28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਊਨਾ ਵਿਚ 220 ਮੈਗਾਵਾਟ ਬਿਜਲੀ ਉਤਪਾਦਨ ਦਾ ਟੀਚਾ , ਸੂਰਜੀ ਊਰਜਾ ਦੇ ਖੇਤਰ ਵਿਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਜ਼ਿਲ੍ਹਾ - ਮੁਕੇਸ਼ ਅਗਨੀਹੋਤਰੀ

ਸੰਤੋਖਗੜ੍ਹ, 27 ਅਕਤੂਬਰ (ਧਰਮ ਪਾਲ)-ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਊਨਾ ਜ਼ਿਲ੍ਹਾ ਜਲਦੀ ਹੀ ਬਿਜਲੀ ਉਤਪਾਦਨ ਦੇ ਖੇਤਰ ਵਿਚ ਆਪਣੀ ਇੱਕ ਨਵੀਂ ਪਛਾਣ ਕਾਇਮ ਕਰੇਗਾ, ਜ਼ਿਲ੍ਹੇ ਲਈ ਲਗਭਗ 220 ਮੈਗਾਵਾਟ ਬਿਜਲੀ ਪੈਦਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਸਦਕਾ ਸਫਲਤਾ ਮਿਲੀ ਹੈ ਅਤੇ 75 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਪਲਾਂਟ ਸਥਾਪਤ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 28-10-2026

ਸੰਤੋਖਗੜ੍ਹ, 27 ਅਕਤੂਬਰ (ਧਰਮ ਪਾਲ)-ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਊਨਾ ਜ਼ਿਲ੍ਹਾ ਜਲਦੀ ਹੀ ਬਿਜਲੀ ਉਤਪਾਦਨ ਦੇ ਖੇਤਰ ਵਿਚ ਆਪਣੀ ਇੱਕ ਨਵੀਂ ਪਛਾਣ ਕਾਇਮ ਕਰੇਗਾ, ਜ਼ਿਲ੍ਹੇ ਲਈ ਲਗਭਗ 220 ਮੈਗਾਵਾਟ ਬਿਜਲੀ ਪੈਦਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਸਦਕਾ ਸਫਲਤਾ ਮਿਲੀ ਹੈ ਅਤੇ 75 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਪਲਾਂਟ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪਹਿਲਾਂ ਇਹ ਮੰਨਿਆ ਜਾਂਦਾ ਸੀ ਕਿ ਬਿਜਲੀ ਉਤਪਾਦਨ ਸਿਰਫ਼ ਪਹਾੜੀ ਇਲਾਕਿਆਂ ਜਾਂ ਦਰਿਆਵਾਂ ਦੇ ਨੇੜਲੇ ਖੇਤਰਾਂ ਤੱਕ ਹੀ ਸੀਮਤ ਹੈ ਉੱਥੇ ਸਰਕਾਰ ਨੇ ਇਹ ਸਾਬਤ ਕਰਨ ਦਾ ਫੈਸਲਾ ਕੀਤਾ ਕਿ ਊਨਾ ਵਿਚ ਵੀ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ ਅਤੇ ਜ਼ਿਲ੍ਹਾ ਹੁਣ ਇਸ ਟੀਚੇ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸ ਮੌਕੇ ਉਪ ਮੁੱਖ ਮੰਤਰੀ ਨੇ ਹਰੋਲੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ‘ਖੱਡ’ ਵਿਖੇ 33 ਕੇ.ਵੀ. ਬਿਜਲੀ ਸਬ-ਸਟੇਸ਼ਨ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਲਈ 5.79 ਕਰੋੜ ਰੁਪਏ ਦੀ ਲਾਗਤ ਨਾਲ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ’ਤੇ 14 ਪੰਚਾਇਤਾਂ ਦੇ 15,000 ਵਸਨੀਕਾਂ ਨੂੰ ਬਿਨਾਂ ਕਿਸੇ ਪੂਰਵ ਸੂਚਨਾ ਦੇ ਲੱਗਣ ਵਾਲੇ ਬਿਜਲੀ ਕੱਟਾਂ ਤੋਂ ਰਾਹਤ ਮਿਲੇਗੀ। ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਕੰਮ ਨੂੰ ਅਗਲੀਆਂ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਨੇ ‘ਖੱਡ’ ਵਿਖੇ 37.48 ਲੱਖ ਰੁਪਏ ਦੀ ਲਾਗਤ ਨਾਲ ਬਣੀ ਬਿਜਲੀ ਉਪ-ਮੰਡਲ (ਸਬ-ਡਿਵੀਜ਼ਨ) ਦੀ ਇਮਾਰਤ ਦਾ ਉਦਘਾਟਨ ਵੀ ਕੀਤਾ ਅਤੇ ਇਸਨੂੰ ਲੋਕਾਂ ਨੂੰ ਸਮਰਪਿਤ ਕੀਤਾ। ਉਪ ਮੁੱਖ ਮੰਤਰੀ ਨੇ ਦੱਸਿਆ ਕਿ ਊਨਾ ਜ਼ਿਲ੍ਹੇ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹੇ ਵਿਚ 220 ਕੇ.ਵੀ. ਦੇ ਤਿੰਨ ਬਿਜਲੀ ਸਬ-ਸਟੇਸ਼ਨ ਸਥਾਪਤ ਕੀਤੇ ਜਾ ਰਹੇ ਹਨ ਜੋ ਕਿ ਬਥੂ, ਬੀਤ ਅਤੇ ਪੇਖੂਬੇਲਾ ਵਿਖੇ ਸਥਿਤ ਹੋਣਗੇ। ਇਨ੍ਹਾਂ ਦੇ ਮੁਕੰਮਲ ਹੋਣ ’ਤੇ ਇਹ ਸਬ-ਸਟੇਸ਼ਨ ਬਿਜਲੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਗੇ ਅਤੇ ਖੇਤਰ ਦੀਆਂ ਬਿਜਲੀ ਲੋੜਾਂ ਨੂੰ ਪੂਰਾ ਕਰਨ ਵਿਚ ਮਦਦ ਕਰਨਗੇ। ਉਨ੍ਹਾਂ ਦੱਸਿਆ ਕਿ ਹਰੋਲੀ ਵਿਧਾਨ ਸਭਾ ਹਲਕੇ ਵਿਚ ਪਹਿਲਾਂ ਹੀ 1,400 ਬਿਜਲੀ ਦੇ ਖੰਭੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵਿਚ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਇਸ ਖੇਤਰ ਵਿਚ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸੰਬਧਿਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਇਲਾਕੇ ਦੇ ਮੋਹਤਵਰ ਪਤਵੰਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭੱਕੂਮਾਜਰਾ ਨੇੜੇ 3 ਵਾਹਨਾਂ ਵਿਚਾਲੇ ਵਾਪਰੇ ਭਿਆਨਕ ਹਾਦਸੇ ’ ਚ 3 ਜ਼ਖ਼ਮੀ , ਹਾਦਸੇ ਉਪਰੰਤ ਇੱਕ ਟਿੱਪਰ ਨੂੰ ਲੱਗੀ ਅੱਗ ਅਗਲੀ ਖ਼ਬਰ ਦਿਨੇਸ਼ ਚੱਢਾ ਨਾਲ ਸੰਬੰਧਿਤ ਵੀਡੀਓਜ਼ ਦੇ ਹਵਾਲੇ ਨਾਲ ਲਾਲਪੁਰਾ ਨੇ ਚੁੱਕੇ ਸਵਾਲ
Ad Position 24