ਭਾਸ਼ਾ ਵਿਭਾਗ ਵਲੋਂ ਲਗਾਈ ਪੁਸਤਕ ਪ੍ਰਦਰਸ਼ਨੀ ਨੂੰ ਲੋਕਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ
ਰੂਪਨਗਰ, 27 ਅਕਤੂਬਰ (ਯਸ਼ਵੰਤ ਬੱਸੀ)- ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਪ੍ਰਦਰਸ਼ਨੀ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦਿਆਂ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਸਬੰਧਿਤ ਪੁਸਤਕਾਂ ਪ੍ਰਤੀ ਡੂੰਘੀ ਦਿਲਚਸਪੀ ਦਿਖਾਈ।
ਰੂਪਨਗਰ, 27 ਅਕਤੂਬਰ (ਯਸ਼ਵੰਤ ਬੱਸੀ)- ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਪ੍ਰਦਰਸ਼ਨੀ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦਿਆਂ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਸਬੰਧਿਤ ਪੁਸਤਕਾਂ ਪ੍ਰਤੀ ਡੂੰਘੀ ਦਿਲਚਸਪੀ ਦਿਖਾਈ। ਇਸ ਮੌਕੇ ਅਧਿਆਪਕ ਵਰਗ ਵਲੋਂ ਵੀ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਪ੍ਰਦਰਸ਼ਨੀ ਦੌਰਾਨ ਇੱਕ ਸਾਇੰਸ ਅਧਿਆਪਕ ਨੇ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਵਲੋਂ ਪ੍ਰਕਾਸ਼ਿਤ ‘ਬਨਸਪਤੀ ਵਿਗਿਆਨ’ ਦੀ ਪੁਸਤਕ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੀ ਸੇਵਾਮੁਕਤੀ ਦੇ ਨੇੜੇ ਪਹੁੰਚ ਚੁੱਕੇ ਹਨ, ਪਰ ਅੱਜ ਉਨ੍ਹਾਂ ਨੂੰ ਅਜਿਹੀ ਪੁਸਤਕ ਦੇਖਣ ਦਾ ਮੌਕਾ ਮਿਲਿਆ ਹੈ, ਜਿਸ ਵਿਚ ਵਿਗਿਆਨ ਵਰਗੇ ਵਿਸ਼ੇ ਨੂੰ ਪੰਜਾਬੀ ਭਾਸ਼ਾ ਵਿਚ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਇਹ ਪੁਸਤਕ ਵਿਦਿਆਰਥੀਆਂ ਨੂੰ ਆਪਣੀ ਮਾਤ-ਭਾਸ਼ਾ ਵਿਚ ਵਿਗਿਆਨਕ ਗਿਆਨ ਪ੍ਰਾਪਤ ਕਰਨ ਦਾ ਵਧੀਆ ਮੌਕਾ ਪ੍ਰਦਾਨ ਕਰਦੀ ਹੈ। ਭਾਸ਼ਾ ਵਿਭਾਗ ਵਲੋਂ ਵੱਖ-ਵੱਖ ਵਿਸ਼ਿਆਂ ਦੀਆਂ ਪੁਸਤਕਾਂ ਰਾਹੀਂ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਪਾਠਕਾਂ ਨੂੰ ਪੰਜਾਬੀ ਨਾਲ ਜੋੜਨ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ।