29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮੁਕੇਸ਼ ਅਗਨੀਹੋਤਰੀ ਨੇ ਮੁਸੀਬਤ ’ ਚ ਘਿਰੇ ਪਰਿਵਾਰ ਦੀ ਮਦਦ ਲਈ ਹੱਥ ਵਧਾਇਆ ਇਲਾਜ ਲਈ 1 ਲੱਖ ਰੁਪਏ ਦਿੱਤੇ ਅਤੇ 4 ਲੱਖ ਰੁਪਏ ਦੀ ਹੋਰ ਸਹਾਇਤਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ

ਸੰਤੋਖਗੜ੍ਹ, 28 ਅਕਤੂਬਰ (ਧਰਮ ਪਾਲ)-ਲੋੜਵੰਦ ਪਰਿਵਾਰ ਦੇ ਨਾਲ ਖੜ੍ਹੇ ਹੋਣਾ ਅਤੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਮਝਣਾ ਹੀ ਅਸਲ ਲੋਕ-ਸੇਵਾ ਹੈ। ਇਸੇ ਭਾਵਨਾ ਤੋਂ ਪ੍ਰੇਰਿਤ ਹੋ ਕੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਊਨਾ ਤੋਂ ਚੰਡੀਗੜ੍ਹ ਜਾਂਦੇ ਸਮੇਂ ਏਮਜ਼ ਬਿਲਾਸਪੁਰ ਦਾ ਵਿਸ਼ੇਸ਼ ਦੌਰਾ ਕੀਤਾ।

Ad Position 21
No active advertisement
ਏਮਜ਼ ਬਿਲਾਸਪੁਰ ਵਿਖੇ ਦਾਖਲ ਵਿਵੇਕ ਕੁਮਾਰ ਨੂੰ ਮਿਲਦੇ ਹੋਏ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ। ਤਸਵੀਰ : ਚੌਧਰੀ ਧਰਮ ਪਾਲ 29-10-2026
ਸੰਤੋਖਗੜ੍ਹ, 28 ਅਕਤੂਬਰ (ਧਰਮ ਪਾਲ)-ਲੋੜਵੰਦ ਪਰਿਵਾਰ ਦੇ ਨਾਲ ਖੜ੍ਹੇ ਹੋਣਾ ਅਤੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਮਝਣਾ ਹੀ ਅਸਲ ਲੋਕ-ਸੇਵਾ ਹੈ। ਇਸੇ ਭਾਵਨਾ ਤੋਂ ਪ੍ਰੇਰਿਤ ਹੋ ਕੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਊਨਾ ਤੋਂ ਚੰਡੀਗੜ੍ਹ ਜਾਂਦੇ ਸਮੇਂ ਏਮਜ਼ ਬਿਲਾਸਪੁਰ ਦਾ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਨੇ ਹਰੋਲੀ ਵਿਧਾਨ ਸਭਾ ਹਲਕੇ ਦੇ ਪਿੰਡ ਈਸਪੁਰ ਦੇ ਰਹਿਣ ਵਾਲੇ ਅਤੇ ਦਿਵਿਆਂਗ ਵਿਅਕਤੀ ਵਿਵੇਕ ਕੁਮਾਰ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਵਿਵੇਕ ਦੀ ਸਿਹਤ ਅਤੇ ਇਲਾਜ ਬਾਰੇ ਡਾਕਟਰੀ ਟੀਮ ਨਾਲ ਗੱਲਬਾਤ ਕੀਤੀ ਅਤੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਵਿਵੇਕ ਆਪਣੇ ਘਰ ਦੇ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿਚ ਆਉਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ। ਇਸ ਦਰਦਨਾਕ ਹਾਦਸੇ ਵਿਚ ਉਸਨੂੰ ਆਪਣੀ ਇੱਕ ਬਾਂਹ ਗੁਆਉਣੀ ਪਈ ਅਤੇ ਦੂਜੇ ਹੱਥ ਦੀਆਂ ਉਂਗਲਾਂ ਵੀ ਕੱਟਣੀਆਂ ਪਈਆਂ। ਵਿਵੇਕ ਦੇ ਪਿਤਾ ਸੋਮਨਾਥ ਇੱਕ ਫੋਟੋਗ੍ਰਾਫਰ ਵਜੋਂ ਕੰਮ ਕਰਦੇ ਹਨ। ਪਰਿਵਾਰ ਨੂੰ ਦਰਪੇਸ਼ ਭਾਰੀ ਮੁਸ਼ਕਲਾਂ ਨੂੰ ਦੇਖਦੇ ਹੋਏ ਉਪ ਮੁੱਖ ਮੰਤਰੀ ਨੇ ਵਿਵੇਕ ਦੇ ਇਲਾਜ ਵਿਚ ਮਦਦ ਕਰਨ ਲਈ ਪਹਿਲ ਕੀਤੀ। ਇਸ ਮੌਕੇ ਮੁਕੇਸ਼ ਅਗਨੀਹੋਤਰੀ ਨੇ ਵਿਵੇਕ ਦੇ ਇਲਾਜ ਲਈ ਆਪਣੇ ਨਿੱਜੀ ਸਾਧਨਾਂ ਵਿੱਚੋਂ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ। ਇਸ ਤੋਂ ਇਲਾਵਾ ਸੱਟਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੇ ਬਿਜਲੀ ਵਿਭਾਗ ਨੂੰ ਤੁਰੰਤ 4 ਲੱਖ ਰੁਪਏ ਦੀ ਹੋਰ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਕਿ ਵਿਵੇਕ ਦੀ ਸਹੀ ਦੇਖਭਾਲ ਕੀਤੀ ਜਾਵੇ ਅਤੇ ਉਸਨੂੰ ਬਿਹਤਰੀਨ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇ। ਆਪਣੇ ਰੁਝੇਵੇਂ ਭਰੇ ਪ੍ਰੋਗਰਾਮ ਦੇ ਬਾਵਜੂਦ ਉਪ ਮੁੱਖ ਮੰਤਰੀ ਦਾ ਵਿਵੇਕ ਦਾ ਹਾਲ-ਚਾਲ ਜਾਣਨ ਅਤੇ ਵਿੱਤੀ ਸਹਾਇਤਾ ਦੇਣ ਲਈ ਏਮਜ਼ ਬਿਲਾਸਪੁਰ ਪਹੁੰਚਣਾ, ਪੀੜਤ ਪਰਿਵਾਰ ਪ੍ਰਤੀ ਉਨ੍ਹਾਂ ਦੀ ਡੂੰਘੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਦਾ ਹਰ ਪਰਿਵਾਰ ਉਸ ਦਾ ਪਰਿਵਾਰ ਹੈ, ਉਨ੍ਹਾਂ ਦੀ ਹਰ ਮੁਸਕਿਲ ਵਿਚ ਮੱਦਦ ਕਰਨਾ ਉਨ੍ਹਾਂ ਦਾ ਫ਼ਰਜ ਹੈ ਇਸ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਔਖੇ ਸਮੇਂ ਵਿਚ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਵਿਵੇਕ ਦੇ ਇਲਾਜ ਅਤੇ ਅਗਲੇਰੀ ਦੇਖਭਾਲ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਮਿਤੋਜ ਮਾਨ ਤੇ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਪੰਜਾਬ ਸਰਕਾਰ ਨੂੰ ਪਵੇਗੀ ਮਹਿੰਗੀ - ਗੌਰਵ ਰਾਣਾ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਕੀਤਾ ਜਾਗਰੂਕਤਾ
Ad Position 24