27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਪਿੰਡ ਜੇਤੇਵਾਲ ਵਿਖੇ ਨੌਜਵਾਨਾਂ ਨੂੰ ਜਰਸੀਆਂ ਸਮੇਤ ਖੇਡ ਕਿੱਟਾਂ ਵੰਡੀਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਇਸ ਸਮੇਂ ਮੁੱਖ ਲੋੜ ਹੈ-ਕਮਲ ਚੌਹਾਨ ਟੇਡੇਵਾਲ

ਨੂਰਪੁਰ ਬੇਦੀ, 26 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਬੀ. ਸੀ.

Ad Position 21
No active advertisement
ਅਜੀਤ ਡੈਸਕ 27-10-2026
ਨੂਰਪੁਰ ਬੇਦੀ, 26 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਬੀ.ਸੀ. ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਤੇ ਖੇਡ ਪ੍ਰਮੋਟਰ ਕਮਲ ਚੌਹਾਨ ਟੇਡੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਨਾਂ ਨੂੰ ਖੇਡਾਂ ਦਾ ਸਮਾਨ ਵੰਡਣ ਲਈ ਵੱਡਾ ਉਪਰਾਲਾ ਕਰ ਰਹੇ ਹਨ। ਜਿਸ ਤਹਿਤ ਕਮਲ ਚੌਹਾਨ ਟੇਡੇਵਾਲ ਵਲੋਂ ਪਿੰਡਾਂ ਵਿਚ ਨੌਜਵਾਨਾਂ ਨੂੰ ਨਿਰੰਤਰ ਖੇਡਾਂ ਦਾ ਸਮਾਨ ਵੰਡਿਆ ਜਾ ਰਿਹਾ ਹੈ। ਜਿਸ ਤਹਿਤ ਪਿੰਡ ਜੇਤੇਵਾਲ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖਿਡਾਰੀਆਂ ਨੂੰ ਜਰਸੀਆਂ ਅਤੇ ਖੇਡਾਂ ਦਾ ਸਮਾਨ ਵੰਡਿਆ। ਇਸ ਮੌਕੇ ਸੰਬੋਧਨ ਕਰਦਿਆਂ ਕਮਲ ਚੌਹਾਨ ਟੇਡੇਵਾਲ ਨੇ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨ ਪੀੜੀ ਤੇਜ਼ੀ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵ ਹੇਠ ਆ ਰਹੀ ਹੈ, ਜੋ ਕਿ ਪੰਜਾਬ ਦੇ ਭਵਿੱਖ ਲਈ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣਾ ਹੈ ਤਾਂ ਨੌਜਵਾਨਾਂ ਦਾ ਰੁਝਾਨ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਵਧਾਉਣਾ ਬਹੁਤ ਜ਼ਰੂਰੀ ਹੈ। ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਦਾ ਵੀ ਵਿਕਾਸ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਕਈ ਪ੍ਰਤਿਭਾਸ਼ਾਲੀ ਖਿਡਾਰੀ ਸਿਰਫ਼ ਖੇਡ ਸਮਗਰੀ ਅਤੇ ਸਹੂਲਤਾਂ ਦੀ ਘਾਟ ਕਾਰਨ ਆਪਣੀ ਪ੍ਰਤਿਭਾ ਨੂੰ ਅੱਗੇ ਨਹੀਂ ਲੈ ਜਾ ਸਕਦੇ। ਇਸੇ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਵਲੋਂ ਖਿਡਾਰੀਆਂ ਨੂੰ ਜਰਸੀਆਂ ਅਤੇ ਹੋਰ ਖੇਡਾਂ ਦਾ ਸਮਾਨ ਮੁਹੱਈਆ ਕਰਵਾਉਣ ਦੀ ਇਹ ਪਹਿਲ ਕੀਤੀ ਗਈ ਹੈ, ਤਾਂ ਜੋ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਸਾਧਨਾਂ ਦੀ ਕਮੀ ਕਾਰਨ ਪਿੱਛੇ ਨਾ ਰਹਿ ਜਾਵੇ। ਇਸ ਮੌਕੇ ਤੇ ਓਕਾਰ ਚੌਹਾਨ, ਬੱਲੀ ਮੱਲ੍ਹੀ, ਗੁਰਦੇਵ ਸਿੰਘ ਸੰਧੂ, ਦਾਰਾ ਸਿੰਘ, ਸ਼ਿੰਗਾਰਾ ਸਿੰਘ, ਰਣਜੀਤ ਸਿੰਘ, ਗੁਰਜਿੰਦਰ ਸਿੰਘ ਸੰਧੂ, ਫੁੰਮਣ ਸਿੰਘ, ਕਾਲਾ ਮੱਲ੍ਹੀ, ਸੁੱਖਾ ਮੱਲ੍ਹੀ, ਸ਼ਿੰਦਾ ਮੱਲ੍ਹੀ, ਕਿੰਦਾ ਰੀਹਲ, ਪੋਲਾ ਰੀਹਲ, ਅਨੇਕ ਸਿੰਘ, ਦੀਪਾ ਪੰਚ, ਪੋਲਾ ਪੰਚ ਆਦਿ ਸਮੇਤ ਪਿੰਡ ਪਤਵੰਤੇ ਅਤੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਪੁਰ ਬੇਲਾ ਲਈ ਵਿਧਾਇਕ ਚੱਢਾ ਨੇ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ ਅਗਲੀ ਖ਼ਬਰ ਯੁਵਕ ਸੇਵਾਵਾਂ ਕਲੱਬ ਸੈਂਫਲਪੁਰ ਨੇ 6ਵਾਂ ਵਾਲੀਬਾਲ ਟੂਰਨਾਮੈਂਟ ਕਰਵਾਇਆ
Ad Position 24