ਪਿੰਡ ਰਸੂਲਪੁਰ ਵਿਖੇ ਮਨਾਏ ਮਹਾਂਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਕੀਰਤਨ ਕਰਦੇ ਹੋਏ ਢਾਡੀ ਜਥਾ।
ਪਿੰਡ ਰਸੂਲਪੁਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਮੋਰਿੰਡਾ, 27 ਅਕਤੂਬਰ (ਪ੍ਰਿਤਪਾਲ ਸਿੰਘ)-ਵਾਲਮੀਕਿ ਵੈੱਲਫੇਅਰ ਸੋਸਾਇਟੀ ਪਿੰਡ ਰਸੂਲਪੁਰ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਸੋਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਜਥੇਦਾਰ ਬਲਬੀਰ ਸਿੰਘ ਰਸੀਲਾ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਮਹਾਰਿਸ਼ੀ ਵਾਲਮੀਕਿ ਜੀ ਦੀ ਮਹਾਨ ਸ਼ਖ਼ਸੀਅਤ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ।
ਮੋਰਿੰਡਾ, 27 ਅਕਤੂਬਰ (ਪ੍ਰਿਤਪਾਲ ਸਿੰਘ)-ਵਾਲਮੀਕਿ ਵੈੱਲਫੇਅਰ ਸੋਸਾਇਟੀ ਪਿੰਡ ਰਸੂਲਪੁਰ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਸੋਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਜਥੇਦਾਰ ਬਲਬੀਰ ਸਿੰਘ ਰਸੀਲਾ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਮਹਾਰਿਸ਼ੀ ਵਾਲਮੀਕਿ ਜੀ ਦੀ ਮਹਾਨ ਸ਼ਖ਼ਸੀਅਤ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੰੁ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਸਮਾਗਮ ਦੌਰਾਨ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੁਖਪਾਲ ਸਿੰਘ ਸੁੱਖੀ, ਦਰਸ਼ਨ ਸਿੰਘ, ਮਲਾਗਰ ਸਿੰਘ, ਗੁਰਦਿੱਤ ਸਿੰਘ, ਗੁਰਦੇਵ ਸਿੰਘ ਖ਼ਜ਼ਾਨਚੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਸੰਗਤਾਂ ਹਾਜ਼ਰ ਸਨ।