29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਅਮਿਤੋਜ ਮਾਨ ਤੇ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਪੰਜਾਬ ਸਰਕਾਰ ਨੂੰ ਪਵੇਗੀ ਮਹਿੰਗੀ - ਗੌਰਵ ਰਾਣਾ

ਨੂਰਪੁਰ ਬੇਦੀ, 28 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਪੰਜਾਬ ਵਿਚ ਨਸ਼ਿਆਂ ਅਤੇ ਲੋਕ ਮਸਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨਾਂ ’ਤੇ ਹੋ ਰਹੀਆਂ ਕਾਰਵਾਈਆਂ ਨੂੰ ਲੈ ਕੇ ਪੰਜਾਬ ਮੋਰਚਾ ਦੇ ਕਨਵੀਨਰ ਅਤੇ ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਤੋਂ ਹਲਕਾ ਉਮੀਦਵਾਰ ਗੌਰਵ ਰਾਣਾ ਨੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਮਿਤੋਜ ਸਿੰਘ ਮਾਨ, ਖੁਸ਼ਵਿੰਦਰ ਸਿੰਘ ਜੰਡਪੁਰ ਅਤੇ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਪੰਜਾਬ ਸਰਕਾਰ ਨੂੰ ਮਹਿੰਗੀ ਪਵੇਗੀ। ਸਰਕਾਰ ਤਾਨਾਸ਼ਾਹੀ ਰਵੱਈਆ ਛੱਡੇ, ਨਹੀਂ ਤਾਂ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੌਰਵ ਰਾਣਾ ਤੇ ਸਾਥੀ। ਤਸਵੀਰ ਰਾਜੇਸ਼ ਚੌਧਰੀ 29-10-2026
ਨੂਰਪੁਰ ਬੇਦੀ, 28 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਪੰਜਾਬ ਵਿਚ ਨਸ਼ਿਆਂ ਅਤੇ ਲੋਕ ਮਸਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨਾਂ ’ਤੇ ਹੋ ਰਹੀਆਂ ਕਾਰਵਾਈਆਂ ਨੂੰ ਲੈ ਕੇ ਪੰਜਾਬ ਮੋਰਚਾ ਦੇ ਕਨਵੀਨਰ ਅਤੇ ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਤੋਂ ਹਲਕਾ ਉਮੀਦਵਾਰ ਗੌਰਵ ਰਾਣਾ ਨੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਮਿਤੋਜ ਸਿੰਘ ਮਾਨ, ਖੁਸ਼ਵਿੰਦਰ ਸਿੰਘ ਜੰਡਪੁਰ ਅਤੇ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਪੰਜਾਬ ਸਰਕਾਰ ਨੂੰ ਮਹਿੰਗੀ ਪਵੇਗੀ। ਸਰਕਾਰ ਤਾਨਾਸ਼ਾਹੀ ਰਵੱਈਆ ਛੱਡੇ, ਨਹੀਂ ਤਾਂ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਗੌਰਵ ਰਾਣਾ ਨੇ ਦੋਸ਼ ਲਾਇਆ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਇਨਸਾਫ਼ ਲਈ ਉੱਠੀ ਆਵਾਜ਼ ਅਤੇ ਰੋਸ ਪ੍ਰਦਰਸ਼ਨਾਂ ਮਗਰੋਂ ਪੰਜਾਬ ਵਿਚ ਸਰਗਰਮ ਕਾਰਕੁਨਾਂ ਨੂੰ ਇੱਕ-ਇੱਕ ਕਰਕੇ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੱਖਾ ਸਿਧਾਣਾ, ਭਾਨਾ ਸਿੱਧੂ ਅਤੇ ਹੋਰ ਪੰਜਾਬ-ਪੱਖੀ ਆਵਾਜ਼ਾਂ ਤੋਂ ਬਾਅਦ ਹੁਣ ਅਮਿਤੋਜ ਸਿੰਘ ਮਾਨ, ਖੁਸ਼ਵਿੰਦਰ ਸਿੰਘ ਜੰਡਪੁਰ ਸਮੇਤ ਹੋਰ ਆਗੂਆਂ ਵਿਰੁੱਧ ਕਾਰਵਾਈਆਂ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਾਨਾਸ਼ਾਹੀ ਸੋਚ ਅਪਣਾ ਰਹੀ ਹੈ ਅਤੇ ਪੰਜਾਬ ਪੁਲਿਸ ਦੀ ਕਥਿਤ ਦੁਰਵਰਤੋਂ ਕਰਕੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਨਾਕਾਮ ਰਹੀ ਹੈ, ਪਰ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਦਬਾਉਣ ਲਈ ਸਰਗਰਮ ਦਿਖਾਈ ਦੇ ਰਹੀ ਹੈ। ਪੰਜਾਬ ਵਿਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਬਣਾਏ ਜਾ ਰਹੇ ਹਨ। ਗੌਰਵ ਰਾਣਾ ਨੇ ਕਿਹਾ ਕਿ ਜੇਕਰ ਉਕਤ ਆਗੂਆਂ ਸਮੇਤ ਹੋਰ ਹਿਰਾਸਤ ਵਿਚ ਲਏ ਗਏ ਆਗੂਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ ਵਿਰੁੱਧ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਵਿੱਢੇ ਜਾਣਗੇ। ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ ’ਤੇ ਅਗਲਾ ਸਖ਼ਤ ਕਦਮ ਚੁੱਕਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਅਤੇ ਐੱਸ . ਸੀ . ਭਾਈਚਾਰੇ ... ਅਗਲੀ ਖ਼ਬਰ ਮੁਕੇਸ਼ ਅਗਨੀਹੋਤਰੀ ਨੇ ਮੁਸੀਬਤ ’ ਚ ਘਿਰੇ ਪਰਿਵਾਰ ਦੀ ਮਦਦ ਲਈ ਹੱਥ ਵਧਾਇਆ ਇਲਾਜ ਲਈ 1 ਲੱਖ ਰੁਪਏ ਦਿੱਤੇ ਅਤੇ 4 ਲੱਖ ਰੁਪ...
Ad Position 24