26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੇਂਟ ਮੈਰੀ ਸਕੂਲ ਹਿਆਤਪੁਰ ਦੇ 2 ਵਿਦਿਆਰਥੀਆਂ ਨੇ ਰਾਜ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ ’ ਚ ਜਿੱਤੇ ਸੋਨ ਤਗਮੇ

ਨੂਰਪੁਰ ਬੇਦੀ, 25 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸੈਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਹਿਆਤਪੁਰ ਦੇ 2 ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ-4 ਤਹਿਤ ਰਾਜ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਸੰਗਰੂਰ ਵਿਖੇ ਕਰਵਾਏ ਗਏ, ਇਨ੍ਹਾਂ ਦੋ ਰੋਜ਼ਾ ਮੁਕਾਬਲਿਆਂ ਵਿਚ 9ਵੀਂ ਜਮਾਤ ਦੇ ਵਿਦਿਆਰਥੀ ਗੁਰਕੀਰਤ ਸਿੰਘ ਅਤੇ ਹਰਕੀਰਤ ਸਿੰਘ ਨੇ ਅੰਡਰ-14 ਸਾਲ ਉਮਰ ਵਰਗ ਵਿਚ ਆਪੋ-ਆਪਣੇ ਮੁਕਾਬਲਿਆਂ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਰਾਜ ਪੱਧਰੀ ਮੁਕਾਬਲਿਆਂ ’ਚ ਦੋਵੇਂ ਖਿਡਾਰੀ ਹਾਸਲ ਕੀਤੇ ਮੈਡਲ ਦਿਖਾਉਂਦੇ ਹੋਏ। ਤਸਵੀਰਾਂ: ਰਾਜੇਸ਼ ਚੌਧਰੀ 26-10-2026
ਨੂਰਪੁਰ ਬੇਦੀ, 25 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸੈਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਹਿਆਤਪੁਰ ਦੇ 2 ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ-4 ਤਹਿਤ ਰਾਜ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਸੰਗਰੂਰ ਵਿਖੇ ਕਰਵਾਏ ਗਏ, ਇਨ੍ਹਾਂ ਦੋ ਰੋਜ਼ਾ ਮੁਕਾਬਲਿਆਂ ਵਿਚ 9ਵੀਂ ਜਮਾਤ ਦੇ ਵਿਦਿਆਰਥੀ ਗੁਰਕੀਰਤ ਸਿੰਘ ਅਤੇ ਹਰਕੀਰਤ ਸਿੰਘ ਨੇ ਅੰਡਰ-14 ਸਾਲ ਉਮਰ ਵਰਗ ਵਿਚ ਆਪੋ-ਆਪਣੇ ਮੁਕਾਬਲਿਆਂ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਕੀਰਤ ਸਿੰਘ ਅਤੇ ਹਰਕੀਰਤ ਸਿੰਘ ਨੇ ਕ੍ਰਮਵਾਰ 147 ਕਿੱਲੋਗਰਾਮ ਅਤੇ 123 ਕਿੱਲੋਗਰਾਮ ਭਾਰ ਚੁੱਕ ਕੇ ਸੋਨ ਤਗਮੇ ਆਪਣੇ ਨਾਮ ਕੀਤੇ। ਦੋਵਾਂ ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਮੁਕਾਬਲਿਆਂ ਦੌਰਾਨ ਇੰਟਰਨੈਸ਼ਨਲ ਵੇਟ ਲਿਫਟਰ ਹਰਜਿੰਦਰ ਕੌਰ ਵਲੋਂ ਸੋਨ ਤਗਮਾ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰਾਪਤੀ ਤੋਂ ਬਾਅਦ ਸਕੂਲ ਪਹੁੰਚਣ ’ਤੇ ਸਕੂਲ ਦੇ ਐਮ.ਡੀ. ਜੈਸਨ ਕਿੰਗਜ਼ਲੀ ਅਤੇ ਹੋਰ ਸਟਾਫ਼ ਮੈਂਬਰਾਂ ਨੇ ਦੋਵਾਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਐਮ.ਡੀ. ਜੈਸਨ ਕਿੰਗਜ਼ਲੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਮੁੱਚੇ ਸਕੂਲ ਲਈ ਮਾਣ ਵਾਲੀ ਗੱਲ ਹੈ। ਸਕੂਲ ਸਟਾਫ਼ ਨੇ ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਮਨਮੋਹਣ ਸਿੰਘ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਜੁਆਇੰਟ ਸਕੱਤਰ ਚੁਣੇ ਪਾਵਰ ਕਾਲੋਨੀ ਫੁੱਟਬਾਲ ਕਲੱਬ ਦੇ ਪ੍ਰਧਾਨ...
Ad Position 24