26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਆਬਕਾਰੀ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਕੀਤੀ ਚੈਕਿੰਗ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਬਕਾਰੀ ਵਿਭਾਗ ਵਲੋਂ ਬੀਤੀ ਰਾਤ ਸ਼ਰਾਬ ਦੀ ਨਜਾਇਜ਼ ਵਿੱਕਰੀ ਰੋਕਣ ਲਈ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਅਤੇ ਢਾਬਿਆਂ ਸਮੇਤ ਕਈ ਥਾਵਾਂ ਤੇ ਚੈਕਿੰਗ ਕਰਕੇ ਇੱਕ ਵਿਸ਼ੇ ਮੁਹਿੰਮ ਚਲਾਈ ਹੈ। ਆਬਕਾਰੀ ਵਿਭਾਗ ਦੇ ਸਰਕਲ ਮੋਰਿੰਡਾ ਦੇ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਇਸ ਚੈਕਿੰਗ ਦੌਰਾਨ ਵਿਭਾਗ ਦੀ ਸਮੁੱਚੀ ਟੀਮ ਮੌਜੂਦ ਸੀ।

Ad Position 21
No active advertisement
ਸ੍ਰੀ ਚਮਕੌਰ ਸਾਹਿਬ ਵਿਖੇ ਨਾਕੇ ਦੌਰਾਨ ਨਜਾਇਜ਼ ਸ਼ਰਾਬ ਸਬੰਧੀ ਵਾਹਨਾਂ ਦੀ ਚੈਕਿੰਗ ਦੌਰਾਨ ਆਬਕਾਰੀ ਇੰਸਪੈਕਟਰ ਸੁਰਜੀਤ ਸਿੰਘ ਤੇ ਹੋਰ। ਤਸਵੀਰ:ਜਗਮੋਹਣ ਸਿੰਘ ਨਾਰੰਗ 26-10-2026
ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਬਕਾਰੀ ਵਿਭਾਗ ਵਲੋਂ ਬੀਤੀ ਰਾਤ ਸ਼ਰਾਬ ਦੀ ਨਜਾਇਜ਼ ਵਿੱਕਰੀ ਰੋਕਣ ਲਈ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਅਤੇ ਢਾਬਿਆਂ ਸਮੇਤ ਕਈ ਥਾਵਾਂ ਤੇ ਚੈਕਿੰਗ ਕਰਕੇ ਇੱਕ ਵਿਸ਼ੇ ਮੁਹਿੰਮ ਚਲਾਈ ਹੈ। ਆਬਕਾਰੀ ਵਿਭਾਗ ਦੇ ਸਰਕਲ ਮੋਰਿੰਡਾ ਦੇ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਇਸ ਚੈਕਿੰਗ ਦੌਰਾਨ ਵਿਭਾਗ ਦੀ ਸਮੁੱਚੀ ਟੀਮ ਮੌਜੂਦ ਸੀ। ਇਸ ਮੌਕੇ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਆਬਕਾਰੀ ਵਿਭਾਗ ਪੰਜਾਬ ਦੇ ਕਮਿਸ਼ਨਰ ਜਤਿੰਦਰਾ ਜੋਰਵਾਲ ਦੇ ਆਦੇਸ਼ਾਂ ਤੇ ਅਤੇ ਆਬਕਾਰੀ ਅਫ਼ਸਰ ਰਜਨੀਸ ਬਤਰਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਉਨ੍ਹਾਂ ਦੀ ਟੀਮ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ ਅਤੇ ਕਈ ਹੋਰ ਥਾਵਾਂ ਜਿੱਥੇ ਨਜਾਇਜ਼ ਸ਼ਰਾਬ ਦੀ ਵਿੱਕਰੀ ਹੁੰਦੀ ਹੈ ਉੱਥੇ ਵੀ ਜਾ ਕੇ ਤਾਲਸੀ ਲਈ ਗਈ। ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਤਹਿਤ ਭਾਵੇਂ ਕੁੱਝ ਵੀ ਨਹੀਂ ਮਿਲਿਆ ਪਰ ਨਜਾਇਜ਼ ਸ਼ਰਾਬ ਦੀ ਵਿੱਕਰੀ ਰੋਕਣ ਵਿਚ ਸਫਲ ਹੋਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਇਲਾਕੇ ਅੰਦਰ ਪੂਰੀ ਤਰਾਂ ਸਰਗਮ ਹੈ ਤੇ ਕਿਸੇ ਵੀ ਤਰਾਂ ਦੀ ਨਜਾਇਜ਼ ਸ਼ਰਾਬ ਨਹੀਂ ਵਿਕਣ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ‘ ਆਪ ’ ਦਾ ਚੋਣ ਨਿਸ਼ਾਨ ਝਾੜੂ ਸਾੜਿਆ ਅਗਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨੂਰਪੁਰ ਬੇਦੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਸ਼ੋਭਾ ਯਾਤਰਾ ਵਿਚ ਵੱਖ-ਵੱਖ...
Ad Position 24