27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੋਬਿੰਦਪੁਰ ਬੇਲਾ ਲਈ ਵਿਧਾਇਕ ਚੱਢਾ ਨੇ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ

ਨੂਰਪੁਰ ਬੇਦੀ, 26 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਗੋਬਿੰਦਪੁਰ ਬੇਲਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 10 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ।

Ad Position 21
No active advertisement
ਅਜੀਤ ਡੈਸਕ 27-10-2026
ਨੂਰਪੁਰ ਬੇਦੀ, 26 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਗੋਬਿੰਦਪੁਰ ਬੇਲਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 10 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਨੇ ਲੋਕਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਕਈ ਮਸਲਿਆਂ ਦੇ ਹੱਲ ਲਈ ਮੌਕੇ ’ਤੇ ਹੀ ਲੋੜੀਂਦੀ ਕਾਰਵਾਈ ਕੀਤੀ। ਵਿਧਾਇਕ ਚੱਢਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਦਾ ਉਦੇਸ਼ ਹੈ ਕਿ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਹੋਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ। ਇਸ ਮੌਕੇ ਪਿੰਡ ਦੇ ਸਰਪੰਚ ਵਿਜੇ ਕੁਮਾਰ, ਸਾਬਕਾ ਸਰਪੰਚ ਸੁਖਵਿੰਦਰ ਸ਼ੰਮੀ ਸਮੇਤ ਹੋਰ ਵੀ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮਲੀਲ੍ਹਾ ਕਮੇਟੀ ਨੂਰਪੁਰ ਬੇਦੀ ਵਲੋਂ ਮਹਾਂਵੀਰ ਦਾ ਝੰਡਾ ਉਤਾਰਨ ਦੀ ਰਸਮ ਮੌਕੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਪਿੰਡ ਜੇਤੇਵਾਲ ਵਿਖੇ ਨੌਜਵਾਨਾਂ ਨੂੰ ਜਰਸੀਆਂ ਸਮੇਤ ਖੇਡ ਕਿੱਟਾਂ ਵੰਡੀਆਂ ਨੌਜਵਾ...
Ad Position 24