28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੁਲਿਸ ਚੌਕੀ ਪੁਰਖਾਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਪੁਰਖਾਲੀ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੁਲਿਸ ਚੌਂਕੀ ਪੁਰਖਾਲੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਪਵਿੱਤਰ ਮੌਕੇ ਸਰਬੱਤ ਦੇ ਭਲੇ, ਸਮੁੱਚੀ ਮਨੁੱਖਤਾ ਦੀ ਸੁੱਖ ਸ਼ਾਂਤੀ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

Ad Position 21
No active advertisement
ਪੁਲਿਸ ਚੌਂਕੀ ਪੁਰਖਾਲੀ ਵਿਖੇ ਕਰਵਾਏ ਧਾਰਮਿਕ ਸਮਾਗਮ ਦੀ ਤਸਵੀਰ। ਤਸਵੀਰ: ਅੰਮ੍ਰਿਤਪਾਲ ਸਿੰਘ ਬੰਟੀ 29-10-2026
ਪੁਰਖਾਲੀ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੁਲਿਸ ਚੌਂਕੀ ਪੁਰਖਾਲੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਪਵਿੱਤਰ ਮੌਕੇ ਸਰਬੱਤ ਦੇ ਭਲੇ, ਸਮੁੱਚੀ ਮਨੁੱਖਤਾ ਦੀ ਸੁੱਖ ਸ਼ਾਂਤੀ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਡੀ. ਐਸ. ਪੀ. (ਆਰ) ਦੀਪਿੰਦਰ ਸਿੰਘ, ਐਸ.ਐਚ.ਓ. ਸਦਰ ਸੰਨੀ ਖੰਨਾ ਤੋਂ ਇਲਾਵਾ ਇਲਾਕੇ ਦੇ ਸਮੂਹ ਪਿੰਡਾਂ ਦੇ ਪੰਚਾਂ -ਸਰਪੰਚਾਂ ਅਤੇ ਹੋਰ ਮੋਹਤਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਵਿੰਦਰ ਸਿੰਘ ਕਕੌਟ ਦੇ ਜਥੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਡੀ. ਐਸ. ਪੀ. (ਆਰ) ਦੀਪਿੰਦਰ ਸਿੰਘ, ਐਸ.ਐਚ.ਓ. ਸਦਰ ਸੰਨੀ ਖੰਨਾ ਨੇ ਕਿਹਾ ਕਿ ਰੂਪਨਗਰ ਪੁਲਿਸ ਹਮੇਸ਼ਾ ਲੋਕਾਂ ਦੀ ਸੇਵਾ, ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਹੈ। ਉਹਨਾਂ ਪੁਲਿਸ ਨੂੰ ਵੱਧ ਤੋਂ ਵੱਧ ਆਪਣਾ ਸਹਿਯੋਗ ਦੇਣ ਲਈ ਇਲਾਕਾ ਵਾਸੀਆਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਚੌਂਕੀ ਇੰਚਾਰਜ ਗੁਰਿੰਦਰਪਾਲ ਸਿੰਘ ਵਲੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਤ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਮਨਜੀਤ ਸਿੰਘ ਬੜੀ ਸਾਹਿਬ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਅਜੈਬ ਸਿੰਘ ਸਰਪੰਚ ਸਰਾੜੀ, ਮਨਪ੍ਰੀਤ ਸਿੰਘ ਸਰਪੰਚ ਭੱਦਲ, ਸਰਪੰਚ ਰਣਜੌਧ ਸਿੰਘ ਰਾਮਪੁਰ, ਕਿਸਾਨ ਵਿੰਗ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਰਾਮਪੁਰ, ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਗੁਰਿੰਦਰ ਸਿੰਘ, ਮੁਨਸ਼ੀ ਓਮਕਾਰ ਸਿੰਘ,ਮੋਹਣ ਸਿੰਘ ਸਰਪੰਚ ਬੜੀ, ਬਲਜੀਤ ਸਿੰਘ ਸਾਬਕਾ ਸਰਪੰਚ ਪੁਰਖਾਲੀ, ਸੁਖਵਿੰਦਰ ਸਿੰਘ ਸਰਪੰਚ ਪੰਜੋਲਾ ਸੱਜਣ ਸਿੰਘ ਸਰਪੰਚ ਹਰੀਪੁਰ,ਜਿੰਦਰ ਖਾਨਪੁਰ, ਸੁਖਵਿੰਦਰ ਸਿੰਘ ਸਰਪੰਚ ਭੰਗਾਲਾ, ਬਿਲਾ ਬਬਾਨੀ ਸਮੇਤ ਪੁਲਿਸ ਚੌਕੀ ਦੇ ਮੁਲਾਜਮ ਅਤੇ ਇਲਾਕੇ ਦੀਆਂ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖੇੜੀ ਵਿਖੇ ਜਲ ਅਰਪਣ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸੈਸ਼ਨ ਜੱਜ ਹਰਜੀਤ ਸਿੰਘ ਖ਼ਾਲਸਾ ਦਾ ਸਵਾਗਤ
Ad Position 24