position 24