28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਿੰਡ ਖੇੜੀ ਵਿਖੇ ਜਲ ਅਰਪਣ ਦਿਵਸ ਮਨਾਇਆ

ਨੂਰਪੁਰ ਬੇਦੀ, 28 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਉਪ ਮੰਡਲ ਇੰਜੀਨੀਅਰ ਅਸੀਸ ਟਾਂਕ ਦੀ ਅਗਵਾਈ ਹੇਠ ਬਲਾਕ ਨੂਰਪੁਰ ਬੇਦੀ ਦੇ ਪਿੰਡ ਖੇੜੀ ਵਿਖੇ ਜਲ ਅਰਪਣ ਦਿਵਸ ਮਨਾਇਆ ਗਿਆ। ਇਸ ਮੌਕੇ ਪਿੰਡ ਦੀ ਪੰਚਾਇਤ, ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਦੇ ਮੈਂਬਰਾਂ, ਮਹਿਲਾ ਮੰਡਲ ਦੀਆਂ ਔਰਤਾਂ, ਆਸ਼ਾ ਵਰਕਰਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 29-10-2026
ਨੂਰਪੁਰ ਬੇਦੀ, 28 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਉਪ ਮੰਡਲ ਇੰਜੀਨੀਅਰ ਅਸੀਸ ਟਾਂਕ ਦੀ ਅਗਵਾਈ ਹੇਠ ਬਲਾਕ ਨੂਰਪੁਰ ਬੇਦੀ ਦੇ ਪਿੰਡ ਖੇੜੀ ਵਿਖੇ ਜਲ ਅਰਪਣ ਦਿਵਸ ਮਨਾਇਆ ਗਿਆ। ਇਸ ਮੌਕੇ ਪਿੰਡ ਦੀ ਪੰਚਾਇਤ, ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਦੇ ਮੈਂਬਰਾਂ, ਮਹਿਲਾ ਮੰਡਲ ਦੀਆਂ ਔਰਤਾਂ, ਆਸ਼ਾ ਵਰਕਰਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਜਲ ਸਪਲਾਈ ਸਕੀਮ ਵਿਖੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਪਵਿੱਤਰ ਧਾਗਾ ਬੰਨ੍ਹਣ ਦੀ ਰਸਮ ਅਤੇ ਸੁੰਦਰ ਰੰਗੋਲੀ ਬਣਾ ਕੇ ਕੀਤੀ ਗਈ। ਇਸ ਦੌਰਾਨ ਪਿੰਡ ਪੱਧਰੀ ਜਾਗਰੂਕਤਾ ਰੈਲੀ, ਪਾਣੀ ਦੀ ਗੁਣਵੱਤਾ ਦੀ ਜਾਂਚ ਅਤੇ ਟਰਾਂਸੈਕਟ ਵਾਕ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਬਲਾਕ ਕੋਆਰਡੀਨੇਟਰ ਸ੍ਰੀਮਤੀ ਪਰਮਿੰਦਰ ਕੌਰ ਨੇ ਜਲ ਅਰਪਣ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸੁਰੱਖਿਆ, ਜਲ ਸਰੋਤਾਂ ਦੀ ਸੰਭਾਲ ਅਤੇ ਜਲ ਸਪਲਾਈ ਸਕੀਮਾਂ ਦੀ ਸਹੀ ਦੇਖਭਾਲ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਫ਼ੀਲਡ ਟੈਸਟਿੰਗ ਕਿੱਟ ਰਾਹੀਂ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ, ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਪਿੰਡ ਪੱਧਰੀ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਨੂੰ ਸਕੀਮ ਦੇ ਰੱਖ-ਰਖਾਅ ਵਿਚ ਸਰਗਰਮ ਭੂਮਿਕਾ ਨਿਭਾਉਣ ਬਾਰੇ ਵੀ ਜਾਗਰੂਕ ਕੀਤਾ। ਪਿੰਡ ਦੀ ਸਰਪੰਚ ਸ੍ਰੀਮਤੀ ਸੁਸ਼ਮਾ ਰਾਣੀ ਨੇ ਪਿੰਡ ਵਾਸੀਆਂ ਨੂੰ ਜਲ ਸਪਲਾਈ ਸਕੀਮ ਦੀ ਸੰਭਾਲ ਕਰਨ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਸਹੁੰ ਚੁਕਾਈ। ਆਸ਼ਾ ਵਰਕਰ ਸ੍ਰੀਮਤੀ ਸੁਨੀਤਾ ਰਾਣੀ ਨੇ ਵੀ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਪੰਪ ਆਪਰੇਟਰ ਹਰਮੇਸ਼ ਲਾਲ, ਪੰਚ ਸ੍ਰੀਮਤੀ ਅਮਨਦੀਪ ਕੌਰ, ਸ਼ਿਵ ਕੁਮਾਰ, ਰਣਜੀਤ ਕੌਰ ਰਾਣੀ, ਪਵਨ ਕੁਮਾਰ ਰਾਣਾ, ਗੁਰਨਾਮ ਸਿੰਘ, ਤਰਜਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਬੰਧੀ ਜਾਰੀ ਹੋਇਆ ਨੋਟੀਫ਼ਿਕੇਸ਼ਨ ਅਗਲੀ ਖ਼ਬਰ ਪੁਲਿਸ ਚੌਕੀ ਪੁਰਖਾਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24