29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਮਾਨਸਾ ਮੋਰਚੇ ਦੀ ਸਫਲਤਾ ਲਈ ਕੀਤੀ ਅਰਦਾਸ

ਮੋਰਿੰਡਾ, 28 ਅਕਤੂਬਰ (ਪ੍ਰਿਤਪਾਲ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਵਲੋਂ ਮਾਨਸਾ ਮੋਰਚੇ ਦੀ ਸਫਲਤਾ ਲਈ ਹਰੇਕ ਗੁਰੂ ਘਰਾਂ ਅੰਦਰ ਅਰਦਾਸ ਕਰਨ ਦੇ ਦਿੱਤੇ ਆਦੇਸ਼ ਅਨੁਸਾਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਢੋਲਣ ਮਾਜਰਾ ਅਤੇ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਲਗਾਏ ਇਨਸਾਫ ਮੋਰਚੇ ਦੀ ਸਫਲਤਾ ਲਈ ਅਰਦਾਸ ਕਰਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਅਤੇ ਜਪੁਜੀ ਸਾਹਿਬ ਪਾਠ ਦੇ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਮਾਨਸਾ ਮੋਰਚੇ ਦੀ ਸਫਲਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

Ad Position 21
No active advertisement
ਇਨਸਾਫ਼ ਮੋਰਚੇ ਦੀ ਸਫਲਤਾ ਲਈ ਅਰਦਾਸ ਕਰਨ ਮੌਕੇ ਹਾਜ਼ਰ ਆਗੂ। 29-10-2026
ਮੋਰਿੰਡਾ, 28 ਅਕਤੂਬਰ (ਪ੍ਰਿਤਪਾਲ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਵਲੋਂ ਮਾਨਸਾ ਮੋਰਚੇ ਦੀ ਸਫਲਤਾ ਲਈ ਹਰੇਕ ਗੁਰੂ ਘਰਾਂ ਅੰਦਰ ਅਰਦਾਸ ਕਰਨ ਦੇ ਦਿੱਤੇ ਆਦੇਸ਼ ਅਨੁਸਾਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਢੋਲਣ ਮਾਜਰਾ ਅਤੇ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਲਗਾਏ ਇਨਸਾਫ ਮੋਰਚੇ ਦੀ ਸਫਲਤਾ ਲਈ ਅਰਦਾਸ ਕਰਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਅਤੇ ਜਪੁਜੀ ਸਾਹਿਬ ਪਾਠ ਦੇ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਮਾਨਸਾ ਮੋਰਚੇ ਦੀ ਸਫਲਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਮੇਟੀ ਮੈਂਬਰ ਅਵਤਾਰ ਸਿੰਘ ਸਹੇੜੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਰਿੰਡਾ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਦੀ ਸਖਤ ਨੁਕਤਾ ਚੀਨੀ ਕਰਦਿਆਂ ਮੋਰਚੇ ਵਿਚ ਪੰਜਾਬ ਪੁਲਿਸ ਦੀ ਬੇਲੋੜੀ ਦਖਲ ਅੰਦਾਜੀ ਅਤੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਹਨਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਛੋਟੇ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਈ ਜਾਵੇ ਇਸ ਸਮੇਂ ਹੋਰਨਾਂ ਤੋਂ ਇਲਾਵਾ ਕੇਵਲ ਸਿੰਘ ਓਇੰਦ, ਗੁਰਦੀਪ ਸਿੰਘ ਰਸੂਲਪੁਰ, ਕਰਨੈਲ ਸਿੰਘ ਡੂਮਛੇੜੀ, ਮਹਿੰਦਰ ਸਿੰਘ ਰੌਣੀ, ਮੇਜਰ ਸਿੰਘ ਚੱਕਲਾ, ਤਰਲੋਚਨ ਸਿੰਘ ਤਾਜਪੁਰ, ਨਿਰਮਲ ਸਿੰਘ ਛੱਜੂ ਮਾਜਰਾ, ਹਰਚੰਦ ਸਿੰਘ ਰਤਨਗੜ੍ਹ, ਹਰਜਿੰਦਰ ਸਿੰਘ ਭੰਗੂ ਲੁਠੇੜੀ, ਗੁਰਪ੍ਰੀਤ ਸਿੰਘ ਭੂਰੜੇ, ਬਲਜੀਤ ਸਿੰਘ ਦੁੱਮਣਾ, ਦਰਸ਼ਨ ਸਿੰਘ ਬੰਗੀਆ, ਸੰਤੋਖ ਸਿੰਘ, ਸੁਰਿੰਦਰ ਸਿੰਘ ਮੋਰਿੰਡਾ, ਮਨਿੰਦਰਜੀਤ ਸਿੰਘ ਅਤੇ ਕੁਲਵੰਤ ਸਿੰਘ ਮੁੰਡੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟੇ ਨਮਿਤ ਕੀਤੀ ਅਰਦਾਸ ਅਗਲੀ ਖ਼ਬਰ ਬਾਲ ਵਿਗਿਆਨ ਕਾਂਗਰਸ ’ ਚ ਹਾਫਿਜ਼ਾਬਾਦ ਸਕੂਲ ਨੇ ਜ਼ਿਲ੍ਹਾ ਪੱਧਰ ’ ਤੇ ਪ੍ਰਾਪਤ ਕੀਤੀ ਦੂਜੀ ਪੁਜ਼ੀਸ਼ਨ
Ad Position 24