24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਚੇਅਰਮੈਨ ਰਵੀ ਹੰਸ ਦਰਗਾਹ ਸਾਈਂ ਪੀਰ ਬਾਬਾ ਬੁੱਢਣ ਸਾਹਿਬ ਵਿਖੇ ਹੋਏ ਨਤਮਸਤਕ

ਪੁਰਖਾਲੀ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਡਾ. ਵਿਵੇਕ ਕਟਾਰੀਆ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.

Ad Position 21
No active advertisement
ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ਮੌਕੇ ਸਿਹਤ ਵਿਭਾਗ ਦੀ ਟੀਮ। ਤਸਵੀਰ: ਅੰਮ੍ਰਿਤਪਾਲ ਸਿੰਘ ਬੰਟੀ 25-10-2026
ਪੁਰਖਾਲੀ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਡਾ.ਵਿਵੇਕ ਕਟਾਰੀਆ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਆਨੰਦ ਘਈ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਭਰਤਗੜ੍ਹ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ’ਤੇ ਕੋਟਪਾ ਐਕਟ ਅਧੀਨ ਉਲੱਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਮੌਕੇ ’ਤੇ ਜੁਰਮਾਨਾ ਕੀਤਾ ਗਿਆ। ਇਸ ਮੌਕੇ ’ਤੇ ਜਗਤਾਰ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਨੇ ਕਿਹਾ ਕਿ ਕੋਟਪਾ ਐਕਟ ਅਧੀਨ ਤੰਬਾਕੂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਲੀ ਪਬਲੀਸਿਟੀ ਦੀ ਮਨਾਹੀ ਹੈ ਅਤੇ ਤੰਬਾਕੂ ਉਤਪਾਦਾਂ ਦੇ ਪੈਕਟਾਂ ਤੇ 85% ਸਿਹਤ ਸਬੰਧੀ ਚੇਤਾਵਨੀ ਹੋਣੀ ਚਾਹੀਦੀ ਹੈ। ਡਰੱਗ ਅਤੇ ਕਾਸਮੈਟਿਕ ਐਕਟ ਅਧੀਨ ਈ.ਸਿਗਰੇਟ ਨੂੰ ਗੈਰ ਕਾਨੂੰਨੀ ਘੋਸ਼ਿਤ ਕੀਤਾ ਗਿਆ ਹੈ ਅਤੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਐਕਟ ਦੀ ਧਾਰਾ 7 ਅਧੀਨ ਖੁੱਲ੍ਹੀ ਸਿਗਰੇਟ/ਤੰਬਾਕੂ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਮੌਕੇ ’ਤੇ ਹਰਜੀਤ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਜੇ.ਜੇ ਐਕਟ ਅਧੀਨ ਕੋਈ ਵੀ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਨੂੰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਹੈ। ਉਨਾ ਕਿਹਾ ਕਿ ਈ-ਸਿਗਰੇਟ ਵਿਚ ਨਿਕੋਟੀਨ ਹੁੰਦਾ ਹੈ, ਇਸ ਲਈ ਪੰਜਾਬ ਵਿਚ ਈ.ਸਿਗਰੇਟ ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਉਨਾਂ ਤੰਬਾਕੂ ਵਿਕਰੇਤਾਂਵਾ ਨੂੰ ਕਿਹਾ ਕਿ ਐਕਟ ਦੀਆਂ ਧਾਰਾਂਵਾ ਦੀ ਪਾਲਣਾ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਪਟਾਕਿਆਂ ਦੀ ਸਟੋਰੇਜ ਤੇ ਵਿੱਕਰੀ ਲਈ 17 ਆਰਜ਼ੀ ਲਾਇਸੰਸ ਦਿੱਤੇ ਜਾਣਗੇ-ਰਵਿੰਦਰਪਾਲ ਸਿੰਘ ਅਰੋੜਾ
Ad Position 24