29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜੰਗਲਾਤ ਵਿਭਾਗ ਦੇ ਕਾਮਿਆਂ ਨੇ ਬਕਾਇਆ ਰਕਮ ਜਾਰੀ ਨਾ ਹੋਣ ’ ਤੇ ਜਤਾਇਆ ਰੋਸ 4 ਨੂੰ ਖ਼ਜ਼ਾਨਾ ਦਫ਼ਤਰ ਮੂਹਰੇ ਧਰਨੇ ਦੇਣ ਦਾ ਕੀਤਾ ਐਲਾਨ

ਨੂਰਪੁਰ ਬੇਦੀ, 28 ਅਕਤੂਬਰ (ਵਿੰਦਰਪਾਲ ਝਾਂਡੀਆਂ)-ਜੰਗਲਾਤ ਵਰਕਰ ਯੂਨੀਅਨ ਪੰਜਾਬ, ਜ਼ਿਲ੍ਹਾ ਰੂਪਨਗਰ ਦੇ ਕਾਮਿਆਂ ਨੇ ਬਕਾਇਆ ਰਕਮ ਜਾਰੀ ਨਾ ਹੋਣ ਅਤੇ ਤਨਖ਼ਾਹਾਂ ਦੀ ਅਦਾਇਗੀ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਖ਼ਜ਼ਾਨਾ ਵਿਭਾਗ ਵਿਰੁੱਧ ਸਖ਼ਤ ਰੋਸ ਪ੍ਰਗਟ ਕੀਤਾ ਹੈ। ਯੂਨੀਅਨ ਨੇ ਐਲਾਨ ਕੀਤਾ ਕਿ ਜੇਕਰ 4 ਨਵੰਬਰ ਤੋਂ ਪਹਿਲਾਂ ਬਕਾਇਆ ਰਕਮ ਜਾਰੀ ਨਾ ਕੀਤੀ ਗਈ ਤਾਂ ਮਜਬੂਰਨ ਰੂਪਨਗਰ ਦੇ ਖ਼ਜ਼ਾਨਾ ਦਫ਼ਤਰ ਮੂਹਰੇ ਧਰਨਾ ਦਿੱਤਾ ਜਾਵੇਗਾ।

Ad Position 21
No active advertisement
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਗਟਾਉਂਦੇ ਹੋਏ ਜੰਗਲਾਤ ਕਾਮੇ। ਤਸਵੀਰ: ਵਿੰਦਰਪਾਲ ਝਾਂਡੀਆਂ। 29-10-2026
ਨੂਰਪੁਰ ਬੇਦੀ, 28 ਅਕਤੂਬਰ (ਵਿੰਦਰਪਾਲ ਝਾਂਡੀਆਂ)-ਜੰਗਲਾਤ ਵਰਕਰ ਯੂਨੀਅਨ ਪੰਜਾਬ, ਜ਼ਿਲ੍ਹਾ ਰੂਪਨਗਰ ਦੇ ਕਾਮਿਆਂ ਨੇ ਬਕਾਇਆ ਰਕਮ ਜਾਰੀ ਨਾ ਹੋਣ ਅਤੇ ਤਨਖ਼ਾਹਾਂ ਦੀ ਅਦਾਇਗੀ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਖ਼ਜ਼ਾਨਾ ਵਿਭਾਗ ਵਿਰੁੱਧ ਸਖ਼ਤ ਰੋਸ ਪ੍ਰਗਟ ਕੀਤਾ ਹੈ। ਯੂਨੀਅਨ ਨੇ ਐਲਾਨ ਕੀਤਾ ਕਿ ਜੇਕਰ 4 ਨਵੰਬਰ ਤੋਂ ਪਹਿਲਾਂ ਬਕਾਇਆ ਰਕਮ ਜਾਰੀ ਨਾ ਕੀਤੀ ਗਈ ਤਾਂ ਮਜਬੂਰਨ ਰੂਪਨਗਰ ਦੇ ਖ਼ਜ਼ਾਨਾ ਦਫ਼ਤਰ ਮੂਹਰੇ ਧਰਨਾ ਦਿੱਤਾ ਜਾਵੇਗਾ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਵਣ ਮੰਡਲ ਰੂਪਨਗਰ ਵਲੋਂ ਬਕਾਇਆ ਰਕਮ ਦਾ ਬਿੱਲ ਲਗਭਗ 20 ਤੋਂ 22 ਦਿਨ ਪਹਿਲਾਂ ਖ਼ਜ਼ਾਨਾ ਦਫ਼ਤਰ ਨੂੰ ਭੇਜਿਆ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਅਜੇ ਤੱਕ ਅਦਾਇਗੀ ਲਈ ਲੋੜੀਂਦੀ ਰਕਮ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦੇ ਬਾਵਜੂਦ ਮਾਮਲੇ ਨੂੰ ਲਟਕਾਇਆ ਜਾ ਰਿਹਾ ਹੈ। ਖ਼ਜ਼ਾਨਾ ਵਿਭਾਗ ਵਲੋਂ ਦੋ ਵੱਖ-ਵੱਖ ਪਛਾਣ ਨੰਬਰ ਬਣਾਉਣ ਵਿਚ ਆ ਰਹੀ ਦਿੱਕਤ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਯੂਨੀਅਨ ਨੇ ਦੱਸਿਆ ਕਿ 13 ਜੁਲਾਈ 2026 ਨੂੰ ਪੱਕੇ ਹੋਏ ਵਰਕਰਾਂ ਨੂੰ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਤਨਖ਼ਾਹਾਂ ਨਹੀਂ ਮਿਲੀਆਂ। ਕਾਮਿਆਂ ਨੇ ਕਿਹਾ ਕਿ ਜਦੋਂ ਤੱਕ ਬਕਾਇਆ ਰਕਮ ਖਾਤੇ ਵਿਚ ਜਾਰੀ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦੀਆਂ ਤਨਖ਼ਾਹਾਂ ਦੀ ਅਦਾਇਗੀ ਵੀ ਪ੍ਰਭਾਵਿਤ ਰਹੇਗੀ। ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਵਣ ਮੰਡਲ ਅਫ਼ਸਰ ਵਲੋਂ ਸੱਤ ਤੋਂ ਅੱਠ ਮਹੀਨੇ ਪਹਿਲਾਂ ਭੇਜੇ ਗਏ ਸਮਗਰੀ ਦੇ ਬਿੱਲਾਂ ਦੀ ਅਦਾਇਗੀ ਵਿਚ ਵੀ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਖ਼ਜ਼ਾਨਾ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬਕਾਇਆ ਰਕਮ ਤੁਰੰਤ ਜਾਰੀ ਕਰਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਹੋਰ ਬਕਾਇਆ ਅਦਾਇਗੀਆਂ ਯਕੀਨੀ ਬਣਾਈਆਂ ਜਾਣ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਵੀਕਾਂਤ ਨੇ ਕਿਹਾ ਕਿ ਦੀਵਾਲੀ ਵਰਗੇ ਮਹੱਤਵਪੂਰਨ ਤਿਉਹਾਰ ਮੌਕੇ ਤਨਖ਼ਾਹਾਂ ਨਾ ਮਿਲਣ ਕਾਰਨ ਕਾਮਿਆਂ ਨੂੰ ਮਜਬੂਰੀ ਵੱਸ ਕਾਲੀ ਦੀਵਾਲੀ ਮਨਾਉਣੀ ਪੈ ਸਕਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 4 ਨਵੰਬਰ ਤੋਂ ਪਹਿਲਾਂ ਮਸਲੇ ਦਾ ਹੱਲ ਨਾ ਹੋਇਆ ਤਾਂ ਖ਼ਜ਼ਾਨਾ ਦਫ਼ਤਰ ਰੂਪਨਗਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਪੈਦਾ ਹੋਣ ਵਾਲੀ ਸਥਿਤੀ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਖ਼ਜ਼ਾਨਾ ਵਿਭਾਗ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਵੀਕਾਂਤ ਸੁਰਿੰਦਰਪਾਲ, ਰਾਮ ਪਾਲ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਸੋਢੀ, ਓਮਕਾਰ ਸਿੰਘ ਤੇ ਨਿਰਮਲ ਸਿੰਘ ਝਾਂਡੀਆਂ ਸਮੇਤ ਹੋਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਅਤੇ ਐੱਸ . ਸੀ . ਭਾਈਚਾਰੇ ਦੇ ਆਗੂਆਂ ਵਲੋਂ ਜਾਂਚ ਤੇ ਕਾਰਵਾਈ ਦੀ ਮੰਗ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈ... ਅਗਲੀ ਖ਼ਬਰ ਵਾਲੇ ਲੋਕਾਂ ਦੀ ਰਹੀ ਚਾਂਦੀ ਵਰਤ ਰੱਖਣ ਸਮੇਂ ਲੋੜੀਂਦੀਆਂ ਵਸਤਾਂ ਤੇ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਵੀ ਵੱਡੇ ਪੱਧਰ ’ਤੇ ਹੋ...
Ad Position 24