28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਧਾਰਮਿਕ ਮੰਚ ’ ਤੇ ਪੁੱਜੇ ਹਰਜੋਤ ਬੈਂਸ , ਸੰਗਤਾਂ ਨੂੰ ਦਿੱਤੀਆਂ ਵਧਾਈਆਂ ਨੰਗਲ ’ਚ ਵਿਸ਼ਾਲ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਨੰਗਲ, 27 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੀ ਸ਼ਾਮ ਨੰਗਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹ ਪੁਰਾਣੇ ਗੁਰਦੁਆਰਾ ਸਾਹਿਬ ਨੇੜੇ ਸਥਿਤ ਸ੍ਰੀ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋਏ।

Ad Position 21
No active advertisement
ਅਜੀਤ ਡੈਸਕ 28-10-2026
ਨੰਗਲ, 27 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੀ ਸ਼ਾਮ ਨੰਗਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹ ਪੁਰਾਣੇ ਗੁਰਦੁਆਰਾ ਸਾਹਿਬ ਨੇੜੇ ਸਥਿਤ ਸ੍ਰੀ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਬੈਂਸ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਚਾਈ, ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਮਾਰਗ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਨੰਗਲ ਪੰਜਾਬ ਦੀ ਪਹਿਲੀ ਕੌਂਸਲ ਬਣੀ ਹੈ, ਜਿੱਥੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਇਲਾਕੇ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਰੱਖਣ ਦਾ ਭਰੋਸਾ ਵੀ ਦਿੱਤਾ। ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਸਵਾਗਤ ਅਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ। ਬੈਂਸ ਨੇ ਲੰਗਰ ਸੇਵਾ ਵਿਚ ਜੁਟੀਆਂ ਸੰਗਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਰੰਪਰਾ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਸਾਂਝ ਦਾ ਸੰਦੇਸ਼ ਦਿੰਦੀ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਿਰਨ ਬਾਲਾ, ਉਪ ਪ੍ਰਧਾਨ ਰਮੇਸ਼ ਕੁਮਾਰ, ਲਵਲੀ ਆਂਗਰਾਂ, ਪ੍ਰਦੀਪ ਬੈਂਸ, ਦਲੀਪ ਹੰਸ, ਮਨਜੋਤ ਸਿੰਘ, ਗੁਰਦੇਵ ਬਿੱਲਾ, ਰੇਸ਼ਵ ਉੱਪਲ, ਅਸੀਸ ਅੱਤਰੀ, ਸੁਨੀਤਾ ਗਿੱਲ, ਰਜਿੰਦਰ ਗਿੱਲ, ਰੋਹਿਤ ਕਾਲੀਆ ਅਤੇ ਰਾਜੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਦੇ ਨਾਂਅ ’ ਤੇ ਪੰਜਾਬ ਦੇ ਸਾਧਨਾਂ ਦੀ ਲੁੱਟ ਦੇ ਦੋਸ਼ , ਮੰਤਰੀ ਤੇ ਵਿਧਾਇਕ ਦੀ ਭੂਮਿਕਾ ਦੀ ਜਾਂਚ ਮੰਗੀ ਅਸ਼ਵਨੀ ਸ਼... ਅਗਲੀ ਖ਼ਬਰ ਚੋਈ ਬਾਜ਼ਾਰ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੰਤਰੀ ਬੈਂਸ ਨੇ ਕੀਤੀ ਸ਼ਿਰਕਤ
Ad Position 24