29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਭਿਆਚਾਰਕ ਪ੍ਰੋਗਰਾਮ ਕਰਵਾਇਆ

ਮੋਰਿੰਡਾ, 29 ਅਕਤੂਬਰ (ਪ੍ਰਿਤਪਾਲ ਸਿੰਘ)- ਸੈਂਟਰਲ ਵਾਲਮੀਕਿ ਸਭਾ ਜ਼ਿਲ੍ਹਾ ਰੂਪਨਗਰ ਵਲੋਂ ਮੋਰਿੰਡਾ ਵਿਖੇ ਭਗਵਾਨ ਸ੍ਰੀ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਨਗਰ ਖੇੜਾ, ਮੋਰਿੰਡਾ ਨੇੜੇ ਕਰਵਾਏ ਇਸ ਸਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਕੁਲਵਿੰਦਰ ਕੈਲੀ ਤੇ ਗੁਰਲੇਜ ਅਖ਼ਤਰ ਨੇ ਆਪਣੀ ਪੰਜਾਬੀ ਲੋਕ ਗਾਇਕੀ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ।

Ad Position 21
No active advertisement
ਸੈਂਟਰਲ ਵਾਲਮੀਕਿ ਸਭਾ ਵਲੋਂ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਕਲਾਕਾਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਅਤੇ ਹਾਜ਼ਰ ਸਰੋਤੇ। 30-10-2026
ਮੋਰਿੰਡਾ, 29 ਅਕਤੂਬਰ (ਪ੍ਰਿਤਪਾਲ ਸਿੰਘ)- ਸੈਂਟਰਲ ਵਾਲਮੀਕਿ ਸਭਾ ਜ਼ਿਲ੍ਹਾ ਰੂਪਨਗਰ ਵਲੋਂ ਮੋਰਿੰਡਾ ਵਿਖੇ ਭਗਵਾਨ ਸ੍ਰੀ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਨਗਰ ਖੇੜਾ, ਮੋਰਿੰਡਾ ਨੇੜੇ ਕਰਵਾਏ ਇਸ ਸਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਕੁਲਵਿੰਦਰ ਕੈਲੀ ਤੇ ਗੁਰਲੇਜ ਅਖ਼ਤਰ ਨੇ ਆਪਣੀ ਪੰਜਾਬੀ ਲੋਕ ਗਾਇਕੀ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਤੌਰ ਤੇ ਪਹੁੰਚੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਗੇਜਾ ਰਾਮ ਅਤੇ ਪ੍ਰਸਿੱਧ ਪੰਜਾਬੀ ਅਦਾਕਾਰ ਹੋਬੀ ਧਾਲੀਵਾਲ ਨੇ ਸੰਬੋਧਨ ਕਰਦਿਆ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ’ਤੇ ਚੱਲਣ ਦਾ ਸੱਦਾ ਦਿੱਤਾ, ਉਨਾ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿਚ ਆਪਸੀ ਭਾਈਚਾਰੇ, ਸਾਂਝੀਵਾਲਤਾ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਆਏ ਮਹਿਮਾਨਾਂ ਅਤੇ ਕਲਾਕਾਰਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਭਾਜਪਾ ਦੇ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ, ਜਤਿੰਦਰ ਗੁੰਬਰ, ਅਮਨਦੀਪ ਕੌਰ ਰਾਏ, ਕਰਮਜੀਤ ਸਿੰਘ ਭੰਗੂ ਮੰਡਲ ਪ੍ਰਧਾਨ ਮੋਰਿੰਡਾ, ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਨੇਕ ਸਿੰਘ ਕਲਾਰਾਂ, ਜਗਦੀਪ ਸਿੰਘ ਸੰਗਤਪੁਰ, ਸੁਖਪਾਲ ਸਿੰਘ ਮੋਰਿੰਡਾ, ਜਗਜੀਤ ਸਿੰਘ ਜੱਗਾ ਮੜੌਲੀ ਕਲਾਂ, ਕੌਂਸਲਰ ਹਰਜੀਤ ਸਿੰਘ ਸੋਢੀ, ਸੰਗਤ ਸਿੰਘ ਭਾਮੀਆਂ, ਸਤਵਿੰਦਰ ਸੱਤੀ, ਸੰਜੀਵ ਮੱਟੂ, ਅਕਸ਼ੈ ਮੱਟੂ, ਮਾਨਵ ਮੱਟੂ, ਧਰਮਪਾਲ ਬੱਲੀ, ਹੋਰੀ ਲਾਲ, ਰੋਹਨ ਮੱਟੂ, ਅਕਾਸ਼ ਮੱਟੂ ਵਿਨੋਦ ਮੱਟੂ ਅਤੇ ਰੋਹਿਤ ਮੱਟੂ ਆਦਿ ਵੱਡੀ ਗਿਣਤੀ ਵਿਚ ਸਰੋਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਹਿਰ ’ ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਭੋਆ ਫ਼ਤਹਿਗੜ੍ਹ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
Ad Position 24