28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸੈਸ਼ਨ ਜੱਜ ਹਰਜੀਤ ਸਿੰਘ ਖ਼ਾਲਸਾ ਦਾ ਸਵਾਗਤ

ਰੂਪਨਗਰ, 28 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਖ਼ਾਲਸਾ ਵਲੋਂ ਰੂਪਨਗਰ ਵਿਖੇ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਉਨ੍ਹਾਂ ਦੇ ਸਨਮਾਨ ਵਿਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਅਤੇ ਹੋਰ ਵਕੀਲਾਂ ਨੇ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 29-10-2026
ਰੂਪਨਗਰ, 28 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਖ਼ਾਲਸਾ ਵਲੋਂ ਰੂਪਨਗਰ ਵਿਖੇ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਉਨ੍ਹਾਂ ਦੇ ਸਨਮਾਨ ਵਿਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਅਤੇ ਹੋਰ ਵਕੀਲਾਂ ਨੇ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਰਜਿੰਦਰ ਸਿੰਘ ਰਾਜੂ ਤੋਂ ਇਲਾਵਾ ਜੀ.ਪੀ.ਐਸ. ਢੇਰ, ਸੂਰਜਪਾਲ ਸਿੰਘ, ਚਰਨਜੀਤ ਸਿੰਘ ਘਈ ਅਤੇ ਤਾਰਾ ਸਿੰਘ ਚਾਹਲ ਨੇ ਸੈਸ਼ਨ ਜੱਜ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਬਾਰ ਅਤੇ ਬੈਂਚ ਵਿਚਕਾਰ ਬਿਹਤਰ ਤਾਲਮੇਲ ਅਤੇ ਸਹਿਯੋਗ ਨਾਲ ਨਿਆਂ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ। ਸੈਸ਼ਨ ਜੱਜ ਹਰਜੀਤ ਸਿੰਘ ਖ਼ਾਲਸਾ ਨੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਕੀਤੇ ਸਵਾਗਤ ਲਈ ਧੰਨਵਾਦ ਕੀਤਾ। ਸਮਾਗਮ ਵਿਚ ਵੱਡੀ ਗਿਣਤੀ ਵਿਚ ਵਕੀਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਚੌਕੀ ਪੁਰਖਾਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਓਇੰਦ ਦੇ ਗੁਰਦੁਆਰਾ ਸਾਹਿਬ ਵਿਚ ਹੋਈ ਚੋਰੀ
Ad Position 24