ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੇ ਤੀਜੇ ਪੜਾਅ ਦੀ ਪੰਜਵੀਂ ਮੰਜ਼ਿਲ ਪਾਇਆ ਲੈਂਟਰ
ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਦੇਸ-ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੀ ਵੱਡੀ ਲੋੜ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੀ ਉਸਾਰੀ ਦੀ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ। ਬਾਬਾ ਸੁਖਵਿੰਦਰ ਸਿੰਘ ਦੀ ਸੁਚੱਜੀ ਦੇਖ-ਰੇਖ ਹੇਠ ਇਸ ਸੇਵਾ ਦਾ ਕਾਰਜ ਲਗਾਤਾਰ ਅੱਗੇ ਵਧ ਰਿਹਾ ਹੈ।
ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਦੇਸ-ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੀ ਵੱਡੀ ਲੋੜ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੀ ਉਸਾਰੀ ਦੀ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ। ਬਾਬਾ ਸੁਖਵਿੰਦਰ ਸਿੰਘ ਦੀ ਸੁਚੱਜੀ ਦੇਖ-ਰੇਖ ਹੇਠ ਇਸ ਸੇਵਾ ਦਾ ਕਾਰਜ ਲਗਾਤਾਰ ਅੱਗੇ ਵਧ ਰਿਹਾ ਹੈ। ਸੇਵਾ ਦੀ ਇਸੇ ਲੜੀ ਤਹਿਤ ਤੀਜੇ ਪੜਾਅ ਦੀ ਪੰਜਵੀਂ ਮੰਜ਼ਿਲ ਦਾ ਲੈਂਟਰ ਦੀ ਆਰੰਭਤਾ ਤੋਂ ਪਹਿਲਾਂ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ। ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਤੇ ਸੰਦੀਪ ਸਿੰਘ ਕਲੋਤਾ, ਪੰਜ ਪਿਆਰੇ ਭਾਈ ਸਰਬਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ, ਨਿਗਰਾਨ ਸਰਬਜੀਤ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ ਅਤੇ ਸੁਖਬੀਰ ਸਿੰਘ, ਖਜਾਨਚੀ ਦਵਿੰਦਰ ਸਿੰਘ, ਇੰਚਾਰਜ ਭੁਪਿੰਦਰ ਸਿੰਘ ਕਲਮਾ, ਬਾਬਾ ਕਾਲਾ ਸਿੰਘ, ਬਾਬਾ ਰਤਨ ਸਿੰਘ, ਜੇ. ਈ. ਬਲਜਿੰਦਰ ਸਿੰਘ ਤੇ ਸੰਤ ਭੂਰੀ ਵਾਲਿਆਂ ਦੇ ਮੈਨੇਜਰ ਤੇਜਿੰਦਰ ਸਿੰਘ ਤੇ ਗੁਰਜਿੰਦਰ ਸਿੰਘ ਅਤੇ ਇੰਜ: ਇੰਦਰਜੀਤ ਸਿੰਘ ਨੇ ਕੰਕਰੀਟ ਦੇ ਬਾਲਟੇ ਪਾ ਕੇ ਲੈਂਟਰ ਦੀ ਆਰੰਭਤਾ ਕੀਤੀ।