ਨਸ਼ਾ ਵਿਰੋਧੀ ਐਕਸ਼ਨ ਕਮੇਟੀ ਨੇ ਝਾੜੂ ਫ਼ੂਕ ਕੇ ਕੀਤਾ ਮੁਜ਼ਾਹਰਾ
ਮੋਰਿੰਡਾ, 25 ਅਕਤੂਬਰ (ਪ੍ਰਿਤਪਾਲ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣਾਈ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵਲੋਂ ਇਨਸਾਫ਼ ਕਮੇਟੀ ਦੇ ਸੱਦੇ ਤੇ ਅੱਜ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਗੁਰਦਰਸ਼ਨ ਸਿੰਘ ਅਤੇ ਹਰਜੀਤ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਵਲੋਂ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕਣ ਦਾ ਸੱਦਾ ਦਿੱਤਾ ਗਿਆ ਸੀ।
ਨ
ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਮੋਰਿੰਡਾ ਵਿਖੇ ‘ਆਪ’ ਦਾ ਚੋਣ ਨਿਸ਼ਾਨ ਝਾੜੂ ਸਾੜਦੇ ਹੋਏ।
26-10-2026
ਮੋਰਿੰਡਾ, 25 ਅਕਤੂਬਰ (ਪ੍ਰਿਤਪਾਲ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣਾਈ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵਲੋਂ ਇਨਸਾਫ਼ ਕਮੇਟੀ ਦੇ ਸੱਦੇ ਤੇ ਅੱਜ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਗੁਰਦਰਸ਼ਨ ਸਿੰਘ ਅਤੇ ਹਰਜੀਤ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਵਲੋਂ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤਹਿਤ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਮੋਰਿੰਡਾ ਵਲੋਂ ਢੋਲਣ ਮਾਜਰਾ ਚੌਂਕ ਤੇ ਝਾੜੂ ਫ਼ੂਕ ਕੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਦੁੱਮਣਾ, ਗੁਰਚਰਨ ਸਿੰਘ ਢੋਲਣ ਮਾਜਰਾ ਅਤੇ ਅਵਤਾਰ ਸਿੰਘ ਸਹੇੜੀ ਨੇ ਪੰਜਾਬ ਸਰਕਾਰ ਦੀ ਸਖਤ ਨੁਕਤਾ ਚੀਨੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਰੋਕਣ ਲਈ ਫ਼ੇਲ੍ਹ ਸਾਬਤ ਹੋਈ ਹੈ। ਸਰਬ ਸੰਮਤੀ ਨਾਲ ਕਮੇਟੀ ਮੈਂਬਰਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਨਸਾਫ਼ ਕਮੇਟੀ ਕਮੇਟੀ ਦੀਆਂ ਮੰਗਾਂ ਮੰਨ ਕੇ ਪਰਿਵਾਰ ਨੂੰ ਇਨਸਾਫ਼ ਦੇਵੇ ਅਤੇ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਕਰਵਾਏ। ਇਸ ਮੌਕੇ ਗੁਰਵਿੰਦਰ ਸਿੰਘ, ਬੀਬੀ ਗੁਰਜੀਤ ਕੌਰ ਰੰਗੀਆਂ, ਹਰਚੰਦ ਸਿੰਘ ਰਤਨਗੜ੍ਹ, ਬਲਿਹਾਰ ਸਿੰਘ ਦੁੱਮਣਾ, ਹਰਜਿੰਦਰ ਸਿੰਘ ਭੂਰੜੇ, ਗੁਰਪ੍ਰੀਤ ਸਿੰਘ ਲੁਠੇੜੀ ਅਤੇ ਨਿਰਮਲ ਸਿੰਘ ਛੱਜੂ ਮਾਜਰਾ ਆਦਿ ਹਾਜ਼ਰ ਸਨ।