29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੀ . ਐਮ . ਸ਼੍ਰੀ ਸਕੂਲ ਨੂਰਪੁਰ ਕਲਾਂ ਵਿਖੇ ਰੱਖਿਆ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਨੂਰਪੁਰ ਬੇਦੀ, 28 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਪੀ. ਐਮ.

Ad Position 21
No active advertisement
ਅਜੀਤ ਡੈਸਕ 29-10-2026
ਨੂਰਪੁਰ ਬੇਦੀ, 28 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਕਲਾਂ ਵਿਖੇ ਵਿਦਿਆਰਥੀਆਂ ਨੂੰ ਭਾਰਤੀ ਰੱਖਿਆ ਸੇਵਾਵਾਂ ਬਾਰੇ ਜਾਣਕਾਰੀ ਦੇਣ ਅਤੇ ਉਨ੍ਹਾਂ ਵਿਚ ਦੇਸ਼ ਭਗਤੀ, ਅਨੁਸ਼ਾਸਨ ਤੇ ਦੇਸ਼ ਦੀ ਸੇਵਾ ਕਰਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਸਕੂਲ ਦੇ ਲਾਇਬ੍ਰੇਰੀਅਨ ਤੇ ਸਾਬਕਾ ਭਾਰਤੀ ਜਲ ਸੈਨਾ ਕਰਮਚਾਰੀ ਧਰਮਿੰਦਰ ਕੁਮਾਰ ਅਤੇ ਕੈਂਪਸ ਮੈਨੇਜਰ ਸੇਵਾਮੁਕਤ ਸੂਬੇਦਾਰ ਮੇਜਰ ਸੁਰਿੰਦਰ ਸਿੰਘ ਰਾਣਾ ਨੇ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਰੱਖਿਆ ਸੇਵਾਵਾਂ ਵਿਚ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਭਾਰਤੀ ਰੱਖਿਆ ਸੇਵਾਵਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਥਲ ਸੈਨਾ ਦੇਸ਼ ਦੀਆਂ ਜ਼ਮੀਨੀ ਸਰਹੱਦਾਂ ਦੀ ਰੱਖਿਆ ਕਰਦੀ ਹੈ, ਜਲ ਸੈਨਾ ਸਮੁੰਦਰੀ ਸਰਹੱਦਾਂ ਅਤੇ ਸਮੁੰਦਰੀ ਹਿਤਾਂ ਦੀ ਸੁਰੱਖਿਆ ਕਰਦੀ ਹੈ, ਜਦਕਿ ਹਵਾਈ ਸੈਨਾ ਦੇਸ਼ ਦੀ ਹਵਾਈ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾਉਂਦੀ ਹੈ। ਧਰਮਿੰਦਰ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਟੀਚੇ ਪ੍ਰਤੀ ਸਮਰਪਿਤ ਰਹਿੰਦਿਆਂ ਸ਼ੁਰੂ ਤੋਂ ਹੀ ਤਿਆਰੀ ਕਰਨੀ ਚਾਹੀਦੀ ਹੈ। ਸੇਵਾਮੁਕਤ ਸੂਬੇਦਾਰ ਮੇਜਰ ਸੁਰਿੰਦਰ ਸਿੰਘ ਰਾਣਾ ਨੇ ਸੈਨਿਕ ਜੀਵਨ ਦੀ ਮਹੱਤਤਾ, ਦੇਸ਼ ਪ੍ਰਤੀ ਸਮਰਪਣ, ਇਮਾਨਦਾਰੀ, ਹੌਸਲੇ ਤੇ ਟੀਮ ਭਾਵਨਾ ਬਾਰੇ ਚਾਨਣਾ ਪਾਇਆ। ਅੰਤ ਵਿਚ ਪ੍ਰਿੰ ਅਨਿਲ ਕੁਮਾਰ ਨੇ ਦੋਵਾਂ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਸਬੰਧੀ ਸਹੀ ਫ਼ੈਸਲੇ ਲੈਣ ਅਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿਚ ਸਹਾਇਕ ਸਿੱਧ ਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਕੀਤਾ ਜਾਗਰੂਕਤਾ ਅਗਲੀ ਖ਼ਬਰ ਸਵਰਨ ਪੈਲੇਸ ਤੋਂ ਨੂਰਪੁਰ ਖੁਰਦ ਨੂੰ ਜਾਣ ਵਾਲੀ ਸੜਕ ਦਾ ਕੰਮ ਆਰੰਭ ਲਗਭਗ ਪੰਜ ਕਿੱਲੋਮੀਟਰ ਲੰਬੀ ਸੜਕ ਦਾ ਕੰਮ ਜਲਦ ਕੀਤਾ...
Ad Position 24