ਸਫ਼ਾਈ ਸੇਵਕ ਯੂਨੀਅਨ ਅਤੇ ਐੱਸ . ਸੀ . ਭਾਈਚਾਰੇ ਦੇ ਆਗੂਆਂ ਵਲੋਂ ਜਾਂਚ ਤੇ ਕਾਰਵਾਈ ਦੀ ਮੰਗ
ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਚੰਨੀ ਤੋਂ ਮੰਗਿਆ ਜਵਾਬ
ਰੂਪਨਗਰ, 28 ਅਕਤੂਬਰ (ਸਟਾਫ਼ ਰਿਪੋਰਟਰ)-ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਤੋਂ ਬਾਅਦ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਅਤੇ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵਿਚਕਾਰ ਹੋਏ ਕਥਿਤ ਤਕਰਾਰ ਦਾ ਮਾਮਲਾ ਰੂਪਨਗਰ ਤੱਕ ਪਹੁੰਚ ਗਿਆ ਹੈ। ਰਣਜੀਤ ਸਿੰਘ ਤਰਖਾਣ ਮਾਜਰਾ ਵਲੋਂ ਬਰਿੰਦਰ ਢਿੱਲੋਂ ’ਤੇ ਧੱਕੇ ਮਾਰਨ, ਹੱਥੋਪਾਈ ਕਰਨ ਅਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਲਾਏ ਜਾਣ ਤੋਂ ਬਾਅਦ ਵਾਲਮੀਕਿ ਅਤੇ ਐੱਸ.
ਗ
ਗੱਲਬਾਤ ਕਰ ਰਹੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ।
29-10-2026
ਰੂਪਨਗਰ, 28 ਅਕਤੂਬਰ (ਸਟਾਫ਼ ਰਿਪੋਰਟਰ)-ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਤੋਂ ਬਾਅਦ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਅਤੇ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵਿਚਕਾਰ ਹੋਏ ਕਥਿਤ ਤਕਰਾਰ ਦਾ ਮਾਮਲਾ ਰੂਪਨਗਰ ਤੱਕ ਪਹੁੰਚ ਗਿਆ ਹੈ। ਰਣਜੀਤ ਸਿੰਘ ਤਰਖਾਣ ਮਾਜਰਾ ਵਲੋਂ ਬਰਿੰਦਰ ਢਿੱਲੋਂ ’ਤੇ ਧੱਕੇ ਮਾਰਨ, ਹੱਥੋਪਾਈ ਕਰਨ ਅਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਲਾਏ ਜਾਣ ਤੋਂ ਬਾਅਦ ਵਾਲਮੀਕਿ ਅਤੇ ਐੱਸ.ਸੀ. ਭਾਈਚਾਰੇ ਦੇ ਆਗੂਆਂ ਨੇ ਰੂਪਨਗਰ ਵਿਖੇ ਰੋਸ ਪ੍ਰਦਰਸ਼ਨ ਕੀਤੇ। ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਜੇ ਭੱਟੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ, ਜਦਕਿ ਐਸ.ਸੀ. ਭਾਈਚਾਰੇ ਦੇ ਆਗੂਆਂ ਨੇ ਮਹਾਰਾਜਾ ਰਣਜੀਤ ਸਿੰਘ ਬਾਗ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ। ਇਸੇ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵੀ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕਾਂਗਰਸ ਪਾਰਟੀ ਦਾ ਪੱਖ ਸਪਸ਼ਟ ਕਰਨ ਦੀ ਮੰਗ ਕੀਤੀ। ਚੰਡੀਗੜ੍ਹ ਦੀ ਕਥਿਤ ਘਟਨਾ ਤੋਂ ਬਾਅਦ ਰੂਪਨਗਰ ’ ਚ ਰੋਸ ਪ੍ਰਾਪਤ ਜਾਣਕਾਰੀ ਅਨੁਸਾਰ, ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਤੋਂ ਬਾਅਦ ਬਰਿੰਦਰ ਸਿੰਘ ਢਿੱਲੋਂ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਰਣਜੀਤ ਸਿੰਘ ਤਰਖਾਣ ਮਾਜਰਾ ਨੇ ਦੋਸ਼ ਲਾਇਆ ਕਿ ਇਸ ਦੌਰਾਨ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ, ਹੱਥੋਪਾਈ ਹੋਈ ਅਤੇ ਜਾਤੀਸੂਚਕ ਸ਼ਬਦ ਵਰਤੇ ਗਏ। ਉਨ੍ਹਾਂ ਨੇ ਵੀਡੀਓ ਜਾਰੀ ਕਰਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਤੋਂ ਬਰਿੰਦਰ ਢਿੱਲੋਂ ਖ਼ਿਲਾਫ਼ ਪਾਰਟੀ ਪੱਧਰ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਵਲੋਂ ਚੰਡੀਗੜ੍ਹ ਵਿਖੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਪਰਚਾ ਦਰਜ ਕਰਵਾਉਣ ਦਾ ਦਾਅਵਾ ਵੀ ਕੀਤਾ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿਚ ਲਾਏ ਗਏ ਦੋਸ਼ਾਂ ਦੀ ਪੁਲਿਸ ਜਾਂਚ ਅਤੇ ਸਬੰਧਤ ਧਿਰਾਂ ਦੇ ਪੱਖ ਸਾਹਮਣੇ ਆਉਣ ਤੋਂ ਬਾਅਦ ਹੀ ਇਸ ਇਹਨਾਂ ਦੋਸ਼ਾਂ ਦੀ ਪੁਸ਼ਟੀ ਹੋ ਸਕਦੀ ਹੈ। ਫਿਲਹਾਲ ਪ੍ਰਦਰਸ਼ਨਕਾਰੀਆਂ ਨੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਅਜੇ ਭੱਟੀ ਦੀ ਅਗਵਾਈ ਹੇਠ ਸਫ਼ਾਈ ਸੇਵਕ ਯੂਨੀਅਨ ਵਲੋਂ ਪ੍ਰਦਰਸ਼ਨ ਨਗਰ ਕੌਂਸਲ ਰੂਪਨਗਰ ਦੇ ਦਫ਼ਤਰ ਦੇ ਬਾਹਰ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਜੇ ਭੱਟੀ ਦੀ ਅਗਵਾਈ ਹੇਠ ਵਾਲਮੀਕਿ ਸਮਾਜ ਦੇ ਆਗੂਆਂ ਅਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬਰਿੰਦਰ ਸਿੰਘ ਢਿੱਲੋਂ ਅਤੇ ਕਾਂਗਰਸ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ ਗਈ। ਅਜੇ ਭੱਟੀ ਨੇ ਕਿਹਾ ਕਿ ਕਿਸੇ ਵੀ ਸਮਾਜ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਵਿਵਹਾਰ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਦੋਸ਼ ਸਹੀ ਪਾਏ ਜਾਣ ’ਤੇ ਜ਼ਿੰਮੇਵਾਰ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਢੁੱਕਵੀਂ ਕਾਰਵਾਈ ਨਾ ਹੋਈ ਤਾਂ ਵਾਲਮੀਕਿ ਸਮਾਜ ਵਲੋਂ ਧਰਨਾ ਦਿੱਤਾ ਜਾਵੇਗਾ ਅਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ। ਐਸ . ਸੀ . ਭਾਈਚਾਰੇ ਵਲੋਂ ਰੋਸ ਮਾਰਚ , ਇਨਸਾਫ਼ ਦੀ ਮੰਗ ਐਸ.ਸੀ. ਭਾਈਚਾਰੇ ਦੇ ਆਗੂਆਂ ਅਤੇ ਵਰਕਰਾਂ ਨੇ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਹੱਕ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਗ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ। ਇਸ ਦੌਰਾਨ ਉਨ੍ਹਾਂ ਨੇ ਬਰਿੰਦਰ ਢਿੱਲੋਂ ਖ਼ਿਲਾਫ਼ ਨਾਅਰੇਬਾਜ਼ੀ (ਬਾਕੀ ਸਫ਼ਾ 6 ’ਤੇ)