29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹਿਮਾਚਲ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਘਰ - ਘਰ ਪਹੁੰਚਾਉਣ ਲਈ ਪਿੰਡ ਪੱਧਰ ’ ਤੇ ਮੀਟਿੰਗਾਂ ਜਾਰੀ : ਭੁਪਿੰਦਰ ਸਿੰਘ ਬੀਣੇਵਾਲ

ਸੰਤੋਖਗੜ੍ਹ, 28 ਅਕਤੂਬਰ (ਧਰਮ ਪਾਲ)-ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਵਲੋਂ ਲੋਕ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਸਰਕਾਰ ਦੀਆਂ ਲੋਕ ਹਤੈਸ਼ੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਹ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਊਨਾ ਦੇ ਮੁੱਖ ਬੁਲਾਰੇ ਭੁਪਿੰਦਰ ਸਿੰਘ ਬੀਣੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 29-10-2026
ਸੰਤੋਖਗੜ੍ਹ, 28 ਅਕਤੂਬਰ (ਧਰਮ ਪਾਲ)-ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਵਲੋਂ ਲੋਕ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਸਰਕਾਰ ਦੀਆਂ ਲੋਕ ਹਤੈਸ਼ੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਹ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਊਨਾ ਦੇ ਮੁੱਖ ਬੁਲਾਰੇ ਭੁਪਿੰਦਰ ਸਿੰਘ ਬੀਣੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਬੀਣੇਵਾਲ ਨੇ ਕਿਹਾ ਕਿ ਕਾਂਗਰਸ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿਚ ਜਿਹੜੇ ਵੀ ਵਾਅਦੇ ਕੀਤੇ ਜਾਣਗੇ ਉਨ੍ਹਾਂ ਨੂੰ ਵੀ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਵਿਧਾਇਕ ਸਤਪਾਲ ਰਾਇਯਾਦਾ ਜੀ ਦੇ ਨਿਰਦੇਸ਼ਾਂ ਅਨੁਸਾਰ ਹਰ ਪਿੰਡ ਵਿਚ ਬਿਨਾਂ ਕਿਸੇ ਭੇਦਭਾਵ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਪਿੰਡ ਵਾਸੀ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਲ ਵਿਗਿਆਨ ਕਾਂਗਰਸ ’ ਚ ਹਾਫਿਜ਼ਾਬਾਦ ਸਕੂਲ ਨੇ ਜ਼ਿਲ੍ਹਾ ਪੱਧਰ ’ ਤੇ ਪ੍ਰਾਪਤ ਕੀਤੀ ਦੂਜੀ ਪੁਜ਼ੀਸ਼ਨ ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ
Ad Position 24