28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ’ ਤੇ ਪੁਲਿਸ ਅਤੇ ਨਗਰ ਕੌਂਸਲ ਨੇ ਕੀਤੀ ਸਾਂਝੀ ਕਾਰਵਾਈ 42 ਐਫ.ਆਈ.ਆਰਾਂ. ਵਾਲੇ ਮੁਲਜ਼ਮ ਦੀ ਨਾਜਾਇਜ਼ ਉਸਾਰੀ ਢਾਹੀ, 11 ਕੇਸ ਐਨ.ਡੀ.ਪੀ.ਐਸ.ਐਕਟ ਤਹਿਤ ਹਨ ਦਰਜ

ਨੰਗਲ, 28 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੰਗਲ ਵਿਚ ਪੁਲਿਸ ਅਤੇ ਨਗਰ ਕੌਂਸਲ ਨੇ ਸਾਂਝੀ ਕਾਰਵਾਈ ਕਰਦਿਆਂ ਇੰਦਰਾ ਨਗਰ ਵਾਸੀ ਕਥਿਤ ਨਸ਼ਾ ਤਸਕਰ ਕੁੰਦਨ ਲਾਲ ਉਰਫ਼ ( ਘੰਟੀ) ਦੀ ਨਾਜਾਇਜ਼ ਉਸਾਰੀ ਤੋੜੀ ਗਈ। ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਚੇਤਾਵਨੀ ਵਜੋਂ ਦੇਖਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 29-10-2026
ਨੰਗਲ, 28 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੰਗਲ ਵਿਚ ਪੁਲਿਸ ਅਤੇ ਨਗਰ ਕੌਂਸਲ ਨੇ ਸਾਂਝੀ ਕਾਰਵਾਈ ਕਰਦਿਆਂ ਇੰਦਰਾ ਨਗਰ ਵਾਸੀ ਕਥਿਤ ਨਸ਼ਾ ਤਸਕਰ ਕੁੰਦਨ ਲਾਲ ਉਰਫ਼ ( ਘੰਟੀ) ਦੀ ਨਾਜਾਇਜ਼ ਉਸਾਰੀ ਤੋੜੀ ਗਈ। ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਚੇਤਾਵਨੀ ਵਜੋਂ ਦੇਖਿਆ ਜਾ ਰਿਹਾ ਹੈ। ਡੀ.ਐਸ.ਪੀ. ਨੰਗਲ ਨਵੀਨ ਪਾਲ ਸਿੰਘ ਲਹਿਲ ਨੇ ਦੱਸਿਆ ਕਿ ਕੁੰਦਨ ਲਾਲ ਖ਼ਿਲਾਫ਼ ਪੁਲਿਸ ਰਿਕਾਰਡ ਵਿਚ 42 ਐਫ.ਆਈ.ਆਰ. ਦਰਜ ਹਨ, ਜਿਨ੍ਹਾਂ ਵਿਚੋਂ 11 ਮਾਮਲੇ ਐਨ.ਡੀ.ਪੀ.ਐਸ. ਐਕਟ ਤਹਿਤ ਹਨ। ਇਸ ਤੋਂ ਇਲਾਵਾ ਉਸ ਵਿਰੁੱਧ ਚੋਰੀ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਮਾਮਲੇ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਸ਼ਿਆਂ ਨਾਲ ਸਬੰਧਿਤ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਡੀ.ਜੀ.ਪੀ. ਅਤੇ ਰੂਪਨਗਰ ਦੇ ਐਸ.ਐਸ.ਪੀ. ਮਨਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਿਸ ਨੇ ਸੁਰੱਖਿਆ ਪ੍ਰਬੰਧ ਸੰਭਾਲੇ, ਜਦਕਿ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਨਾਜਾਇਜ਼ ਉਸਾਰੀ ਢਾਹੁਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ। ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਸੁਮਿਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਬੰਧਿਤ ਵਿਭਾਗ ਦੀ ਰਿਪੋਰਟ ਅਤੇ ਲੋੜੀਂਦੀ ਮਨਜ਼ੂਰੀ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨੰਗਲ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿਚ ਵੀ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ। ਇਸ ਮੌਕੇ ਪੁਲਿਸ ਥਾਣਾ ਨੰਗਲ ਦੇ ਮੁਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ, ਨਗਰ ਕੌਂਸਲ ਦੇ ਐਸ.ਡੀ.ਓ. ਦਲਜੀਤ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਮਦਨ ਲਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਪੁਲਿਸ ਅਤੇ ਪ੍ਰਸ਼ਾਸਨ ਨੇ ਸਪਸ਼ਟ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ ਨੇ ਹਾਕੀ ਚੈਂਪੀਅਨਸ਼ਿਪ ’ ਚ ਰਚਿਆ ਇਤਿਹਾਸ ਮਹਿਲਾ ਵਰਗ ਨੇ ਵੀ ਜਿੱਤੀ ਚੈਂਪੀਅਨਸ਼ਿਪ ਅਗਲੀ ਖ਼ਬਰ ਰੂਪਨਗਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਜੇਤੂਆਂ ਨੂੰ ਵਿਧਾਇਕ ਚੱਢਾ ਨੇ ਵੰਡੇ ਇਨਾਮ ਬਜਰੂੜ ਵਿਖੇ ਪਹਿਲੀ...
Ad Position 24