27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ ਸ਼ਿਰਕਤ

ਮੋਰਿੰਡਾ, 27 ਅਕਤੂਬਰ (ਪ੍ਰਿਤਪਾਲ ਸਿੰਘ)-ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮੋਰਿੰਡਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਲਮੀਕਿ ਸਭਾ ਦੇ ਪ੍ਰਧਾਨ ਹਰੀ ਪਾਲ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 28-10-2026
ਮੋਰਿੰਡਾ, 27 ਅਕਤੂਬਰ (ਪ੍ਰਿਤਪਾਲ ਸਿੰਘ)-ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮੋਰਿੰਡਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਲਮੀਕਿ ਸਭਾ ਦੇ ਪ੍ਰਧਾਨ ਹਰੀ ਪਾਲ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਮਹਾਂਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੰਗਤਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸਚਾਈ, ਨੇਕੀ, ਬਰਾਬਰਤਾ ਅਤੇ ਚੰਗੇ ਆਚਰਨ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਦਿੱਤਾ ਹੈ ਸਾਨੂੰ ਉਨ੍ਹਾਂ ਦੀ ਵਿਚਾਰਧਾਰਾ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਕਰਵਾਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਅੰਤਰਰਾਸ਼ਟਰੀ ਗਾਇਕ ਫ਼ਿਰੋਜ਼ ਖ਼ਾਨ ਨੇ ਆਪਣੀ ਗਾਇਕੀ ਨਾਲ ਹਾਜ਼ਰ ਸੰਗਤਾਂ ਦਾ ਮਨ ਮੋਹ ਲਿਆ। ਉਨ੍ਹਾਂ ਨੇ ਸੂਫ਼ੀ ਕਲਾਮ ਅਤੇ ਸੱਭਿਆਚਾਰਕ ਗੀਤਾਂ ਰਾਹੀਂ ਅਜਿਹਾ ਰੰਗ ਬੰਨ੍ਹਿਆ ਕਿ ਸਰੋਤੇ ਮੰਤਰ ਮੁਗਧ ਹੋ ਗਏ। ਉਨ੍ਹਾਂ ਦੀ ਪੇਸ਼ਕਾਰੀ ਨੇ ਸਮਾਗਮ ਵਿਚ ਮੌਜੂਦ ਲੋਕਾਂ ਨੂੰ ਸੰਗੀਤਕ ਅਤੇ ਰੂਹਾਨੀ ਮਾਹੌਲ ਨਾਲ ਜੋੜਿਆ। ਇਸ ਤੋਂ ਪਹਿਲਾਂ ਧਾਰਮਿਕ ਸਮਾਗਮ ਦੌਰਾਨ ਹਵਨ ਯੱਗ ਕਰਵਾਇਆ ਗਿਆ ਅਤੇ ਸ੍ਰੀ ਰਾਮਾਇਣ ਦੇ ਪਾਠ ਦੇ ਭੋਗ ਪਾਏ ਗਏ। ਮਹਿਲਾ ਮੰਡਲ ਵੱਲੋਂ ਭਗਤੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂ ਬੰਤ ਸਿੰਘ ਕਲਾਰਾਂ, ਕੌਂਸਲਰ ਮਨਦੀਪ ਸਿੰਘ ਬਾਜਵਾ, ਠੇਕੇਦਾਰ ਬਲਵੀਰ ਸਿੰਘ ਲਾਲਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਰਾਹੁਲ ਸ਼ਰਮਾ, ਦਰਸ਼ਨ ਸਿੰਘ ਸੰਧੂ, ਕੌਂਸਲਰ ਰਜੇਸ਼ ਕੁਮਾਰ ਸਿਸੋਦੀਆ, ਕੌਂਸਲਰ ਮਹਿੰਦਰ ਸਿੰਘ ਢਿੱਲੋ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਸਨੀ ਭੂਮਕ, ਗੁਰੂ ਸ਼ੇਰ ਗਿੱਲ, ਸਮਾਜ ਸੇਵੀ ਕਰਨੈਲ ਸਿੰਘ ਜੀਤ, ਸਾਬਕਾ ਕੌਂਸਲਰ ਰਿੰਪੀ ਕੁਮਾਰ, ਸਮਾਜ ਸੇਵੀ ਸੁਰਜੀਤ ਕੁਮਾਰ, ਡਾਕਟਰ ਅਮਨ ਭਨੋਟ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਹਰਜਿੰਦਰ ਸਿੰਘ ਛਿੱਬਰ, ਰੁਪਿੰਦਰ ਸਿੰਘ ਭਿਚਰਾ, ਸੰਗਤ ਸਿੰਘ ਭਾਮੀਆ ਅਤੇ ਬਿਕਰਮ ਬੱਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਰੀਆ ਖਾਦ ਦੀ ਕਿੱਲਤ ਖ਼ਤਮ ਕਰਨ ਲਈ ਇਲਾਕਾ ਸੰਘਰਸ਼ ਕਮੇਟੀ ਨੇ ਐੱਨ . ਐੱਫ . ਐੱਲ . ਅੱਗੇ ਚੁੱਕਿਆ ਮੁੱਦਾ ਅਗਲੀ ਖ਼ਬਰ ਕੋਆਪ੍ਰੇਟਿਵ ਸੁਸਾਇਟੀਆਂ ’ ਤੇ ਲਾਗੂ ਨਵੀਂ ਕੇ . ਸੀ . ਸੀ . ਪਾਲਿਸੀ ਵਾਪਸ ਲਈ ਜਾਵੇ : ਜਮਹੂਰੀ ਕਿਸਾਨ ਸਭਾ ਦੇ ਆਗੂ
Ad Position 24